ਨਿਹੰਗ ਸਿੰਘ ਦੇ ਟ੍ਰੇਨ ‘ਚ ਬੈਠੇ ਵਿਅਕਤੀ ‘ਤੇ ਕੀਤਾ ਹਮਲਾ, ਤੰਬਾਕੂ ਨੂੰ ਲੈ ਕੇ ਹੋਇਆ ਸੀ ਵਿਵਾਦ – Punjabi News

ਨਿਹੰਗ ਸਿੰਘ ਦੇ ਟ੍ਰੇਨ ‘ਚ ਬੈਠੇ ਵਿਅਕਤੀ ‘ਤੇ ਕੀਤਾ ਹਮਲਾ, ਤੰਬਾਕੂ ਨੂੰ ਲੈ ਕੇ ਹੋਇਆ ਸੀ ਵਿਵਾਦ

Updated On: 

10 Sep 2024 10:30 AM

ਲੁਧਿਆਣਾ ਜੀਆਰਪੀ ਪੁਲਿਸ ਦੇ ਏਐਸਆਈ ਜਗਜੀਤ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਵਿਅਕਤੀ ਨੂੰ ਇਸ ਰੇਲ ਗੱਡੀ ਰਾਹੀਂ ਫਗਵਾੜਾ ਰੇਲਵੇ ਸਟੇਸ਼ਨ ਤੇ ਉਤਾਰ ਕੇ ਇਲਾਜ ਲਈ ਸਿਵਲ ਹਸਪਤਾਲ ਫਗਵਾੜਾ ਵਿਖੇ ਦਾਖਲ ਕਰਵਾਇਆ ਗਿਆ। ਉਸ ਨੇ ਦੱਸਿਆ ਕਿ ਮੱਧ ਪ੍ਰਦੇਸ਼ ਦੇ ਬੀਨਾ ਤੋਂ ਜਲੰਧਰ ਆ ਰਿਹਾ ਵਿਅਕਤੀ ਤੰਬਾਕੂ ਦਾ ਸੇਵਨ ਕਰ ਰਿਹਾ ਸੀ।

ਨਿਹੰਗ ਸਿੰਘ ਦੇ ਟ੍ਰੇਨ ਚ ਬੈਠੇ ਵਿਅਕਤੀ ਤੇ ਕੀਤਾ ਹਮਲਾ, ਤੰਬਾਕੂ ਨੂੰ ਲੈ ਕੇ ਹੋਇਆ ਸੀ ਵਿਵਾਦ
Follow Us On

ਪੰਜਾਬ ਦੇ ਲੁਧਿਆਣਾ ਰੇਲਵੇ ਸਟੇਸ਼ਨ ਤੋਂ ਵੈਸਟਰਨ ਐਕਸਪ੍ਰੈਸ ਰੇਲਵੇ ਸਟੇਸ਼ਨ ‘ਤੇ ਇਕ ਨਿਹੰਗ ਸਿੰਘ ਨੇ ਇਕ ਵਿਅਕਤੀ ‘ਤੇ ਤਲਵਾਰ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਜਿਸ ਨੂੰ ਇਲਾਜ ਲਈ ਫਗਵਾੜਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਨਿਹੰਗ ਸਿੰਘ ਨੇ ਵਿਅਕਤੀ ‘ਤੇ ਇਸ ਲਈ ਹਮਲਾ ਕੀਤਾ ਕਿਉਂਕਿ ਉਹ ਤੰਬਾਕੂ ਦਾ ਸੇਵਨ ਕਰ ਰਿਹਾ ਸੀ। ਨਿਹੰਗ ਸਿੰਘ ਨੇ ਤਲਵਾਰ ਉਸ ਦੇ ਖੱਬੇ ਮੋਢੇ ‘ਤੇ ਮਾਰੀ। ਜ਼ਖ਼ਮੀ ਵਿਅਕਤੀ ਨੂੰ ਜੀਆਰਪੀ ਪੁਲੀਸ ਨੇ ਇਲਾਜ ਲਈ ਫਗਵਾੜਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜ਼ਖ਼ਮੀ ਵਿਅਕਤੀ ਦੀ ਪਛਾਣ ਮੁਕੰਦੀ ਰਾਠੌਰ ਵਾਸੀ ਮੱਧ ਪ੍ਰਦੇਸ਼ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਹੋਏ ਜ਼ਖਮੀ ਵਿਅਕਤੀ ਨੇ ਦੱਸਿਆ ਕਿ ਉਹ ਮੱਧ ਪ੍ਰਦੇਸ਼ ਤੋਂ ਰੇਲਗੱਡੀ ‘ਚ ਪਰਿਵਾਰ ਸਮੇਤ ਜਲੰਧਰ ਆ ਰਿਹਾ ਸੀ। ਜਿਵੇਂ ਹੀ ਟਰੇਨ ਲੁਧਿਆਣਾ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਈ ਤਾਂ ਇਕ ਨਿਹੰਗ ਸਿੰਘ ਨੇ ਉਸ ‘ਤੇ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ। ਜਿਸ ਕਾਰਨ ਟਰੇਨ ਦੀ ਚੇਨ ਪੁਲਿੰਗ ਵੀ ਕੀਤੀ ਗਈ। ਉਸ ਨੇ ਦੱਸਿਆ ਕਿ ਜਦੋਂ ਉਹ ਤੰਬਾਕੂ ਦਾ ਸੇਵਨ ਕਰਨ ਲੱਗਾ ਤਾਂ ਨਿਹਾਲ ਸਿੰਘ ਨੇ ਤਲਵਾਰ ਨਾਲ ਵਾਰ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ। ਜੀਆਰਪੀ ਪੁਲੀਸ ਨੇ ਉਸ ਨੂੰ ਇਲਾਜ ਲਈ ਫਗਵਾੜਾ ਦੇ ਸਿਵਲ ਹਸਪਤਾਲ ਲਿਆਂਦਾ।

ਲੁਧਿਆਣਾ ਜੀਆਰਪੀ ਪੁਲਿਸ ਦੇ ਏਐਸਆਈ ਜਗਜੀਤ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਵਿਅਕਤੀ ਨੂੰ ਇਸ ਰੇਲ ਗੱਡੀ ਰਾਹੀਂ ਫਗਵਾੜਾ ਰੇਲਵੇ ਸਟੇਸ਼ਨ ਤੇ ਉਤਾਰ ਕੇ ਇਲਾਜ ਲਈ ਸਿਵਲ ਹਸਪਤਾਲ ਫਗਵਾੜਾ ਵਿਖੇ ਦਾਖਲ ਕਰਵਾਇਆ ਗਿਆ। ਉਸ ਨੇ ਦੱਸਿਆ ਕਿ ਮੱਧ ਪ੍ਰਦੇਸ਼ ਦੇ ਬੀਨਾ ਤੋਂ ਜਲੰਧਰ ਆ ਰਿਹਾ ਵਿਅਕਤੀ ਤੰਬਾਕੂ ਦਾ ਸੇਵਨ ਕਰ ਰਿਹਾ ਸੀ। ਇਸ ਨੂੰ ਲੈ ਕੇ ਨਿਹੰਗ ਸਿੰਘ ਨਾਲ ਝਗੜਾ ਹੋ ਗਿਆ ਅਤੇ ਇਸ ਤੋਂ ਬਾਅਦ ਗਿਆਨ ਸਿੰਘ ਨੇ ਉਸ ‘ਤੇ ਤਲਵਾਰ ਨਾਲ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ।

ਜੀਆਰਪੀ ਲੁਧਿਆਣਾ ਦੇ ਜਾਂਚ ਅਧਿਕਾਰੀ ਜਗਜੀਤ ਸਿੰਘ ਨੇ ਦੱਸਿਆ ਕਿ ਜ਼ਖਮੀ ਵਿਅਕਤੀ ਨੂੰ ਡਾਕਟਰਾਂ ਵੱਲੋਂ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ, ਫਿਲਹਾਲ ਬਿਆਨ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਪੂਰੇ ਮਾਮਲੇ ਦੀ ਸੂਚਨਾ ਮਿਲਦੇ ਹੀ ਜੀਆਰਪੀ ਲੁਧਿਆਣਾ ਪੁਲਿਸ ਭਾਰੀ ਪੁਲਿਸ ਫੋਰਸ ਸਮੇਤ ਫਗਵਾੜਾ ਦੇ ਸਿਵਲ ਹਸਪਤਾਲ ਪਹੁੰਚੀ ਜਿੱਥੇ ਜ਼ਖਮੀ ਵਿਅਕਤੀ ਦੇ ਬਿਆਨ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Exit mobile version