ਹੁਣ ਲਧਿਆਣਾ ਤੋਂ ਨੌਜਵਾਨ ਦੀ ਵੀਡੀਓ ਵਾਇਰਲ, ਟੀਕਾ ਲਗਾਉਂਦਾ ਦਿਖਾਈ ਦੇ ਰਿਹਾ ਹੈ ਨੌਜਵਾਨ
ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਲੋਕ ਸਭਾ ਵਿੱਚ ਲੁਧਿਆਣਾ ਵਿੱਚ ਵੱਧ ਰਹੇ ਨਸ਼ੇ ਦਾ ਮੁੱਦਾ ਉਠਾਇਆ ਸੀ। ਵੜਿੰਗ ਨੇ ਤਿੰਨ ਦਿਨ ਪਹਿਲਾਂ ਲੋਕ ਸਭਾ ਵਿੱਚ ਕਿਹਾ ਸੀ ਕਿ ਪੰਜਾਬ ਦੇ ਪਿੰਡ ਨਸ਼ਿਆਂ ਕਾਰਨ ਖਾਲੀ ਹੁੰਦੇ ਜਾ ਰਹੇ ਹਨ। ਕੁਝ ਨੌਜਵਾਨ ਦੇਸ਼ ਛੱਡ ਕੇ ਜਾ ਚੁੱਕੇ ਹਨ। ਬਾਕੀ ਨੌਜਵਾਨ ਨਸ਼ਿਆਂ ਦੀ ਮਾਰ ਹੇਠ ਹਨ।

ਪੰਜਾਬ ਵਿੱਚ ਨਸ਼ੇ ਦੀ ਅਲਾਮਤ ਨੂੰ ਠੱਲ੍ਹ ਪੈਂਦੀ ਦਿਖਾਈ ਨਹੀਂ ਦੇ ਰਹੀ। ਹੁਣ ਲੁਧਿਆਣਾ ਤੋਂ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਜਿਸ ਵਿੱਚ ਇੱਕ ਨੌਜਵਾਨ ਟੀਕਾ ਲਗਾਉਂਦਾ ਦਿਖਾਈ ਦੇ ਰਿਹਾ ਹੈ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਹ ਨਸ਼ਾ ਕਰ ਰਿਹਾ ਹੈ। ਇੱਕ ਪਾਸੇ ਜਿੱਥੇ ਪੰਜਾਬ ਪੁਲਿਸ ਨਸ਼ੇ ਨੂੰ ਰੋਕਣ ਲਈ ਵੱਡੇ ਵੱਡੇ ਅਪਰੇਸ਼ਨ ਚਲਾ ਰਹੀ ਹੈ ਤਾਂ ਦੂਜੇ ਪਾਸੇ ਅਜਿਹੀਆਂ ਵੀਡੀਓ ਕਈ ਸਵਾਲ ਖੜ੍ਹੇ ਕਰ ਰਹੀਆਂ ਹਨ।
ਚਾਰ ਦਿਨ ਪਹਿਲਾਂ ਵੀ ਸੈਕਟਰ-32 ਇਲਾਕੇ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ। ਜਿਸ ਵਿੱਚ ਨਸ਼ਾ ਕਰਨ ਵਾਲੇ ਨੌਜਵਾਨ ਕੁਝ ਨਸ਼ਾ ਤਸਕਰਾਂ ਦੇ ਨਾਂ ਵੀ ਲੈ ਰਹੇ ਸਨ। ਪਰ ਪੁਲਿਸ ਅਜੇ ਤੱਕ ਉਹਨਾਂ ਤਸਕਰਾਂ ਨੂੰ ਫੜਨ ‘ਚ ਕਾਮਯਾਬ ਨਹੀਂ ਹੋ ਸਕੀ ਹੈ।
ਨਵਾਂ ਵੀਡੀਓ ਵਾਇਰਲ
ਹੁਣ ਫੌਜੀ ਕਲੋਨੀ ਤੋਂ ਇੱਕ ਨਵਾਂ ਵੀਡੀਓ ਸਾਹਮਣੇ ਆਇਆ ਹੈ। ਬੀਜੇਪੀ ਆਗੂ ਰਾਜਵੀਰ ਸਿੰਘ ਨੇ ਇੱਕ ਨੌਜਵਾਨ ਦੀ ਨਸ਼ੇ ਦੀ ਵੀਡੀਓ ਬਣਾ ਕੇ ਸਟਿੰਗ ਆਪ੍ਰੇਸ਼ਨ ਕੀਤਾ ਹੈ। ਫੌਜੀ ਕਲੋਨੀ ਮੋਤੀ ਨਗਰ ਥਾਣੇ ਅਧੀਨ ਆਉਂਦੀ ਹੈ। ਇਹ ਗੱਲ ਸਾਹਮਣੇ ਆਈ ਹੈ ਕਿ ਵੱਡੀ ਗਿਣਤੀ ਵਿੱਚ ਨਸ਼ਾ ਤਸਕਰਾਂ ਨੇ ਇਸ ਇਲਾਕੇ ਨੂੰ ਜੂਏ ਦਾ ਅੱਡਾ ਬਣਾ ਦਿੱਤਾ ਹੈ। ਵੀਡੀਓ ‘ਚ ਸਾਫ ਦਿਖਾਈ ਦੇ ਰਿਹਾ ਹੈ ਕਿ ਨੌਜਵਾਨ ਨਾੜ ‘ਚ ਟੀਕਾ ਲਗਾ ਰਿਹਾ ਹੈ।
ਲੁੱਟਾਂ ਖੋਹਾਂ ਨੂੰ ਦਿੰਦੇ ਹਨ ਅੰਜਾਮ
ਦੱਸ ਦੇਈਏ ਕਿ ਇੱਕ ਹਫ਼ਤਾ ਪਹਿਲਾਂ ਸ਼ੇਰਪੁਰ ਦੀ ਆਰਮੀ ਕਲੋਨੀ ਵਿੱਚ ਨਸ਼ਾ ਤਸਕਰਾਂ ਨੇ ਡਿਲੀਵਰੀ ਬੁਆਏ ਉਮਰ ਅੰਸਾਰੀ ਤੋਂ ਮੋਬਾਈਲ ਅਤੇ ਨਕਦੀ ਖੋਹ ਲਈ ਸੀ ਅਤੇ ਉਸ ਦੇ ਸਿਰ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਜਖ਼ਮੀ ਕਰ ਦਿੱਤਾ ਸੀ।
ਅਗਲੇ ਦਿਨ ਇਨ੍ਹਾਂ ਵਿਅਕਤੀਆਂ ਨੇ ਨਗਰ ਨਿਗਮ ਵਿੱਚ ਕੰਮ ਕਰਦੇ ਬਿੱਟੂ ਕੁਮਾਰ ਨਾਂ ਦੇ ਨੌਜਵਾਨ ਦੇ ਸਿਰ ਤੇ ਵਾਰ ਕਰਕੇ ਜ਼ਖ਼ਮੀ ਕਰ ਦਿੱਤਾ। ਇਸ ਤਰ੍ਹਾਂ ਮੋਤੀ ਨਗਰ ਇਲਾਕੇ ‘ਚ ਹਰ ਰੋਜ਼ ਨਸ਼ੇੜੀ ਨੌਜਵਾਨ ਨਸ਼ੇ ਦੀ ਪੂਰਤੀ ਲਈ ਲੋਕਾਂ ਦੀ ਲੁੱਟ ਕਰ ਰਹੇ ਹਨ।
ਇਹ ਵੀ ਪੜ੍ਹੋ
ਵੜਿੰਗ ਨੇ ਚੁੱਕਿਆ ਸੀ ਮੁੱਦਾ
ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਲੋਕ ਸਭਾ ਵਿੱਚ ਲੁਧਿਆਣਾ ਵਿੱਚ ਵੱਧ ਰਹੇ ਨਸ਼ੇ ਦਾ ਮੁੱਦਾ ਉਠਾਇਆ ਸੀ। ਵੜਿੰਗ ਨੇ ਤਿੰਨ ਦਿਨ ਪਹਿਲਾਂ ਲੋਕ ਸਭਾ ਵਿੱਚ ਕਿਹਾ ਸੀ ਕਿ ਪੰਜਾਬ ਦੇ ਪਿੰਡ ਨਸ਼ਿਆਂ ਕਾਰਨ ਖਾਲੀ ਹੁੰਦੇ ਜਾ ਰਹੇ ਹਨ। ਕੁਝ ਨੌਜਵਾਨ ਦੇਸ਼ ਛੱਡ ਕੇ ਜਾ ਚੁੱਕੇ ਹਨ। ਬਾਕੀ ਨੌਜਵਾਨ ਨਸ਼ਿਆਂ ਦੀ ਮਾਰ ਹੇਠ ਹਨ। ਇਸ ਦਾ ਕਾਰਨ ਇਹ ਹੈ ਕਿ ਪੰਜਾਬ ਦਾ ਸਰਹੱਦੀ ਖੇਤਰ 425 ਕਿਲੋਮੀਟਰ ਹੈ। ਦੇਸ਼ ਦੀ ਸਰਕਾਰ ਜ਼ਿੰਮੇਵਾਰ ਹੋਵੇਗੀ ਕਿਉਂਕਿ ਨਸ਼ਾ 4 ਗੁਣਾ ਵੱਧ ਗਿਆ ਹੈ। ਇਸ ਮਾਮਲੇ ਵਿੱਚ ਸੂਬਾ ਸਰਕਾਰ ਦਾ ਕਹਿਣਾ ਹੈ ਕਿ ਇਹ 425 ਕਿਲੋਮੀਟਰ ਖੇਤਰ ਬੀ.ਐਸ.ਐਫ. ਅਧੀਨ ਆਉਂਦਾ ਹੈ। ਇਸ ਮਸਲੇ ਤੇ ਸੰਸਦ ਵਿੱਚ ਚਰਚਾ ਹੋਣੀ ਚਾਹੀਦੀ ਹੈ।