ਪ੍ਰਵਾਸੀ ਮਜ਼ਦੂਰਾਂ ਨੇ ਨਗਰ ਨਿਗਮ ਦੇ ਮੁਲਾਜ਼ਮਾਂ ਤੇ ਕੀਤਾ ਹਮਲਾ, Viral Video

Updated On: 

09 Oct 2024 17:23 PM

ਨਗਰ ਨਿਗਮ ਦੇ ਮੁਲਾਜ਼ਮ ਅਤੇ ਚਸ਼ਮਦੀਦ ਨੇ ਕਿਹਾ ਕਿ ਉਹ ਪਿਛਲੇ ਦੋ ਸਾਲਾਂ ਤੋਂ ਇੱਥੇ ਬਤੌਰ ਨਗਰ ਨਿਗਮ ਦੇ ਮੁਲਾਜ਼ਮ ਡਿਊਟੀ ਨਿਭਾ ਰਹੇ ਨੇ ਅਤੇ ਇਸ ਪ੍ਰਵਾਸੀ ਮਜ਼ਦੂਰ ਦਾ ਬੱਚਾ ਪਾਰਕ ਵਿੱਚ ਖੇਡ ਰਿਹਾ ਸੀ। ਇਸ ਮਹਿਲਾ ਵੱਲੋਂ ਜੋ ਉਹਨਾਂ ਤੇ ਉੱਪਰ ਇਲਜ਼ਾਮ ਲਗਾਏ ਜਾ ਰਹੇ ਨੇ ਉਹ ਸਰਾਸਰ ਝੂਠੇ ਹਨ।

ਪ੍ਰਵਾਸੀ ਮਜ਼ਦੂਰਾਂ ਨੇ ਨਗਰ ਨਿਗਮ ਦੇ ਮੁਲਾਜ਼ਮਾਂ ਤੇ ਕੀਤਾ ਹਮਲਾ, Viral Video

ਪ੍ਰਵਾਸੀ ਮਜ਼ਦੂਰਾਂ ਨੇ ਨਗਰ ਨਿਗਮ ਦੇ ਮੁਲਾਜ਼ਮਾਂ ਤੇ ਕੀਤਾ ਹਮਲਾ, Viral Video

Follow Us On

ਲੁਧਿਆਣਾ ਦੇ ਭਾਰਤ ਨਗਰ ਚੌਂਕ ਚ ਨਗਰ ਨਿਗਮ ਦੇ ਮੁਲਾਜ਼ਮਾਂ ਤੇ ਇੱਕ ਪ੍ਰਵਾਸੀ ਮਜ਼ਦੂਰਾਂ ਵੱਲੋਂ ਇੱਟਾਂ ਰੋੜਿਆਂ ਨਾਲ ਹਮਲਾ ਕੀਤਾ ਗਿਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਮੁਲਾਜ਼ਮਾਂ ਦੇ ਉੱਤੇ ਬੱਚੇ ਨੂੰ ਬੰਧਕ ਬਣਾਉਣ ਅਤੇ ਵੇਚਣ ਦੇ ਇਲਜ਼ਾਮ ਲਗਾਏ ਹਨ। ਇਸੇ ਮਾਮਲੇ ਨੂੰ ਲੈਕੇ ਦੋਵੇਂ ਧਿਰਾਂ ਇੱਕ ਦੂਸਰੇ ਦੇ ਨਾਲ ਲੜਦੀਆਂ ਹੋਈਆਂ ਨਜ਼ਰ ਆਈਆਂ ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ।

ਹਾਲਾਂਕਿ ਇੱਕ ਪੁਲਿਸ ਕਰਮੀ ਇਹਨਾਂ ਨੂੰ ਛੁਡਵਾਉਂਦਾ ਹੋਇਆ ਵੀ ਨਜ਼ਰ ਆ ਰਿਹਾ ਹੈ ਅਤੇ ਪ੍ਰਵਾਸੀ ਮਹਿਲਾ ਨੇ ਇਲਜ਼ਾਮ ਲਗਾਇਆ ਕਿ ਉਹਨਾਂ ਦੇ ਬੱਚੇ ਨੂੰ ਕਿਡਨੈਪ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

ਮੁਲਾਜ਼ਮਾਂ ਨੇ ਇਲਜ਼ਾਮਾਂ ਨੂੰ ਨਕਾਰਿਆ

ਉਧਰ ਇਸ ਸਬੰਧ ਵਿੱਚ ਨਗਰ ਨਿਗਮ ਦੇ ਮੁਲਾਜ਼ਮ ਅਤੇ ਚਸ਼ਮਦੀਦ ਨੇ ਕਿਹਾ ਕਿ ਉਹ ਪਿਛਲੇ ਦੋ ਸਾਲਾਂ ਤੋਂ ਇੱਥੇ ਬਤੌਰ ਨਗਰ ਨਿਗਮ ਦੇ ਮੁਲਾਜ਼ਮ ਡਿਊਟੀ ਨਿਭਾ ਰਹੇ ਨੇ ਅਤੇ ਇਸ ਪ੍ਰਵਾਸੀ ਮਜ਼ਦੂਰ ਦਾ ਬੱਚਾ ਪਾਰਕ ਵਿੱਚ ਖੇਡ ਰਿਹਾ ਸੀ। ਇਸ ਮਹਿਲਾ ਵੱਲੋਂ ਜੋ ਉਹਨਾਂ ਤੇ ਉੱਪਰ ਇਲਜ਼ਾਮ ਲਗਾਏ ਜਾ ਰਹੇ ਨੇ ਉਹ ਸਰਾਸਰ ਝੂਠੇ ਹਨ। ਉਹਨਾਂ ਨੇ ਕਿਹਾ ਕਿ ਮਹਿਲਾ ਅਤੇ ਉਸਦੇ ਕੋਈ ਸਾਥੀ ਲੋਕਾਂ ਵੱਲੋਂ ਉਹਨਾਂ ਤੇ ਹਮਲਾ ਕੀਤਾ ਗਿਆ ਹੈ।

ਪਾਰਕ ਵਿੱਚ ਖੇਡ ਰਿਹਾ ਸੀ ਬੱਚਾ

ਉਧਰ ਉਕਤ ਪ੍ਰਵਾਸੀ ਮਹਿਲਾ ਨੇ ਕਿਹਾ ਕਿ ਉਹਨਾਂ ਦਾ ਬੱਚਾ ਦੋ ਘੰਟਿਆਂ ਤੋਂ ਗਾਇਬ ਸੀ ਅਤੇ ਉਹ ਰੋਡ ਦੇ ਵਿਚਾਲੇ ਹੀ ਮੰਗ ਕੇ ਗੁਜ਼ਾਰਾ ਕਰਦੇ ਨੇ ਕਿਹਾ ਕਿ ਜਦੋਂ ਉਹਨਾਂ ਪਾਰਕ ਵਿੱਚ ਆ ਕੇ ਦੇਖਿਆ ਤਾਂ ਉਹਨਾਂ ਦਾ ਬੱਚਾ ਇਸ ਟਿਊਬਲ ਦੇ ਕੋਲ ਸੀ।

ਜਾਣਕਾਰੀ ਅਨੁਸਾਰ ਪੁਲਿਸ ਨੇ ਮੌਕੇ ਤੇ ਪਹੁੰਚਕੇ ਦੋਵੇ ਧਿਰਾਂ ਵਿੱਚ ਸਮਝੌਤਾ ਕਰਵਾਇਆ। ਪ੍ਰਵਾਸੀ ਮਜ਼ਦੂਰਾਂ ਨੇ ਮੰਨਿਆ ਕਿ ਉਹਨਾਂ ਨੂੰ ਗਲਤ ਫਹਿਮੀ ਹੋ ਗਈ ਸੀ ਜਿਸ ਕਾਰਨ ਸਾਰੀ ਘਟਨਾ ਹੋ ਗਈ।

Exit mobile version