ਲੁਧਿਆਣਾ ਮੈਰਿਜ ਪੈਲੇਸ ਗੋਲੀਬਾਰੀ ਮਾਮਲੇ ‘ਚ 7 ਨੌਜਵਾਨ ਕਾਬੂ, ਗਾਣੇ ਨੂੰ ਲੈ ਕੇ ਚੱਲੀਆਂ ਸਨ ਗੋਲੀਆਂ
ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਕੁਝ ਨੌਜਵਾਨਾਂ ਨੂੰ ਪੁਲਿਸ ਨੂੰ ਕਾਬੂ ਕਰ ਲਿਆ ਹੈ। ਜਿਸ ਨੌਜਵਾਨ ਕੋਲ ਪਿਸਤੌਲ ਹੈ ਉਸ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਮੈਰਿਜ ਪੈਲੇਸ ਵਾਲਿਆਂ ਖਿਲਾਫ਼ ਵੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਲੁਧਿਆਣਾ (Ludhiana) ਦੇ ਪੱਖੋਵਾਲ ਰੋਡ ‘ਤੇ ਸਥਿਤ ਐਲੀ ਗ੍ਰੀਨ ਮੈਰਿਜ ਪੈਲੇਸ ‘ਤੇ ਕੱਲ੍ਹ ਗੋਲੀਆਂ ਚਲਾਈਆਂ ਗਈਆਂ। ਜਿਸ ਵਿੱਚ ਇੱਕ ਨੌਜਵਾਨ ਜ਼ਖਮੀ ਹੋ ਗਿਆ। ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਕੁਝ ਨੌਜਵਾਨਾਂ ਨੂੰ ਪੁਲਿਸ ਨੂੰ ਕਾਬੂ ਕਰ ਲਿਆ ਹੈ। ਜਿਸ ਨੌਜਵਾਨ ਕੋਲ ਪਿਸਤੌਲ ਹੈ ਉਸ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਮੈਰਿਜ ਪੈਲੇਸ ਵਾਲਿਆਂ ਖਿਲਾਫ਼ ਵੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਜਾਂਚ ਦੌਰਾਨ ਜੇਕਰ ਮੈਰਿਜ ਪੈਲੇਸ ਵਾਲਿਆਂ ਦੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਸਾਹਮਣੇ ਆਉਂਦੀ ਹੈ ਤਾਂ ਉਨ੍ਹਾਂ ਖਿਲਾਫ ਵੀ ਕਾਰਵਾਈ ਕੀਤੇ ਜਾਣ ਦੇ ਹੁਕਮ ਦਿੱਤੇ ਗਏ ਹਨ। ਹਰ ਮੈਰਿਜ ਪੈਲੇਸ ਮਾਲਕ ਨੂੰ ਪਹਿਲਾਂ ਦੀ ਹੁਕਮ ਦਿੱਤੇ ਜਾ ਚੁੱਕੇ ਹਨ। ਇਨ੍ਹਾਂ ਵਿੱਚ ਕਿਹਾ ਗਿਆ ਹੈ ਕਿ ਮੈਰਿਜ ਪੈਲੇਸ ਵਿੱਚ ਕਿਸੇ ਵੀ ਤਰ੍ਹਾਂ ਦਾ ਹਥਿਆਰ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੈ। ਜੇਕਰ ਮੈਰਿਜ ਪੈਲੇਸ ਮਾਲਕ ਇਨ੍ਹਾਂ ਹੁਕਮਾਂ ਦੀ ਪਾਲਣਾ ਨਹੀਂ ਕਰਦਾ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।
ਗਾਣਾ ਬਦਲਣ ‘ਤੇ ਡੀਜੇ ‘ਤੇ ਚੱਲੀਆਂ ਗੋਲੀਆਂ
ਫਾਇਰਿੰਗ ‘ਚ ਜ਼ਖ਼ਮੀ ਹੋਏ ਨੌਜਵਾਨ ਦੀ ਪਛਾਣ ਗੁਰਸੇਵਕ ਸਿੰਘ ਵਿੱਕੀ ਵਾਸੀ ਪਿੰਡ ਛਪਾਰ ਵਜੋਂ ਹੋਈ ਕੀਤੀ ਗਈ ਹੈ। ਲੋਕਾਂ ਦੀ ਮਦਦ ਨਾਲ ਜ਼ਖਮੀ ਨੂੰ ਹਸਪਤਾਲ ਪਹੁੰਚਾਇਆ ਗਿਆ। ਇਹ ਗੋਲੀਆਂ ਕੱਲ੍ਹ ਡੀਜੇ ‘ਤੇ ਗੀਤ ਬਦਲਣ ਨੂੰ ਲੈ ਕੇ ਚਲਾਈਆਂ ਗਈਆਂ ਸਨ। ਗੀਤ ਬਦਲਣ ਨੂੰ ਲੈ ਕੇ ਲੜਕਿਆਂ ਦੇ ਨਾਨਕੇ ਤੇ ਦਾਦਕੇ ਪਰਿਵਾਰ ਵਿੱਚ ਝਗੜਾ ਹੋ ਗਿਆ। ਇਸ ਦੌਰਾਨ ਦਾਦਕੇ ਪਰਿਵਾਰ ਦੇ ਇੱਕ ਨੌਜਵਾਨ ਨੇ ਹਵਾ ‘ਚ 3 ਗੋਲੀਆਂ ਚਲਾਈਆਂ ਸਨ। ਉਸੇਂ ਬੰਦੂਕ ਦੀ ਗੋਲੀ ਨੇੜੇ ਖੜ੍ਹੇ ਨੌਜਵਾਨ ਦੀ ਛਾਤੀ ਨੂੰ ਛੂਹ ਕੇ ਨਿਕਲ ਗਈ ਸੀ। ਨੌਜਵਾਨ ਨੂੰ ਕੁਝ ਸਮੇਂ ਬਾਅਦ ਪਤਾ ਲੱਗਾ ਕਿ ਉਸ ਨੂੰ ਗੋਲੀ ਲੱਗੀ ਹੈ, ਜਦੋਂ ਉਸ ਦੀ ਟੀ-ਸ਼ਰਟ ਖੂਨ ਨਾਲ ਭਰ ਗਈ ਸੀ।
7 ਨੌਜਵਾਨਾਂ ਨੂੰ ਕੀਤਾ ਕਾਬੂ
ਇਸ ਮਾਮਲੇ ਦੀ ਜਾਣਕਾਰੀ ਮਿਲਨ ਤੋਂ ਬਾਅਦ ਪੁਲਿਸ ਨੇ ਮੈਰਿਜ ਪੈਲੇਸ ਦੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਹਨ। ਪੁਲਿਸ ਨੇ ਸੀਸੀਟੀਵੀ ਤੋਂ ਮਿਲੀ ਵੀਡੀਓ ਦੇ ਆਧਾਰ ‘ਤੇ 7 ਨੌਜਵਾਨਾਂ ਨੂੰ ਕਾਬੂ ਕਰ ਲਿਆ ਹੈ। ਏਸੀਪੀ ਗੁਰਇਕਬਾਲ ਸਿੰਘ ਮੌਕੇ ਤੇ ਪਹੁੰਚੇ ਹਨ ਅਤੇ ਪੁਲਿਸ ਅਧਿਕਾਰੀ ਨੌਜਵਾਨਾਂ ਦੀ ਪਛਾਣ ਕਰਨ ਵਿੱਚ ਜੁਟ ਗਏ ਹਨ। ਜਾਣਕਾਰੀ ਅਨੁਸਾਰ ਵਿਆਹ ਦੀ ਰਸਮ ਲਈ ਪਿੰਡ ਪੱਖੋਵਾਲ ਦੇ ਨਜ਼ਦੀਕੀ ਪਿੰਡ ਲਿਤਰਾ ਤੋਂ ਵਿਆਹ ਦੀ ਬਰਾਤ ਆਈ ਸੀ ਅਤੇ ਇਸ ਮੌਕੇ ਕੁਝ ਨੌਜਵਾਨਾਂ ਨੇ ਸ਼ਰਾਬ ਪੀਤੀ ਹੋਈ ਸੀ।
ਮੈਰਿਜ ਪੈਲੇਸ ਦੀ ਚੈਕਿੰਗ
ਇਸ ਮਾਮਲੇ ਤੋਂ ਪੁਲਿਸ ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਹਰ ਥਾਣਾ ਇੰਚਾਰਜ ਆਪਣੇ ਇਲਾਕਿਆਂ ਦੇ ਮੈਰਿਜ ਪੈਲੇਸਾਂ ਦੀ ਚੈਕਿੰਗ ਕਰੇਗਾ। ਜਾਣਕਾਰੀ ਮਿਲੀ ਹੈ ਕਿ ਜ਼ਮੀਨੀ ਪੱਧਰ ‘ਤੇ ਚੈਕਿੰਗ ਨਹੀਂ ਕੀਤੀ ਗਈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਹਰ ਮੈਰਿਜ ਪੈਲੇਸ ਸੰਚਾਲਕ ਨੂੰ ਪੈਲੇਸ ਵਿੱਚ ਸੀਸੀਟੀਵੀ ਆਦਿ ਲਗਾਉਣ ਦੇ ਆਦੇਸ਼ ਦਿੱਤੇ ਗਏ ਹਨ।