ਲੁਧਿਆਣਾ ਪੈਟਰੋਲ ਬੰਬ ਨਾਲ ਹਮਲੇ ਦਾ ਅਮਰੀਕਾ ਕੁਨੈਕਸ਼ਨ, 6 ਮੁਲਜ਼ਮ ਗ੍ਰਿਫ਼ਤਾਰ
Ludhiana petrol bomb attack: ਪੁਲਿਸ ਨੇ ਇਹਨਾਂ ਪਾਸੋਂ 2 ਗੱਡੀਆਂ ਤੇ ਪੈਟਰੋਲ ਬੰਬ ਬਰਾਮਦ ਕੀਤੇ ਹਨ ਅਤੇ ਬਾਕੀ ਹਥਿਆਰ ਵੀ ਜਲਦ ਬਰਾਮਦ ਕਰ ਲਏ ਜਾਣਗੇ। ਉਹਨਾਂ ਕਿਹਾ ਕਿ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਇਹਨਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ।
ਲੁਧਿਆਣਾ ਦਿਹਾਤੀ ਅਧੀਨ ਪੈਂਦੇ ਪਿੰਡ ਬੱਦੋਵਾਲ ਦੇ ਰਹਿਣ ਵਾਲੇ ਯਾਦਵਿੰਦਰ ਸਿੰਘ ਦੇ ਘਰ ‘ਤੇ 9 ਤੋਂ 10 ਦੀ ਦਰਮਿਆਨੀ ਰਾਤ ਨੂੰ ਕੁਝ ਬਦਮਾਸ਼ਾਂ ਹਮਲਾ ਕੀਤਾ ਗਿਆ ਸੀ। ਉਨ੍ਹਾਂ ਨੇ ਆਈ20 ਕਾਰ ‘ਚ ਆ ਕੇ ਘਰ ‘ਤੇ ਗੋਲੀਆਂ ਚਲਾਈਆਂ ਤੇ ਪੈਟਰੋਲ ਪੰਪ ਸੁੱਟੇ ਸੀ। ਇਸ ਤੋਂ ਬਾਅਦ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ ਸੀ, ਜਿਸ ਤੋਂ ਬਾਅਦ ਥਾਣਾ ਮੁੱਲਾਪੁਰ ਦਾਖਾ ਪੁਲਿਸ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਦੇਖਦਿਆਂ ਇੰਟੈਲੀਜਂਸ ਅਤੇ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਸੀ। ਪੁਲਿਸ ਨੇ ਇਨ੍ਹਾਂ ਬਦਮਾਸ਼ਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਸੀ, ਜਿਨਾਂ ਵਿੱਚੋਂ 6 ਆਰੋਪੀਆਂ ਨੂੰ ਹੁਣ ਤੱਕ ਕਾਬੂ ਕੀਤਾ ਤੇ ਬਾਕੀਆਂ ਦੀ ਗ੍ਰਿਫ਼ਤਾਰੀ ਬਾਕੀ ਹੈ।
ਡੀਐਸਪੀ ਵਰਿੰਦਰ ਸਿੰਘ ਖੋਸਾ ਨੇ ਕਿਹਾ ਕਿ ਲੁਧਿਆਣਾ ਦਿਹਾਤੀ ਦੇ ਥਾਣਾ ਮੁੱਲਾਪੁਰ ਦਾਖਾ ਅਧੀਨ ਪਿੰਡ ਬੱਦੋਵਾਲ ‘ਚ ਯਾਦਵਿੰਦਰ ਸਿੰਘ ਨਾਮ ਦੇ ਵਿਅਕਤੀ ਦੇ ਘਰ ‘ਤੇ ਗੋਲੀਆਂ ਚਲਾਉਣ ਤੇ ਪੈਟਰੋਲ ਬੰਬ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਸੀ। ਇਹ ਦੱਸਿਆ ਜਾ ਰਿਹਾ ਸੀ ਕਿ ਆਈ20 ਵਿੱਚ ਬਦਮਾਸ਼ ਆਏ ਅਤੇ ਮੌਕੇ ਤੋਂ ਫਰਾਰ ਹੋ ਗਏ।
ਜਮੀਨੀ ਵਿਵਾਦ ਨਾਲ ਜੁੜਿਆ ਹੈ ਮਾਮਲਾ
ਪੁਲਿਸ ਵੱਲੋਂ ਗੰਭੀਰਤਾ ਨਾਲ ਜਾਂਚ ਪੜਤਾਲ ਕਰਨ ਤੋਂ ਬਾਅਦ ਪਤਾ ਚੱਲਿਆ ਕਿ ਇਹ ਮਾਮਲਾ ਜਮੀਨੀ ਵਿਵਾਦ ਨਾਲ ਜੁੜਿਆ ਹੋਇਆ ਹੈ। ਜੈਪੁਰ ਦੇ ਇੱਕ ਵਿਅਕਤੀ ਵੱਲੋਂ ਇਸ ਘਟਨਾ ਨੂੰ ਅੰਜਾਮ ਦੇਣ ਲਈ ਅਮਰੀਕਾ ਵਿੱਚ ਬੈਠੇ ਵਿਅਕਤੀ ਨਾਲ ਸੰਪਰਕ ਕਰਕੇ ਇੱਥੇ ਸ਼ੂਟਰ ਹਾਇਰ ਕੀਤੇ ਗਏ ਸੀ। ਉਹਨਾਂ ਕਿਹਾ ਕਿ ਇਹ ਚਾਰੋ ਪਟਿਆਲਾ ਜਿਲ੍ਹ ਨਾਲ ਸੰਬੰਧਿਤ ਹਨ। ਇਹਨਾਂ ਨੇ ਆਪਣੇ ਬਾਕੀ ਸਾਥੀਆਂ ਦੇ ਨਾਲ ਮਿਲ ਕੇ ਯਾਦਵਿੰਦਰ ਨੂੰ ਜਾਨ ਤੋਂ ਮਾਰਨ ਦੀ ਨੀਅਤ ਨਾਲ ਹਮਲਾ ਕਰਵਾਇਆ ਸੀ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਜਿੱਥੇ ਕੁੱਲ 6 ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਬਾਕੀਆਂ ਦੀ ਗ੍ਰਿਫ਼ਤਾਰੀ ਜਲਦ ਹੀ ਕੀਤੀ ਜਾਵੇਗੀ।
ਪੁਲਿਸ ਨੇ ਇਹਨਾਂ ਪਾਸੋਂ 2 ਗੱਡੀਆਂ ਤੇ ਪੈਟਰੋਲ ਬੰਬ ਬਰਾਮਦ ਕੀਤੇ ਹਨ ਅਤੇ ਬਾਕੀ ਹਥਿਆਰ ਵੀ ਜਲਦ ਬਰਾਮਦ ਕਰ ਲਏ ਜਾਣਗੇ। ਉਹਨਾਂ ਕਿਹਾ ਕਿ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਇਹਨਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ।