ਲੁਧਿਆਣਾ ਪੁਲਿਸ ਵੱਲੋਂ ਵੱਡੀ ਕਾਰਵਾਈ, ਰੇਲਵੇ ਸਟੇਸ਼ਨ ਨੇੜੇ ਹੋਏ ਕਤਲ ਮਾਮਲੇ ‘ਚ ਤਿੰਨ ਮੁਲਜ਼ਮ ਕਾਬੂ

Updated On: 

24 Nov 2024 18:34 PM

ਇਸ ਸੰਬੰਧੀ ਪ੍ਰੈਸ ਕਾਨਫਰੰਸ ਕਰਦੇ ਹੋਏ ਲੁਧਿਆਣਾ ਕੇਂਦਰੀ ਦੇ ਏਸੀਪੀ ਏਕੇ ਭਨੋਟ ਨੇ ਇਸ ਦੀ ਜਾਣਕਾਰੀ ਸਾਂਝੀ ਕਰਦਿਆਂ ਹੋਇਆਂ ਦੱਸਿਆ ਹੈ ਕਿ ਕੁਝ ਨੌਜਵਾਨ ਬੀਅਰ ਖਰੀਦਣ ਲਈ ਠੇਕੇ 'ਤੇ ਗਏ ਸਨ ਅਤੇ ਇਸ ਦੌਰਾਨ ਪਹਿਲਾਂ ਤੋਂ ਹੀ ਉੱਥੇ ਉਨ੍ਹਾਂ ਦੇ ਵਿਰੋਧੀ ਪਾਰਟੀ ਦੇ ਕੁਝ ਲੜਕੇ ਖੜੇ ਸਨ। ਇਸ ਦੌਰਾਨ ਬੀਅਰ ਖਰੀਦਣ ਨੂੰ ਲੈ ਕੇ ਦੋਵਾਂ ਧਿਰਾਂ ਦੇ ਵਿਚਕਾਰ ਬਹਿਸ ਬਾਜ਼ੀ ਹੋਈ ਅਤੇ ਉਸ ਤੋਂ ਬਾਅਦ ਦੋਵਾਂ ਧਿਰਾਂ ਵਿਚਕਾਰ ਝਗੜਾ ਸ਼ੁਰੂ ਹੋ ਗਿਆ।

ਲੁਧਿਆਣਾ ਪੁਲਿਸ ਵੱਲੋਂ ਵੱਡੀ ਕਾਰਵਾਈ, ਰੇਲਵੇ ਸਟੇਸ਼ਨ ਨੇੜੇ ਹੋਏ ਕਤਲ ਮਾਮਲੇ ਚ ਤਿੰਨ ਮੁਲਜ਼ਮ ਕਾਬੂ

ਲੁਧਿਆਣਾ ਪੁਲਿਸ ਵੱਲੋਂ ਤਿੰਨ ਮੁਲਜ਼ਮ ਕਾਬੂ

Follow Us On

ਲੁਧਿਆਣਾ ਰੇਲਵੇ ਸਟੇਸ਼ਨ ਦੇ ਬਾਹਰ ਮਾਮੂਲੀ ਗੱਲਬਾਤ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਝਗੜਾ ਹੋਇਆ। ਇਸ ਦੌਰਾਨ ਇੱਕ ਨੌਜਵਾਨ ਦੇ ਕਤਲ ਦੇ ਮਾਮਲੇ ਦੇ ਵਿੱਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਸ਼ਨਾਖਤ ਹੈਪੀ, ਸ਼ਿਵਾ ਅਤੇ ਅੰਕਿਤ ਦੇ ਵਜੋਂ ਹੋਈ ਹੈ ਜੋ ਕਿ ਲੁਧਿਆਣਾ ਦੇ ਹੀ ਰਹਿਣ ਵਾਲੇ ਹਨ। ਇਨ੍ਹਾਂ ਮੁਲਜ਼ਮਾਂ ਵੱਲੋਂ ਤੇਜ਼ਧਾਰ ਹਥਿਆਰਾਂ ਦੇ ਨਾਲ ਕਮਲਜੀਤ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਲਗਾਤਾਰ ਇਨ੍ਹਾਂ ਦੀ ਭਾਲ ਕਰ ਰਹੀ ਸੀ।

ਇਸ ਸੰਬੰਧੀ ਪ੍ਰੈਸ ਕਾਨਫਰੰਸ ਕਰਦੇ ਹੋਏ ਲੁਧਿਆਣਾ ਕੇਂਦਰੀ ਦੇ ਏਸੀਪੀ ਏਕੇ ਭਨੋਟ ਨੇ ਇਸ ਦੀ ਜਾਣਕਾਰੀ ਸਾਂਝੀ ਕਰਦਿਆਂ ਹੋਇਆਂ ਦੱਸਿਆ ਹੈ ਕਿ ਕੁਝ ਨੌਜਵਾਨ ਬੀਅਰ ਖਰੀਦਣ ਲਈ ਠੇਕੇ ‘ਤੇ ਗਏ ਸਨ ਅਤੇ ਇਸ ਦੌਰਾਨ ਪਹਿਲਾਂ ਤੋਂ ਹੀ ਉੱਥੇ ਉਨ੍ਹਾਂ ਦੇ ਵਿਰੋਧੀ ਪਾਰਟੀ ਦੇ ਕੁਝ ਲੜਕੇ ਖੜੇ ਸਨ। ਇਸ ਦੌਰਾਨ ਬੀਅਰ ਖਰੀਦਣ ਨੂੰ ਲੈ ਕੇ ਦੋਵਾਂ ਧਿਰਾਂ ਦੇ ਵਿਚਕਾਰ ਬਹਿਸ ਬਾਜ਼ੀ ਹੋਈ ਅਤੇ ਉਸ ਤੋਂ ਬਾਅਦ ਦੋਵਾਂ ਧਿਰਾਂ ਵਿਚਕਾਰ ਝਗੜਾ ਸ਼ੁਰੂ ਹੋ ਗਿਆ।

ਇੱਕ ਧਿਰ ਵਜੋਂ ਤੇਜ ਧਰ ਹਥਿਆਰਾਂ ਦੇ ਨਾਲ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਸੀ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੇ ਕੋਲੋਂ ਵਾਰਦਾਤ ਤੋਂ ਬਾਅਦ ਵਰਤਿਆ ਗਿਆ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਹਾਲੇ ਦੋ ਮੁਲਜ਼ਮ ਫਰਾਰ ਹਨ ਜਿਨ੍ਹਾਂ ਦੀ ਪੁਲਿਸ ਵੱਲੋਂ ਸ਼ਨਾਖਤ ਕਰ ਲਈ ਗਈ ਹੈ। ਉਨ੍ਹਾਂ ਦੇ ਨਾਂ ਸੰਦੀਪ ਤੇ ਸੁਨੀਲ ਹੈ। ਇਨ੍ਹਾਂ ਮੁਲਜ਼ਾਮਾਂ ਦੀ ਭਾਲ ਲਈ ਪੁਲਿਸ ਵੱਲੋਂ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਪੁਲਿਸ ਵੱਲੋਂ ਅੱਜ ਇਨ੍ਹਾਂ ਤਿੰਨੇ ਮੁਲਜ਼ਮਾਂ ਨੂੰ ਅਦਾਲਤ ਦੇ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਗਿਆ। ਇਹ ਵਾਰਦਾਤ 23 ਨਵੰਬਰ ਰਾਤ ਕਰੀਬ 1 ਵਜੇ ਦੀ ਦੱਸੀ ਜਾ ਰਹੀ ਹੈ। ਪੁਲਿਸ ਨੇ ਤੁਰੰਤ ਕਤਲ ਦੀ ਸੂਚਨਾ ਮਿਲਣ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ ਗਿਆ। ਪੁਲਿਸ ਨੇ 24 ਘੰਟੇ ਦੇ ਵਿੱਚ ਇਸ ਮਸਲੇ ਨੂੰ ਸੁਲਝਾਂਦੇ ਹੋਏ ਤਿੰਨ ਮੁਲਜ਼ਮਾਂ ਨੂੰ ਸਲਾਖਾ ਦੇ ਪਿੱਛੇ ਪਹੁੰਚਾ ਦਿੱਤਾ ਹੈ। ਜਦੋਂ ਕਿ ਬਾਕੀਆਂ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

Exit mobile version