AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Operation Vigil: ਬੱਸ ਸਟੈਂਡ ‘ਤੇ ਚੈਕਿੰਗ ਦੌਰਾਨ ਸ਼ੱਕੀ ਹਲਾਤਾਂ ‘ਚ ਮਿਲੀ ਗੱਡੀ, ਪੁਲਿਸ ਨੇ ਲਿਆ ਕਬਜ਼ੇ ਚ

ਦੱਸ ਦੇਈਏ ਕਿ ਇਸ ਤਰ੍ਹਾਂ ਲਵਾਰਿਸ ਗੱਡੀ ਮਿਲਣ ਦਾ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ, ਲੁਧਿਆਣਾ ਪੁਲਿਸ ਵੱਲੋਂ ਪਹਿਲਾਂ ਵੀ ਪ੍ਰਾਈਵੇਟ ਗੱਡੀਆਂ ਉਪਰ ਪੁਲਿਸ ਪ੍ਰੈਸ ਜਾਂ ਆਪਣੇ ਅਦਾਰੇ ਦਾ ਨਾਮ ਲਿਖਣ ਤੋਂ ਮਨਾਹੀ ਕੀਤੀ ਹੈ ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਹੁਕਮ ਵੀ ਜਾਰੀ ਕੀਤੇ ਸਨ।

Operation Vigil: ਬੱਸ ਸਟੈਂਡ 'ਤੇ ਚੈਕਿੰਗ ਦੌਰਾਨ ਸ਼ੱਕੀ ਹਲਾਤਾਂ 'ਚ ਮਿਲੀ ਗੱਡੀ, ਪੁਲਿਸ ਨੇ ਲਿਆ ਕਬਜ਼ੇ ਚ
rajinder-arora-ludhiana
| Published: 09 May 2023 18:17 PM IST
Share
ਲੁਧਿਆਣਾ ਨਿਊਜ: ਪੰਜਾਬ ਪੁਲਿਸ ਵੱਲੋਂ ਦੋ ਦਿਨਾਂ ਲਈ ਸਪੈਸ਼ਲ ਸਰਚ ਅਭਿਆਨ ਆਪਰੇਸ਼ਨ ਵਿਜਿਲ (Operation Vigil) ਚਲਾਇਆ ਜਾ ਰਿਹਾ ਹੈ। ਇਸ ਦੇ ਤਹਿਤ ਥਾਂ-ਥਾਂ ਤੇ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦੌਰਾਨ, ਲੁਧਿਆਣਾ ਚ ਕ੍ਰਾਈਮ ਬ੍ਰਾਂਚ ਦੀ ਪੁਲਿਸ ਨੇ ਸ਼ੱਕੀ ਹਲਾਤਾਂ ਵਿੱਚ ਇੱਕ ਗੱਡੀ ਨੂੰ ਕਬਜ਼ੇ ਵਿੱਚ ਲਿਆ। ਇਸ ਗੱਡੀ ਤੇ ਕ੍ਰਾਈਮ ਬਿਊਰੋ ਪ੍ਰੈਸ ਦਾ ਸਟਿੱਕਰ ਲਗਾ ਹੋਇਆ ਸੀ। ਕ੍ਰਾਈਮ ਬ੍ਰਾਂਚ ਦੇ ਮੁਖੀ ਬੇਅੰਤ ਜੁਨੇਜਾ ਨੇ ਸਟੀਕਰ ਵੇਖਦਿਆਂ ਹੀ ਇਸ ਨੂੰ ਉਤਰਵਾਇਆ ਅਤੇ ਗੱਡੀ ਦੇ ਕਾਗਜ਼ਾਤ ਲੈ ਕੇ ਉਸ ਦੀ ਜਾਂਚ ਕੀਤੀ। ਉੱਧਰ ਇਸ ਸਬੰਧ ਵਿੱਚ ਜਾਣਕਾਰੀ ਸਾਂਝੀ ਕਰਦੇ ਹੋਏ ਕ੍ਰਾਈਮ ਬਰਾਂਚ ਮੁਖੀ ਬੇਅੰਤ ਜੁਨੇਜਾ ਨੇ ਕਿਹਾ ਕਿ ਪੰਜਾਬ ਵਿੱਚ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਤਾਂ ਬਸ ਸਟੈਂਡ ਦੀ ਪਾਰਕਿੰਗ ਵਿਚ ਚੈਕਿੰਗ ਦੌਰਾਨ ਉਨ੍ਹਾਂ ਨੂੰ ਇੱਕ ਸ਼ੱਕੀ ਹਲਾਤਾਂ ਵਿੱਚ ਗੱਡੀ ਮਿਲੀ ਹੈ ਜਿਸ ਉਪਰ ਐਂਟੀ ਕ੍ਰਾਈਮ ਪ੍ਰੈਸ ਦਾ ਸਟਿੱਕਰ ਲੱਗਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਗੱਡੀ ਚਾਲਕ ਕੋਲੋਂ ਇਸ ਸਬੰਧੀ ਆਈਡੀ ਕਾਰਡ ਅਤੇ ਗੱਡੀ ਦੇ ਕਾਗਜਾਤ ਮੰਗੇ ਗਏ ਨੇ। ਉਨ੍ਹਾਂ ਕਿਹਾ ਕਿ ਇਹ ਗੱਡੀ ਉਨ੍ਹਾਂ ਨੂੰ ਸ਼ੱਕੀ ਹਾਲਤ ਵਿੱਚ ਮਿਲੀ ਜਾਪਦੀ ਹੈ।

ਗੱਡੀਆਂ ‘ਤੇ ਅਣ-ਅਧਿਕਾਰਤ ਤੌਰ ਤੇ ਲਿਖਣ ਤੋਂ ਮਨਾਹੀ

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੱਡੀਆਂ ‘ਤੇ ਅਣ-ਅਧਿਕਾਰਤ ਤੌਰ ਤੇ ਲਿਖਣ ਤੋਂ ਮਨਾਹੀ ਕੀਤੀ ਗਈ ਹੈ ਉਨ੍ਹਾਂ ਜ਼ਿਕਰ ਕੀਤਾ ਕਿ ਪ੍ਰਾਈਵੇਟ ਵਾਹਨਾਂ ਦੇ ਉਪਰ ਪ੍ਰੈੱਸ, ਪੁਲਿਸ ਅਤੇ ਆਪਣੇ ਅਦਾਰੇ ਦਾ ਨਾਮ ਨਹੀਂ ਲਿਖਿਆ ਜਾ ਸਕਦਾ, ਜਿਸ ਨੂੰ ਲੈ ਕੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ ਸੀ ਪਰ ਬਾਵਜੂਦ ਇਸਦੇ ਹਾਲੇ ਵੀ ਕਈ ਲੋਕ ਨਿਯਮਾਂ ਦਾ ਉਲੰਘਣ ਕਰਦੇ ਪਾਏ ਜਾ ਰਹੇ ਨੇ ਉਨ੍ਹਾਂ ਕਿਹਾ ਕਿ ਜੇਕਰ ਇਹ ਸਹੀ ਪਾਏ ਗਏ ਤਾਂ ਇਨ੍ਹਾਂ ਨੂੰ ਛੱਡ ਦਿੱਤਾ ਜਾਵੇਗਾ ਨਹੀਂ ਤਾਂ ਇਹਨਾਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਉਧਰ ਜਦੋਂ ਗੱਡੀ ਚਾਲਕ ਦੇ ਨਾਲ ਇਸ ਸੰਬੰਧੀ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਦਿੱਲੀ ਦੀ ਮੈਗਜ਼ੀਨ ਪੇਪਰ ਦੇ ਨਾਲ ਜੁੜੇ ਹੋਏ ਨੇ ਅਤੇ ਉਹ ਪਿਛਲੇ ਚਾਰ ਸਾਲਾਂ ਤੋਂ ਉਨ੍ਹਾਂ ਦੇ ਨਾਲ ਸੋਸ਼ਲ ਰਿਪੋਰਟਰ ਦੇ ਜ਼ਰੀਏ ਕੰਮ ਕਰ ਰਹੇ ਹਨ। ਉਹਨਾਂ ਕਿਹਾ ਕਿ ਉਹਨਾਂ ਦੇ ਕੋਲ ਬਕਾਇਦਾ ਤੌਰ ਤੇ ਆਈਡੀ ਕਾਰਡ ਹੈ ਅਤੇ ਉਹਨਾਂ ਨੂੰ ਸਬੰਧਤ ਅਦਾਰੇ ਨੇ ਹਸ਼ਿਆਰਪੁਰ ਤੋ ਨਿਯੁਕਤ ਕੀਤਾ ਗਿਆ ਹੈ ਕਿਹਾ ਕਿ ਉਹ ਲੁਧਿਆਣਾ ਵਿੱਚ ਆਪਣੇ ਰਿਸ਼ਤੇਦਾਰਾਂ ਨੂੰ ਲੈਣ ਲਈ ਆਏ ਸੀ ਕਿਹਾ ਕਿ ਗੱਡੀ ਉਪਰ ਸਟਿੱਕਰ ਲਗਾਉਣ ਤੇ ਮਨਾਹੀ ਹੈ ਉਹਨਾਂ ਨੂੰ ਹੁਣ ਪਤਾ ਚਲਿਆ ਹੈ ਅਤੇ ਉਹਨਾਂ ਇਹ ਸਟਿੱਕਰ ਉਤਰਵਾ ਦਿੱਤਾ ਹੈ ਕਿਹਾ ਕਿ ਉਹਨਾਂ ਆਪਣੇ ਚੀਫ ਐਡੀਟਰ ਨਾਲ ਗੱਲ ਵੀ ਕਰਵਾ ਦਿੱਤੀ ਹੈ। ਅਤੇ ਆਪਣੇ ਕਾਗਜਾਤ ਵੀ ਦਿਖਾ ਦਿੱਤੇ ਨੇ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...