Ludhiana ਵਿੱਚ ਮੂੰਹ ਕਾਲਾ ਕਰਨ ਦਾ ਮਾਮਲਾ, ਹੁਣ ਤੱਕ 3 ਮੁਲਜ਼ਮਾਂ ਦੀ ਹੋਈ ਗ੍ਰਿਫ਼ਤਾਰੀ, ਫੈਕਟਰੀ ਮਾਲਕ ਫ਼ਰਾਰ
ਬੀਤੇ ਦਿਨ ਲੁਧਿਆਣਾ ਵਿੱਚ ਇੱਕ ਪਰਿਵਾਰ ਦਾ ਮੂੰਹ ਕਾਲਾ ਕਰਕੇ ਘੁੰਮਾਉਣ ਦੀ ਇੱਕ ਵੀਡੀਓ ਸ਼ੋਸਲ ਮੀਡੀਆ ਤੇ ਵਾਇਰਲ ਹੋਈ ਸੀ। ਜਿਸ ਤੋਂ ਬਾਅਦ ਮਹਿਲਾ ਕਮਿਸ਼ਨ ਨੇ ਮਾਮਲੇ ਦਾ ਨੋਟਿਸ ਲੈਂਦਿਆਂ ਪੁਲਿਸ ਕਮਿਸ਼ਨਰ ਕੋਲੋਂ ਰਿਪੋਰਟ ਤਲਬ ਕੀਤੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਮੁਲਾਜ਼ਮਾਂ ਦੀ ਪਹਿਚਾਣ ਕਰਕੇ ਉਹਨਾਂ ਦੀ ਭਾਲ ਸ਼ੁਰੂ ਕਰ ਦਿੱਤੀ।
ਬੀਤੇ ਦਿਨ ਲੁਧਿਆਣਾ ਵਿੱਚ ਇੱਕ ਪਰਿਵਾਰ ਦਾ ਮੂੰਹ ਕਾਲਾ ਕਰਕੇ ਘੁੰਮਾਉਣ ਦੀ ਇੱਕ ਵੀਡੀਓ ਸ਼ੋਸਲ ਮੀਡੀਆ ਤੇ ਵਾਇਰਲ ਹੋਈ ਸੀ। ਜਿਸ ਤੋਂ ਬਾਅਦ ਮਹਿਲਾ ਕਮਿਸ਼ਨ ਨੇ ਮਾਮਲੇ ਦਾ ਨੋਟਿਸ ਲੈਂਦਿਆਂ ਪੁਲਿਸ ਕਮਿਸ਼ਨਰ ਕੋਲੋਂ ਰਿਪੋਰਟ ਤਲਬ ਕੀਤੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਮੁਲਾਜ਼ਮਾਂ ਦੀ ਪਹਿਚਾਣ ਕਰਕੇ ਉਹਨਾਂ ਦੀ ਭਾਲ ਸ਼ੁਰੂ ਕਰ ਦਿੱਤੀ।
ਜਾਣਕਾਰੀ ਅਨੁਸਾਰ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਲੁਧਿਆਣਾ ਪੁਲਿਸ ਨੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਵਿੱਚ ਫੈਕਟਰੀ ਦਾ ਮੈਨੇਜ਼ਰ, ਦੇਖ ਰੇਖ ਕਰਨ ਵਾਲਾ ਲੜਕਾ ਅਤੇ ਵੀਡੀਓ ਬਣਾਉਣ ਵਾਲਾ ਸਖ਼ਸ ਸ਼ਾਮਿਲ ਹੈ। ਪਰ ਅਜੇ ਫੈਕਟਰੀ ਦਾ ਮਾਲਕ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ।
ਪੀੜਤਾਂ ਤੇ ਚੋਰੀ ਕਰਨ ਦਾ ਇਲਜ਼ਾਮ
ਏਕਜੋਤ ਨਗਰ ਵਿੱਚ ਇੱਕ ਫੈਕਟਰੀ ਚਲਾ ਰਹੇ ਵਿਅਕਤੀ ਨੇ ਕੰਮ ਕਰਨ ਵਾਲੀ ਔਰਤ ਅਤੇ ਉਹਨਾਂ ਦੇ ਬੱਚਿਆਂ ਉੱਪਰ ਕੱਪੜੇ ਚੋਰੀ ਕਰਨ ਦਾ ਇਲਜ਼ਾਮ ਲਗਾਇਆ। ਮਾਲਕ ਨੇ ਸੀਸੀਟੀਵੀ ਕੈਮਰੇ ਦੀ ਫੁਟੇਜ ਦੇਖੀ ਅਤੇ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਫੈਕਟਰੀ ਮਾਲਕ ਨੇ ਔਰਤ, ਉਸ ਦੀਆਂ ਤਿੰਨ ਨਾਬਾਲਗ ਧੀਆਂ ਅਤੇ ਪੁੱਤਰ ਨੂੰ ਬੁਲਾਇਆ। ਮਾਲਕ ਨੇ ਕਿਹਾ ਕਿ ਫੈਕਟਰੀ ਵਿੱਚੋਂ ਕਈ ਦਿਨਾਂ ਤੋਂ ਕੱਪੜਾ ਚੋਰੀ ਹੋ ਰਿਹਾ ਸੀ। ਇਹ ਚੋਰੀ ਉਹਨਾਂ ਨੇ ਕੀਤੀ ਹੈ। ਇਸ ਤੋਂ ਬਾਅਦ ਉੱਥੇ ਹੰਗਾਮਾ ਸ਼ੁਰੂ ਹੋ ਗਿਆ।
ਪੁਲਿਸ ਨੂੰ ਸੂਚਿਤ ਕੀਤੇ ਬਿਨਾਂ, ਮਾਲਕ ਨੇ ਸਿਆਹੀ ਮੰਗਵਾਈ ਅਤੇ ਪੰਜਾਂ ਦੇ ਮੂੰਹ ਕਾਲੇ ਕਰ ਦਿੱਤੇ ਅਤੇ ਉਨ੍ਹਾਂ ਨੂੰ ਉੱਥੇ ਖੜ੍ਹਾ ਕਰ ਦਿੱਤਾ। ਇਸ ਤੋਂ ਬਾਅਦ, ਉਸਨੇ ਤਖ਼ਤੀ ‘ਤੇ ‘ਮੈਂ ਚੋਰ ਹਾਂ, ਮੈਂ ਆਪਣਾ ਅਪਰਾਧ ਸਵੀਕਾਰ ਕਰਦੀ ਹਾਂ’ ਲਿਖਵਾਇਆ ਅਤੇ ਇਹਨਾਂ ਪੰਜਾਂ ਦੇ ਗਲੇ ਵਿੱਚ ਪਾ ਦਿੱਤਾ।
ਇਹ ਵੀ ਪੜ੍ਹੋ
ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੋ
ਘਟਨਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬ ਮਹਿਲਾ ਕਮਿਸ਼ਨ ਐਕਟਿਵ ਨਜ਼ਰ ਆਇਆ। ਮਹਿਲਾ ਕਮਿਸ਼ਨ ਨੇ ਮਾਮਲੇ ਵਿੱਚ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ ਜਾਂਚ ਕਰਨ ਅਤੇ ਮਾਮਲੇ ਦੀ ਰਿਪੋਰਟ ਦੇਣ ਦੇ ਵੀ ਹੁਕਮ ਜਾਰੀ ਕੀਤੇ। ਮਹਿਲਾ ਕਮਿਸ਼ਨ ਦੇ ਇਸ ਆਦੇਸ਼ ਤੋਂ ਬਾਅਦ ਪੰਜਾਬ ਪੁਲਿਸ ਵੀ ਐਕਟਿਵ ਨਜ਼ਰ ਆਏ ਅਤੇ ਮੁਲਜ਼ਮਾਂ ਦੀ ਪਹਿਚਾਣ ਕਰਕੇ ਉਹਨਾਂ ਦੀ ਭਾਲ ਵਿੱਚ ਜੁਟ ਗਈ। ਫਿਲਹਾਲ ਫੈਕਟਰੀ ਦਾ ਮਾਲਕ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਦੱਸਿਆ ਜਾ ਰਿਹਾ ਹੈ।