ਲੁਧਿਆਣਾ ਪੁਲਿਸ ਨੇ ਪੈਟਰੋਲ ਬੰਬ ਸੁੱਟਣ ਵਾਲੇ ਮੁਲਜ਼ਮ ਨੂੰ ਕੀਤਾ ਕਾਬੂ, ਵਾਰਦਾਤ ਤੋਂ ਪਹਿਲਾਂ ਕੀਤੀ ਸੀ ਰੇਕੀ, ਨਵਾਂ ਸ਼ਹਿਰ ਤੋਂ ਹੋਈ ਹੈ ਗਿਰਫਤਾਰੀ | ludhiana Petrol Bomb attack Accused arrest know full in punjabi Punjabi news - TV9 Punjabi

ਲੁਧਿਆਣਾ ਪੁਲਿਸ ਨੇ ਪੈਟਰੋਲ ਬੰਬ ਸੁੱਟਣ ਵਾਲੇ ਮੁਲਜ਼ਮ ਨੂੰ ਕੀਤਾ ਕਾਬੂ, ਵਾਰਦਾਤ ਤੋਂ ਪਹਿਲਾਂ ਕੀਤੀ ਸੀ ਰੇਕੀ, ਨਵਾਂ ਸ਼ਹਿਰ ਤੋਂ ਹੋਈ ਹੈ ਗਿਰਫਤਾਰੀ

Updated On: 

05 Nov 2024 08:16 AM

Ludhiana News: ਬੀਤੀ ਦਿਨ ਸ਼ਹਿਰ ਵਿੱਚ ਕਈ ਸ਼ਿਵ ਸੈਨਾ ਦੇ ਲੀਡਰਾਂ ਦੇ ਘਰ ਉੱਪਰ ਹਮਲੇ ਹੋਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਹੁਣ ਪੁਲਿਸ ਨੇ ਮੁਲਜ਼ਮਾਂ ਨੂੰ ਫੜ ਲੈਣ ਦਾ ਦਾਅਵਾ ਕੀਤਾ ਹੈ। ਸੂਤਰਾਂ ਮੁਤਾਬਕ ਪਤਾ ਲੱਗਾ ਹੈ ਕਿ ਘਟਨਾ ਤੋਂ ਪਹਿਲਾਂ ਮੁਲਜ਼ਮਾਂ ਨੇ ਘਰਾਂ ਦੀ ਰੇਕੀ ਕੀਤੀ ਸੀ।

ਲੁਧਿਆਣਾ ਪੁਲਿਸ ਨੇ ਪੈਟਰੋਲ ਬੰਬ ਸੁੱਟਣ ਵਾਲੇ ਮੁਲਜ਼ਮ ਨੂੰ ਕੀਤਾ ਕਾਬੂ, ਵਾਰਦਾਤ ਤੋਂ ਪਹਿਲਾਂ ਕੀਤੀ ਸੀ ਰੇਕੀ, ਨਵਾਂ ਸ਼ਹਿਰ ਤੋਂ ਹੋਈ ਹੈ ਗਿਰਫਤਾਰੀ

ਲੁਧਿਆਣਾ ਪੁਲਿਸ ਨੇ ਪੈਟਰੋਲ ਬੰਬ ਸੁੱਟਣ ਵਾਲੇ ਮੁਲਜ਼ਮ ਨੂੰ ਕੀਤਾ ਕਾਬੂ, ਵਾਰਦਾਤ ਤੋਂ ਪਹਿਲਾਂ ਕੀਤੀ ਸੀ ਰੇਕੀ

Follow Us On

ਲੁਧਿਆਣਾ ਵਿੱਚ ਪਿਛਲੇ ਕੁੱਝ ਦਿਨਾਂ ਵਿੱਚ ਸ਼ਿਵ ਸੈਨਾ ਆਗੂਆਂ ਦੇ ਘਰਾਂ ਉੱਤੇ ਪੈਟਰੋਲ ਬੰਬਾਂ ਨਾਲ ਹਮਲਾ ਕਰਨ ਵਾਲੇ ਮੁਲਜ਼ਮਾਂ ਨੂੰ ਪੁਲਿਸ ਨੇ ਫੜ ਲਿਆ ਹੈ। ਹਾਲਾਂਕਿ ਲੁਧਿਆਣਾ ਪੁਲਿਸ ਕਮਿਸ਼ਨਰ ਇਸ ਸਬੰਧੀ ਜਾਣਕਾਰੀ ਦੇਣਗੇ। ਪਰ ਸੂਤਰਾਂ ਮੁਤਾਬਕ ਪਤਾ ਲੱਗਾ ਹੈ ਕਿ ਘਟਨਾ ਤੋਂ ਪਹਿਲਾਂ ਮੁਲਜ਼ਮਾਂ ਨੇ ਘਰਾਂ ਦੀ ਰੇਕੀ ਕੀਤੀ ਸੀ।

ਪੈਟਰੋਲ ਬੰਬ ਸੁੱਟ ਕੇ ਭੱਜਣ ਵਾਲੇ ਬਾਈਕ ਸਵਾਰ ਵੀ ਸੇਫ ਸਿਟੀ ਕੈਮਰਿਆਂ ‘ਚ ਕੈਦ ਹੋ ਗਏ। ਬਾਈਕ ਦੀ ਦਿੱਖ ਅਤੇ ਨੰਬਰ ਪਲੇਟ ਦੀ ਮਦਦ ਨਾਲ ਪੁਲਿਸ ਨੇ ਨਵਾਂ ਸ਼ਹਿਰ ਨੇੜਿਓਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਲੁਧਿਆਣਾ ‘ਚ ਸ਼ਿਵ ਸੈਨਾ ਦੇ ਦੋ ਨੇਤਾਵਾਂ ‘ਤੇ ਹਮਲਾ ਹੋਇਆ ਹੈ। ਦੋਵਾਂ ਮਾਮਲਿਆਂ ਵਿੱਚ ਮੁਲਜ਼ਮ ਵੱਖ-ਵੱਖ ਹੈ। ਇਹ ਅਪਰਾਧੀ ਜ਼ਿਆਦਾਤਰ ਚੋਰੀ, ਡਕੈਤੀ ਆਦਿ ਜੁਰਮ ਕਰਦੇ ਹਨ।

ਇਨ੍ਹਾਂ ਲੋਕਾਂ ਦੇ ਪਿੱਛੇ ਕਿਸ ਦਾ ਹੱਥ ਹੈ, ਇਸ ਦਾ ਖੁਲਾਸਾ ਪੁਲਿਸ ਦੀ ਪੁੱਛਗਿੱਛ ਦੌਰਾਨ ਹੋਵੇਗਾ। ਇਨ੍ਹਾਂ ਘਟਨਾਵਾਂ ਤੋਂ ਬਾਅਦ ਪਾਕਿਸਤਾਨ ‘ਚ ਲੁਕੇ ਅੱਤਵਾਦੀ ਰਣਜੀਤ ਸਿੰਘ ਉਰਫ਼ ਰਣਜੀਤ ਨੀਟਾ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ।

ਰਣਜੀਤ ਨੀਟਾ ਨੇ ਲਈ ਸੀ ਜਿੰਮੇਵਾਰੀ

ਸ਼ਿਵ ਸੈਨਾ ਆਗੂ ਹਰਕੀਰਤ ਖੁਰਾਣਾ ਦੇ ਘਰ ਸ਼ੁੱਕਰਵਾਰ (1 ਨਵੰਬਰ) ਦੁਪਹਿਰ 2:45 ਵਜੇ ਹੋਏ ਪੈਟਰੋਲ ਬੰਬ ਹਮਲੇ ਦਾ ਅੱਤਵਾਦੀ ਸਬੰਧ ਸਾਹਮਣੇ ਆਇਆ ਹੈ। ਇਹ ਹਮਲਾ ਪਾਕਿਸਤਾਨ ਵਿੱਚ ਲੁਕੇ ਅੱਤਵਾਦੀ ਰਣਜੀਤ ਸਿੰਘ ਉਰਫ਼ ਰਣਜੀਤ ਨੀਟਾ ਨੇ ਕੀਤਾ ਸੀ। ਨੀਤਾ ਭਾਰਤ ਵਿੱਚ ਮੋਸਟ ਵਾਂਟੇਡ ਦੀ ਸੂਚੀ ਵਿੱਚ ਸ਼ਾਮਲ ਹੈ। ਰਣਜੀਤ ਸਿੰਘ ਨੀਟਾ ਦੇ ਮੁੱਖ ਹੈਂਡਲਰ ਫਤਿਹ ਸਿੰਘ ਬਾਗੀ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।

ਜਿਸ ਵਿੱਚ ਕਿਹਾ ਗਿਆ ਹੈ ਕਿ ਇਹ ਸਿਰਫ਼ ਇੱਕ ਚੇਤਾਵਨੀ ਸੀ, ਜੇਕਰ ਤੁਸੀਂ ਸੁਧਾਰ ਨਾ ਕੀਤਾ ਤਾਂ ਤੁਹਾਨੂੰ ਨਤੀਜੇ ਭੁਗਤਣੇ ਪੈਣਗੇ। ਇਹ ਜ਼ਿੰਮੇਵਾਰੀ ਕਈ ਪੱਤਰਕਾਰਾਂ ਨੂੰ ਭੇਜੀ ਗਈ ਈਮੇਲ ਰਾਹੀਂ ਲਈ ਗਈ ਹੈ। ਲੁਧਿਆਣਾ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਨੀਟਾ ਦੇ ਮੁੱਖ ਹੈਂਡਲਰ ਨੇ ਪੋਸਟ ਵਿੱਚ ਲਿਖਿਆ

ਪਿਛਲੇ ਦਿਨੀਂ ਹਿੰਦੂ ਅੱਤਵਾਦੀਆਂ ਦੇ ਟਿਕਾਣਿਆਂ ‘ਤੇ ਪੈਟਰੋਲ ਬੰਬ ਸੁੱਟੇ ਗਏ ਸਨ। ਇਹ ਚੇਤਾਵਨੀ ਹੈ, ਜੇਕਰ ਉਨ੍ਹਾਂ ਨੇ ਆਪਣੀਆਂ ਗਤੀਵਿਧੀਆਂ ਬੰਦ ਨਾ ਕੀਤੀਆਂ ਤਾਂ ਇਸ ਦੇ ਨਤੀਜੇ ਹੋਰ ਵੀ ਗੰਭੀਰ ਹੋਣਗੇ ਅਤੇ ਇਸ ਲਈ ਤਿਆਰ ਰਹੋ। ਪੋਸਟ ਵਿੱਚ ਲਿਖਿਆ ਗਿਆ ਹੈ ਕਿ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਇਹ ਲੋਕ ਆਪਣਾ ਰੋਲ ਮਾਡਲ ਦੱਸ ਕੇ ਰਹੇ ਹਨ। ਜੋਕਿ ਸਹਿਣਯੋਗ ਨਹੀਂ ਹੈ।

Exit mobile version