ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਲੁਧਿਆਣਾ ਵਿੱਚ 50 ਲੱਖ ਦੀ ਫਿਰੌਤੀ ਮੰਗਣ ਵਾਲੇ ਗੈਂਗਸਟਰਾਂ ਦਾ ਐਨਕਾਉਂਟਰ, ਕੱਪੜਾ ਵਪਾਰੀ ਦੀ ਦੁਕਾਨ ‘ਤੇ ਕੀਤੀ ਸੀ ਫਾਈਰਿੰਗ

Ludhiana Habowal Encounter : ਐਨਕਾਉਂਟਕ ਕਰਨ ਵਾਲੇ ਏਐਸਆਈ ਸੁਖਵਿੰਦਰ ਸਿੰਘ ਨੇ ਕਿਹਾ ਕਿ ਉਹ ਜਗਤਪੁਰੀ ਚੌਕੀ 'ਤੇ ਤਾਇਨਾਤ ਸੀ। ਅੱਜ ਨਾਕਾਬੰਦੀ ਕੀਤੀ ਗਈ ਸੀ। ਤਿੰਨ ਸ਼ੱਕੀ ਨੌਜਵਾਨ ਨਾਕਾਬੰਦੀ ਤੋੜ ਕੇ ਭੱਜ ਰਹੇ ਸਨ। ਜਦੋਂ ਉਨ੍ਹਾਂ ਨੂੰ ਵਾਇਰਲੈੱਸ 'ਤੇ ਸੂਚਨਾ ਮਿਲੀ, ਤਾਂ ਉਹ ਆਪਣੀ ਪੁਲਿਸ ਟੀਮ ਨਾਲ ਪਿੱਛਾ ਕਰਨ ਗਏ। ਅਸੀਂ ਉਨ੍ਹਾਂ ਨੂੰ ਭੱਜਣ ਤੋਂ ਰੋਕਣ ਲਈ ਰੇਲਵੇ ਲਾਈਨ ਦੇ ਨੇੜੇ ਨਾਕਾ ਲਗਾਇਆ।

ਲੁਧਿਆਣਾ ਵਿੱਚ 50 ਲੱਖ ਦੀ ਫਿਰੌਤੀ ਮੰਗਣ ਵਾਲੇ ਗੈਂਗਸਟਰਾਂ ਦਾ ਐਨਕਾਉਂਟਰ, ਕੱਪੜਾ ਵਪਾਰੀ ਦੀ ਦੁਕਾਨ 'ਤੇ ਕੀਤੀ ਸੀ ਫਾਈਰਿੰਗ
ਲੁਧਿਆਣਾ ਗੈਂਗਸਟਰਾਂ ਦਾ ਐਨਕਾਉਂਟਰ
Follow Us
rajinder-arora-ludhiana
| Updated On: 12 Jan 2026 17:35 PM IST

ਲੁਧਿਆਣਾ ਕਮਿਸ਼ਨਰੇਟ ਪੁਲਿਸ ਦਾ ਹੈਬੋਵਾਲ ਖੇਤਰ ਵਿੱਚ ਬਦਨਾਮ ਰੋਹਿਤ ਗੋਦਾਰਾ ਗੈਂਗ ਦੇ ਦੋ ਮੈਂਬਰਾਂ ਨਾਲ ਮੁਕਾਬਲਾ ਹੋਇਆ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰੋਹਿਤ ਗੋਦਾਰਾ ਗੈਂਗ ਨਾਲ ਜੁੜੇ ਕੁਝ ਅਪਰਾਧੀ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੇ ਇਰਾਦੇ ਨਾਲ ਇਲਾਕੇ ਵਿੱਚ ਘੁੰਮ ਰਹੇ ਹਨ। ਜਦੋਂ ਹੈਬੋਵਾਲ ਪੁਲਿਸ ਸਟੇਸ਼ਨ ਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਅਪਰਾਧੀਆਂ ਨੇ ਪੁਲਿਸ ‘ਤੇ ਗੋਲੀਬਾਰੀ ਕਰ ਦਿੱਤੀ। ਪੁਲਿਸ ਨੇ ਜਵਾਬੀ ਕਾਰਵਾਈ ਕੀਤੀ, ਅਤੇ ਦੋ ਅਪਰਾਧੀਆਂ ਨੂੰ ਗੋਲੀ ਲੱਗੀਆਂ। ਕਰਾਸਫਾਈਰਿੰਗ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਪੱਗ ਤੇ ਵੀ ਗੋਲੀਆਂ ਲੱਗੀਆਂ। ਪੁਲਿਸ ਨੇ ਮੁਲਜ਼ਮਾਂ ਤੋਂ ਦੋ ਗੈਰ-ਕਾਨੂੰਨੀ ਪਿਸਤੌਲ ਵੀ ਬਰਾਮਦ ਕੀਤੇ।

ਇਹ ਧਿਆਨ ਦੇਣ ਯੋਗ ਹੈ ਕਿ ਇਨ੍ਹਾਂ ਹੀ ਅਪਰਾਧੀਆਂ ਨੇ ਪੰਜ ਦਿਨ ਪਹਿਲਾਂ ਸਿਵਲ ਲਾਈਨਜ਼ ਖੇਤਰ ਵਿੱਚ ਇੱਕ ਕੱਪੜੇ ਦੀ ਦੁਕਾਨ ‘ਤੇ 50 ਲੱਖ ਰੁਪਏ ਦੀ ਫਿਰੌਤੀ ਨਾ ਦੇਣ ‘ਤੇ ਗੋਲੀਬਾਰੀ ਕੀਤੀ ਸੀ। ਅਪਰਾਧੀਆਂ ਨੇ ਚਾਰ ਤੋਂ ਪੰਜ ਗੋਲੀਆਂ ਚਲਾਈਆਂ ਸਨ। ਘਟਨਾ ਸਮੇਂ ਦੁਕਾਨ ਬੰਦ ਸੀ, ਇਸ ਲਈ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਸੀ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਪੁਲਿਸ ਕੋਲ ਮੌਜੂਦ ਹੈ।

10 ਤੋਂ 15 ਮਿੰਟ ਤੱਕ ਚੱਲਿਆ ਮੁਕਾਬਲਾ

ਪੁਲਿਸ ਮੁਲਾਜ਼ਮ ਹਰਦੀਪ ਸਿੰਘ ਨੇ ਦੱਸਿਆ ਕਿ ਤਿੰਨ ਆਦਮੀ ਉੱਥੋਂ ਲੰਘ ਰਹੇ ਸਨ। ਇੰਚਾਰਜ ਨੂੰ ਸੂਚਨਾ ਮਿਲੀ ਸੀ ਕਿ ਮੁਲਜਮ ਨੇੜੇ ਕਿਤੇ ਘੁੰਮ ਰਹੇ ਹਨ। ਮੈਂ ਸਾਹਿਬ ਦੇ ਨਾਲ ਬੈਠਾ ਸੀ। ਸਾਨੂੰ ਦੇਖ ਕੇ ਉਹ ਭੱਜਣ ਲੱਗੇ। ਮੈਂ ਕਾਰ ਦਾ ਦਰਵਾਜ਼ਾ ਖੋਲ੍ਹਿਆ ਅਤੇ ਉਨ੍ਹਾਂ ਨੂੰ ਫੜਨ ਲਈ ਭੱਜਿਆ। ਉਨ੍ਹਾਂ ਵਿੱਚੋਂ ਇੱਕ ਨੇ ਗੋਲੀ ਚਲਾਈ, ਅਤੇ ਗੋਲੀ ਮੇਰੀ ਪੱਗ ਨੂੰ ਛੂਹ ਗਈ। ਇੰਚਾਰਜ ਸਾਹਿਬ ਬਾਹਰ ਨਿਕਲੇ ਅਤੇ ਮੁਲਜਮ ‘ਤੇ ਆਪਣੀ ਪਿਸਤੌਲ ਤੋਂ ਗੋਲੀ ਚਲਾਈ। ਮੁਕਾਬਲਾ 10 ਤੋਂ 15 ਮਿੰਟ ਤੱਕ ਚੱਲਿਆ।

2 ਜ਼ਖਮੀ, 1 ਨੂੰ ਗ੍ਰਿਫ਼ਤਾਰ

ਐਨਕਾਉਂਟਕ ਕਰਨ ਵਾਲੇ ਏਐਸਆਈ ਸੁਖਵਿੰਦਰ ਸਿੰਘ ਨੇ ਕਿਹਾ ਕਿ ਉਹ ਜਗਤਪੁਰੀ ਚੌਕੀ ‘ਤੇ ਤਾਇਨਾਤ ਸੀ। ਅੱਜ ਨਾਕਾਬੰਦੀ ਕੀਤੀ ਗਈ ਸੀ। ਤਿੰਨ ਸ਼ੱਕੀ ਨੌਜਵਾਨ ਨਾਕਾਬੰਦੀ ਤੋੜ ਕੇ ਭੱਜ ਰਹੇ ਸਨ। ਜਦੋਂ ਉਨ੍ਹਾਂ ਨੂੰ ਵਾਇਰਲੈੱਸ ‘ਤੇ ਸੂਚਨਾ ਮਿਲੀ, ਤਾਂ ਉਹ ਆਪਣੀ ਪੁਲਿਸ ਟੀਮ ਨਾਲ ਪਿੱਛਾ ਕਰਨ ਗਏ। ਅਸੀਂ ਉਨ੍ਹਾਂ ਨੂੰ ਭੱਜਣ ਤੋਂ ਰੋਕਣ ਲਈ ਰੇਲਵੇ ਲਾਈਨ ਦੇ ਨੇੜੇ ਨਾਕਾ ਲਗਾਇਆ।

ਜਦੋਂ ਉਹ ਚੌਕੀ ‘ਤੇ ਪਹੁੰਚੇ, ਤਾਂ ਉਨ੍ਹਾਂ ਨੇ ਦੂਜੀ ਦਿਸ਼ਾ ਵਿੱਚ ਭੱਜਣ ਦੀ ਕੋਸ਼ਿਸ਼ ਕੀਤੀ। ਜਦੋਂ ਕਾਂਸਟੇਬਲ ਉਨ੍ਹਾਂ ਨੂੰ ਰੋਕਣ ਲਈ ਬਾਹਰ ਆਏ ਤਾਂ ਮੁਲਜ਼ਮਾਂ ਨੇ ਗੋਲੀ ਚਲਾ ਦਿੱਤੀ। ਉਨ੍ਹਾਂ ਦੀ ਪੱਗ ‘ਤੇ ਗੋਲੀ ਲੱਗੀ, ਅਤੇ ਦੋ ਹੋਰ ਗੋਲੀਆਂ ਕਾਰ ‘ਤੇ ਲੱਗੀਆਂ। ਫਿਰ ਉਨ੍ਹਾਂ ਨੇ ਮੇਰੇ ‘ਤੇ ਗੋਲੀ ਚਲਾ ਦਿੱਤੀ। ਮੈਂ ਜਵਾਬੀ ਗੋਲੀਬਾਰੀ ਕੀਤੀ, ਜਿਸ ਵਿੱਚ ਦੋ ਜ਼ਖਮੀ ਹੋ ਗਏ, ਜਦੋਂ ਕਿ ਤੀਜੇ ਨੂੰ ਫੜ ਲਿਆ ਗਿਆ। ਇਹ ਮੁਕਾਬਲਾ ਦੁਪਹਿਰ 2:15 ਵਜੇ ਦੇ ਕਰੀਬ ਹੋਇਆ।

ਮੋਟਰਸਾਈਕਲ ‘ਤੇ ਨਹੀਂ ਹੈ ਨੰਬਰ ਪਲੇਟ

ਮੁਲਜਮ ਜਿਸ ਮੋਟਰਸਾਈਕਲ ‘ਤੇ ਭੱਜ ਰਹੇ ਸਨ, ਉਸ ‘ਤੇ ਨੰਬਰ ਪਲੇਟ ਨਹੀਂ ਹੈ। ਪੁਲਿਸ ਨੂੰ ਸ਼ੱਕ ਹੈ ਕਿ ਇਹ ਮੋਟਰਸਾਈਕਲ ਵੀ ਚੋਰੀ ਦਾ ਹੈ। ਪੁਲਿਸ ਹੁਣ ਮੋਟਰਸਾਈਕਲ ਦੇ ਮਾਲਿਕ ਦੀ ਪੜਤਾਲ ਕਰ ਰਹੀ ਹੈ।

50 ਲੱਖ ਰੁਪਏ ਦੀ ਫਿਰੌਤੀ ਨਾ ਦੇਣ ‘ਤੇ ਕੀਤੀ ਗਈ ਸੀ ਫਾਈਰਿੰਗ

ਪੰਜ ਦਿਨ ਪਹਿਲਾਂ ਸਿਵਲ ਲਾਈਨਜ਼ ਇਲਾਕੇ ਵਿੱਚ ਇੱਕ ਕੱਪੜੇ ਦੀ ਦੁਕਾਨ ‘ਤੇ 50 ਲੱਖ ਰੁਪਏ ਦੀ ਫਿਰੌਤੀ ਨਾ ਦੇਣ ‘ਤੇ ਗੋਲੀਆਂ ਨਾਲ ਹਮਲਾ ਕੀਤਾ ਗਿਆ ਸੀ। ਅਪਰਾਧੀਆਂ ਨੇ 4 ਤੋਂ 5 ਗੋਲੀਆਂ ਚਲਾਈਆਂ। ਘਟਨਾ ਸਮੇਂ ਦੁਕਾਨ ਬੰਦ ਸੀ, ਇਸ ਲਈ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।

ਜਦੋਂ ਦੁਕਾਨਦਾਰ ਹਿਮਾਂਸ਼ੂ ਆਪਣੀ ਦੁਕਾਨ ਖੋਲ੍ਹਣ ਆਇਆ ਤਾਂ ਉਸਨੇ ਦੁਕਾਨ ਦੇ ਬਾਹਰ ਗੋਲੀਆਂ ਦੇ ਖੋਲ ਦੇਖੇ। ਸੂਚਨਾ ਮਿਲਣ ‘ਤੇ ਹੈਬੋਵਾਲ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਮੁਆਇਨਾ ਕੀਤਾ। ਪੁਲਿਸ ਨੇ ਗੋਲੀਆਂ ਦੇ ਖੋਲ ਜ਼ਬਤ ਕਰ ਲਏ। ਦੁਕਾਨਦਾਰ ਨੂੰ ਗੈਂਗਸਟਰ ਰੋਹਿਤ ਗੋਦਾਰਾ ਗੈਂਗ ਦੇ ਨਾਮ ‘ਤੇ ਧਮਕੀਆਂ ਮਿਲੀਆਂ ਸਨ। ਕੁਝ ਸਮਾਂ ਪਹਿਲਾਂ ਵੌਇਸ ਮੈਸੇਜ ਰਾਹੀਂ ਅਲਟੀਮੇਟਮ ਭੇਜਿਆ ਗਿਆ ਸੀ।

ਰਾਜਸਥਾਨ ਤੋਂ ਕੰਮ ਕਰਦਾ ਹੈ ਰੋਹਿਤ ਗੋਦਾਰਾ ਗੈਂਗ

ਰੋਹਿਤ ਗੋਦਾਰਾ ਮੂਲ ਰੂਪ ਵਿੱਚ ਰਾਜਸਥਾਨ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ, ਪਰ ਉਸਦਾ ਨੈੱਟਵਰਕ ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ ਤੱਕ ਫੈਲਿਆ ਹੋਇਆ ਹੈ। ਉਸ ‘ਤੇ ਕਾਰੋਬਾਰੀਆਂ, ਉਦਯੋਗਪਤੀਆਂ ਅਤੇ ਬਿਲਡਰਾਂ ਤੋਂ ਜਬਰੀ ਵਸੂਲੀ ਦੇ ਗੰਭੀਰ ਆਰੋਪ ਹਨ। ਕਈ ਹਾਈ-ਪ੍ਰੋਫਾਈਲ ਮਾਮਲਿਆਂ ਵਿੱਚ, ਉਸਨੇ ਜਾਂ ਉਸਦੇ ਸਾਥੀਆਂ ਨੇ ਅਪਰਾਧ ਤੋਂ ਬਾਅਦ ਸੋਸ਼ਲ ਮੀਡੀਆ ਰਾਹੀਂ ਜ਼ਿੰਮੇਵਾਰੀ ਲੈਣ ਦੀ ਕੋਸ਼ਿਸ਼ ਕੀਤੀ ਹੈ।

ਪੁਲਿਸ ਰਿਕਾਰਡ ਦੇ ਅਨੁਸਾਰ, ਉਸਦੇ ਗੈਂਗ ਦੇ ਮੈਂਬਰ ਗੈਰ-ਕਾਨੂੰਨੀ ਹਥਿਆਰਾਂ ਨਾਲ ਕੰਮ ਕਰਦੇ ਹਨ ਅਤੇ ਕੰਟਰੈਕਟ ਕਿਲਿੰਗ ਵਿੱਚ ਵੀ ਸ਼ਾਮਲ ਰਹੇ ਹਨ।

ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ...
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?...
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...