ਲੁਧਿਆਣਾ ‘ਚ ਡਰੱਮ ‘ਚੋਂ ਮਿਲੀ ਨੌਜਵਾਨ ਦੀ ਲਾਸ਼, 2 ਦਿਨ ਪਹਿਲਾਂ ਹੀ ਮੁੰਬਈ ਤੋਂ ਪਰਤਿਆ ਸੀ, ਦੋਸਤ ਤੇ ਸ਼ੱਕ

Updated On: 

08 Jan 2026 14:26 PM IST

Ludhiana Dead Body Found in Drum: ਮ੍ਰਿਤਕ ਸ਼ਖਸ ਦੋ ਦਿਨ ਪਹਿਲਾਂ ਮੁੰਬਈ ਤੋਂ ਘਰ ਵਾਪਸ ਆਇਆ ਸੀ। ਦਵਿੰਦਰ ਕੰਪਿਊਟਰ ਇੰਜੀਨੀਅਰ ਸੀਅਤੇ ਪੰਜ ਮਹੀਨਿਆਂ ਤੋਂ ਮੁੰਬਈ ਵਿੱਚ ਕੰਮ ਕਰ ਰਿਹਾ ਸੀ। ਮੁੰਬਈ ਤੋਂ ਘਰ ਵਾਪਸ ਆਉਣ ਤੋਂ ਬਾਅਦ ਦਵਿੰਦਰ ਸਿਰਫ 15 ਮਿੰਟ ਘਰ 'ਤੇ ਰਿਹਾ। ਇਸ ਤੋਂ ਬਾਅਦ, ਉਹ ਇਹ ਕਹਿ ਕੇ ਚਲਾ ਗਿਆ ਕਿ ਉਹ ਵਾਲ ਕਟਵਾਉਣ ਜਾ ਰਿਹਾ ਹੈ, ਅਤੇ ਕਦੇ ਵਾਪਸ ਨਹੀਂ ਆਇਆ। ਨੌਜਵਾਨ ਵਿਆਹਿਆ ਹੋਇਆ ਹੈ ਅਤੇ ਉਸਦੀ 7 ਮਹੀਨੇ ਦੀ ਧੀ ਹੈ।

ਲੁਧਿਆਣਾ ਚ ਡਰੱਮ ਚੋਂ ਮਿਲੀ ਨੌਜਵਾਨ ਦੀ ਲਾਸ਼, 2 ਦਿਨ ਪਹਿਲਾਂ ਹੀ ਮੁੰਬਈ ਤੋਂ ਪਰਤਿਆ ਸੀ, ਦੋਸਤ ਤੇ ਸ਼ੱਕ

ਡਰੱਮ 'ਚ ਮਿਲੀ ਨੌਜਵਾਨ ਦੀ ਲਾਸ਼

Follow Us On

ਲੁਧਿਆਣਾ ਦੇ ਜਲੰਧਰ ਬਾਈਪਾਸ ਨੇੜੇ ਪੈਂਦੇ ਸਲੇਮ ਟਾਬਰੀ ਪੁਲਿਸ ਸਟੇਸ਼ਨ ਦੇ ਅਧੀਨ ਆਉਂਦੇ ਇਲਾਕੇ ਦੇ ਵਿੱਚ ਅੱਜ ਇੱਕ ਲਾਸ਼ ਬਰਾਮਦ ਹੋਈ ਹੈ। ਇਹ ਲਾਸ਼ ਖਾਲੀ ਪਲਾਟ ਵਿੱਚ ਇੱਕ ਡਰੱਮ ਵਿੱਚ ਟੁਕੜਿਆਂ ਵਿੱਚ ਕੱਟ ਕੇ ਰੱਖੀ ਹੋਈ ਸੀ। ਇੱਕ ਰਾਹਗੀਰ ਨੇ ਲਾਸ਼ ਵੇਖੀ ਅਤੇ ਤੁਰੰਤ ਸ਼ੋਰ ਮਚਾਇਆ ਅਤੇ ਪੁਲਿਸ ਨੂੰ ਸੂਚਿਤ ਕੀਤਾ। ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਲਾਸ਼ ਨੂੰ ਕਬਜੇ ਵਿੱਚ ਲੈ ਕੇ ਤਫਤੀਸ਼ ਕੀਤੀ ਜਾ ਰਹੀ ਹੈ।ਪੁਲਿਸ ਸਟੇਸ਼ਨ ਸਲੇਮ ਟਾਬਰੀ ਦੇ ਐਸਐਚਓ ਹਰਸ਼ਵੀਰ ਸਿੰਘ ਨੇ ਕਿਹਾ ਕਿ ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਨ।

ਮ੍ਰਿਤਕ ਦੀ ਅੱਧੀ ਲਾਸ਼ ਸੜੀ ਹੋਈ ਸੀ, ਅਤੇ ਬਾਕੀ ਅੱਧੀ ਚਿੱਟੇ ਡਰੱਮ ਵਿੱਚ ਪਾਈ ਹੋਈ ਸੀ। ਫੋਰੈਂਸਿਕ ਟੀਮ ਵੀ ਘਟਨਾ ਸਥਾਨ ‘ਤੇ ਪਹੁੰਚੀ। ਮ੍ਰਿਤਕ ਦੋ ਦਿਨ ਪਹਿਲਾਂ ਮੁੰਬਈ ਤੋਂ ਘਰ ਵਾਪਸ ਆਇਆ ਸੀ ਅਤੇ ਪਹੁੰਚਣ ਤੋਂ ਤੁਰੰਤ ਬਾਅਦ ਕਿਤੇ ਚਲਾ ਗਿਆ ਸੀ, ਜਿਸ ਤੋਂ ਬਾਅਦ ਉਸਦੀ ਲਾਸ਼ ਮਿਲੀ। ਸਲੇਮ ਟਾਬਰੀ ਥਾਣੇ ਦੀ ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ। ਘਟਨਾ ਵਾਲੀ ਥਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ, ਪੁਲਿਸ ਨੂੰ ਮ੍ਰਿਤਕ ਦੇ ਦੋਸਤ ‘ਤੇ ਕਤਲ ਦਾ ਸ਼ੱਕ ਹੈ।

ਦੋਸਤ ਤੇ ਕਤਲ ਦਾ ਸ਼ੱਕ

ਮ੍ਰਿਤਕ ਦੀ ਪਛਾਣ 30 ਸਾਲਾ ਦਵਿੰਦਰ ਵਜੋਂ ਹੋਈ ਹੈ, ਜੋ ਕਿ ਲੁਧਿਆਣਾ ਦੀ ਭਾਰਤੀ ਕਲੋਨੀ ਦਾ ਰਹਿਣ ਵਾਲਾ ਹੈ। ਮੁੰਬਈ ਤੋਂ ਵਾਪਸ ਆਉਣ ਤੋਂ ਬਾਅਦ, ਉਹ ਸਿਰਫ 15 ਮਿੰਟ ਆਪਣੇ ਘਰ ਰਿਹਾ ਅਤੇ ਫਿਰ ਚਲਾ ਗਿਆ। ਅੱਜ ਸਵੇਰੇ ਉਸਦੀ ਲਾਸ਼ ਇੱਕ ਖਾਲੀ ਪਲਾਟ ਵਿੱਚ ਤਿੰਨ ਹਿੱਸਿਆਂ ਵਿੱਚ ਮਿਲੀ। ਸਥਾਨਕ ਪੁਲਿਸ ਨੇੜਲੇ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਦਵਿੰਦਰ ਦੇ ਪਰਿਵਾਰ ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਸ਼ੁਰੂਆਤੀ ਪੁਲਿਸ ਜਾਂਚ ਵਿੱਚ ਮ੍ਰਿਤਕ ਦੇ ਦੋਸਤ ਸ਼ੇਰਾ ‘ਤੇ ਕਤਲ ਦਾ ਸ਼ੱਕ ਹੈ। ਸ਼ੇਰਾ ਉਸਦੇ ਘਰ ਦੇ ਨੇੜੇ ਇੱਕ ਗਲੀ ਵਿੱਚ ਰਹਿੰਦਾ ਹੈ। ਘਟਨਾ ਸਥਾਨ ਤੋਂ ਸੀਸੀਟੀਵੀ ਫੁਟੇਜ ਵਿੱਚ ਸ਼ੇਰਾ ਆਪਣੇ ਦੋਸਤ ਨਾਲ ਬਾਈਕ ‘ਤੇ ਡਰੱਮ ਲੈ ਕੇ ਜਾਂਦੇ ਦਿਖਾਈ ਦੇ ਰਹੇ ਹਨ।

ਤਿੰਨ ਦਿਨ ਪਹਿਲਾਂ ਖੇਤਾਂ ਵਿੱਚ ਮਿਲੀ ਸੀ ਸੜੀ ਹੋਈ ਲਾਸ਼

ਇਸਤੋਂ ਤਿੰਨ ਦਿਨ ਪਹਿਲਾਂ ਵੀ ਮੇਹਰਬਾਨ ਥਾਣਾ ਖੇਤਰ ਵਿੱਚ ਇੱਕ ਖਾਲੀ ਪਲਾਟ ਵਿੱਚ ਇੱਕ ਵਿਅਕਤੀ ਦੀ ਸੜੀ ਹੋਈ ਲਾਸ਼ ਮਿਲੀ ਸੀ। ਲਾਸ਼ ਦੋ ਟੁਕੜਿਆਂ ਵਿੱਚ ਕੱਟੀ ਹੋਈ ਸੀ ਅਤੇ ਕੁੱਤੇ ਇਸ ਨੂੰ ਨੌਚ ਰਹੇ ਸਨ। ਜਦੋਂ ਰਾਹਗੀਰਾਂ ਨੇ ਇਸ ਘਟਨਾ ਨੂੰ ਦੇਖਿਆ, ਤਾਂ ਉਨ੍ਹਾਂ ਨੇ ਰੌਲਾ ਪਾਇਆ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਲਾਸ਼ ਨੂੰ ਕਬਜੇ ਵਿੱਚ ਲੈਕੇ ਪਛਾਣ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਵਾਇਆ ਗਿਆ। ਜ਼ਿਲ੍ਹਾ ਪੁਲਿਸ ਅਜੇ ਵੀ ਇਸ ਮਾਮਲੇ ਵਿੱਚ ਖਾਲੀ ਹੱਥ ਹੈ।