ਭਤੀਜੇ ਨੇ ਭੁਆ ਨਾਲ ਜਿਨਸੀ ਸਬੰਧ ਬਣਾਉਣਾ ਦਾ ਪਾਇਆ ਦਬਾਅ, ਕੁੜੀ ਹੋਈ ਡਿਪ੍ਰੈਸ਼ਨ ਦਾ ਸ਼ਿਕਾਰ | Ludhiana man force to aunt physical relation for goes to depression know full detail in punjabi Punjabi news - TV9 Punjabi

ਭਤੀਜੇ ਨੇ ਭੁਆ ਨਾਲ ਜਿਨਸੀ ਸਬੰਧ ਬਣਾਉਣਾ ਦਾ ਪਾਇਆ ਦਬਾਅ, ਕੁੜੀ ਹੋਈ ਡਿਪ੍ਰੈਸ਼ਨ ਦਾ ਸ਼ਿਕਾਰ

Published: 

27 Mar 2024 15:01 PM

ਪਰਿਵਾਰ ਵਾਲਿਆਂ ਨੂੰ ਜਿਵੇਂ ਹੀ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਬੱਚੀ ਨੂੰ ਹਸਪਤਾਲ ਦਾਖਲ ਕਰਵਾਇਆ। ਇਸ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਲੜਕੀ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀ ਨੌਜਵਾਨ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਭਤੀਜੇ ਨੇ ਭੁਆ ਨਾਲ ਜਿਨਸੀ ਸਬੰਧ ਬਣਾਉਣਾ ਦਾ ਪਾਇਆ ਦਬਾਅ, ਕੁੜੀ ਹੋਈ ਡਿਪ੍ਰੈਸ਼ਨ ਦਾ ਸ਼ਿਕਾਰ

ਸੰਕੇਤਕ ਤਸਵੀਰ

Follow Us On

ਜਗਰਾਓਂ ਦੇ ਰਹਿਣ ਵਾਲੇ ਇੱਕ ਨੌਜਵਾਨ ਨੇ ਰਿਸ਼ਤੇ ਨੂੰ ਤਾਰ-ਤਾਰ ਕਰਕੇ ਆਪਣੀ ਹੀ ਭੁਆ ਨਾਲ ਨਜਾਇਜ਼ ਸਬੰਧ ਬਣਾਉਣ ਦਾ ਇੰਨਾ ਦਬਾਅ ਪਾਇਆ ਕਿ ਲੜਕੀ ਡਿਪਰੈਸ਼ਨ ਦਾ ਸ਼ਿਕਾਰ ਹੋ ਗਈ। ਇੰਨਾ ਹੀ ਨਹੀਂ ਇਸੇ ਪ੍ਰੇਸ਼ਾਨੀ ਕਾਰਨ ਲੜਕੀ ਨੇ ਗਲਤੀ ਨਾਲ ਜ਼ਹਿਰੀਲੀ ਦਵਾਈ ਖਾ ਲਈ। ਜਿਸ ਕਾਰਨ ਲੜਕੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪਰਿਵਾਰ ਵਾਲਿਆਂ ਨੂੰ ਜਿਵੇਂ ਹੀ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਬੱਚੀ ਨੂੰ ਹਸਪਤਾਲ ਦਾਖਲ ਕਰਵਾਇਆ। ਇਸ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਲੜਕੀ ਦੇ ਬਿਆਨਾਂ ਦੇ ਆਧਾਰ ‘ਤੇ ਦੋਸ਼ੀ ਨੌਜਵਾਨ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਜੋਧਾਂ ਦੇ ਏਐਸਆਈ ਕਾਬਲ ਸਿੰਘ ਨੇ ਦੱਸਿਆ ਕਿ ਪੀੜਤ ਲੜਕੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਉਸ ਦੇ ਚਾਚੇ ਦਾ ਪੋਤਾ ਉਸ ਨੂੰ ਪਿਛਲੇ 5-6 ਮਹੀਨਿਆਂ ਤੋਂ ਮੋਬਾਈਲ ‘ਤੇ ਮੈਸੇਜ ਭੇਜ ਕੇ ਤੰਗ-ਪ੍ਰੇਸ਼ਾਨ ਕਰ ਰਿਹਾ ਸੀ। ਦੋਸ਼ੀ ਉਸ ਨੂੰ ਵਾਇਸ ਮੈਸੇਜ ਭੇਜ ਕੇ ਉਸ ਨੂੰ ਇਕੱਲੇ ਮਿਲਣ ਲਈ ਕਹਿ ਰਿਹਾ ਸੀ। ਇਨ੍ਹਾਂ ਸੁਨੇਹਿਆਂ ਵਿੱਚ ਮੁਲਜ਼ਮ ਨੌਜਵਾਨ ਨੇ ਭੁਆ ਨਾਲ ਸਰੀਰਕ ਸਬੰਧ ਬਣਾਉਣ ਲਈ ਕਿਹਾ ਹੈ। ਇੰਨਾ ਹੀ ਨਹੀਂ ਜਦੋਂ ਵੀ ਉਹ ਗਲੀ ‘ਚ ਲੜਕੀ ਨੂੰ ਮਿਲਦਾ ਹੈ ਤਾਂ ਉਹ ਉਸ ਨੂੰ ਇਕੱਲੇ ਮਿਲਣ ਲਈ ਕਹਿੰਦਾ ਰਹਿੰਦਾ ਸੀ। ਜਿਸ ਕਾਰਨ ਉਹ ਇੰਨਾ ਪਰੇਸ਼ਾਨ ਹੋ ਗਿਆ ਕਿ ਲੜਕੀ ਡਿਪ੍ਰੈਸ਼ਨ ‘ਚ ਚਲੀ ਗਈ।

ਗਲਤੀ ਨਾਲ ਕੀਟਨਾਸ਼ਕ ਦਾ ਕਰ ਲਿਆ ਸੇਵਨ

ਪੁਲਿਸ ਨੇ ਦੱਸਿਆ ਕਿ ਲੜਕੀ ਦੇ ਵਿਰੋਧ ਦੇ ਬਾਵਜੂਦ ਦੋਸ਼ੀ ਆਪਣੀਆਂ ਆਦਤਾਂ ਤੋਂ ਬਾਜ਼ ਨਹੀਂ ਆਇਆ। ਜਿਸ ਕਾਰਨ ਉਹ ਇੰਨੀ ਪਰੇਸ਼ਾਨ ਹੋ ਗਈ ਕਿ ਉਸ ਨੂੰ ਸਿਰਦਰਦ ਹੋਣ ਲੱਗਾ। ਇਸ ਦੌਰਾਨ ਉਸ ਨੇ ਗਲਤੀ ਨਾਲ ਸਿਰ ਦਰਦ ਦੀ ਦਵਾਈ ਦੀ ਬਜਾਏ ਕੀੜੇ ਮਾਰਨ ਵਾਲੀ ਦਵਾਈ ਖਾ ਲਈ। ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ।

Exit mobile version