ਪੁਲਿਸ ਨੇ ਫਾਇਰਿੰਗ ਕਰਕੇ ਬਦਮਾਸ਼ਾਂ ਨੂੰ ਕੀਤਾ ਕਾਬੂ, ਮੁਲਜ਼ਮਾਂ ਨੇ ਪੁਲਿਸ ਤੇ ਵੀ ਕੀਤੀ ਗੋਲੀਬਾਰੀ

Updated On: 

16 Mar 2025 08:23 AM

Ludhiana Police Encounter: ਲੁਧਿਆਣਾ ਦੇ ਧਾਂਦਰਾ ਰੋਡ 'ਤੇ ਪੁਲਿਸ ਨੇ ਦੋ ਹਥਿਆਰਬੰਦ ਬਦਮਾਸ਼ਾਂ ਨੂੰ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕੀਤਾ। ਮੁਲਜ਼ਮਾਂ ਨੇ ਪੁਲਿਸ 'ਤੇ ਗੋਲੀਬਾਰੀ ਕੀਤੀ, ਜਿਸ ਦਾ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ। ਦੋਵੇਂ ਜ਼ਖ਼ਮੀ ਹਨ ਅਤੇ ਹਸਪਤਾਲ ਵਿੱਚ ਦਾਖਲ ਹਨ। ਮੁਲਜ਼ਮਾਂ 'ਤੇ ਪਹਿਲਾਂ ਵੀ ਕੇਸ ਦਰਜ ਹਨ। ਪੁਲਿਸ ਨੇ ਇਹ ਕਾਰਵਾਈ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ।

ਪੁਲਿਸ ਨੇ ਫਾਇਰਿੰਗ ਕਰਕੇ ਬਦਮਾਸ਼ਾਂ ਨੂੰ ਕੀਤਾ ਕਾਬੂ, ਮੁਲਜ਼ਮਾਂ ਨੇ ਪੁਲਿਸ ਤੇ ਵੀ ਕੀਤੀ ਗੋਲੀਬਾਰੀ

ਪੁਲਿਸ ਨੇ ਫਾਇਰਿੰਗ ਕਰਕੇ ਬਦਮਾਸ਼ਾਂ ਨੂੰ ਕੀਤਾ ਕਾਬੂ, ਮੁਲਜ਼ਮਾਂ ਨੇ ਪੁਲਿਸ ਤੇ ਵੀ ਕੀਤੀ ਗੋਲੀਬਾਰੀ

Follow Us On

ਲੁਧਿਆਣਾ ਦੇ ਧਾਂਦਰਾ ਰੋਡ ਤੇ ਬੀਤੀ ਦੇਰ ਰਾਤ ਲੁਧਿਆਣਾ ਪੁਲਿਸ ਵੱਲੋਂ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਵੱਲੋਂ ਨਾਕੇਬੰਦੀ ਦੇ ਦੌਰਾਨ ਐਕਟੀਵਾ ਤੇ ਸਵਾਰ ਇਹਨਾਂ ਨੌਜਵਾਨਾਂ ਨੂੰ ਜਦੋਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹਨਾਂ ਨੇ ਪੁਲਿਸ ਪਾਰਟੀ ਤੇ ਫਾਇਰਿੰਗ ਕਰ ਦਿੱਤੀ ਜਿਸ ਦਾ ਜਵਾਬ ਦਿੰਦੇ ਹੋਏ ਪੁਲਿਸ ਪਾਰਟੀ ਵੱਲੋਂ ਇਹਨਾਂ ਦੋਵਾਂ ਮੁਲਜ਼ਮਾਂ ਤੇ ਫਾਇਰਿੰਗ ਕੀਤੀ ਅਤੇ ਦੋਵਾਂ ਨੂੰ ਕਾਬੂ ਕਰ ਲਿਆ ਜਿਨਾਂ ਦੀ ਸ਼ਨਾਖਤ ਮਨਦੀਪ ਅਤੇ ਗਗਨ ਵਜੋਂ ਹੋਈ ਹੈ। ਇਹਨਾਂ ਦੋਵਾਂ ਹੀ ਮੁਲਜ਼ਮਾਂ ਤੇ ਪਹਿਲਾਂ ਵੀ ਪਰਚੇ ਦਰਜ ਹਨ।

ਪੱਟ ਤੇ ਲੱਗੀ ਗੋਲੀ

ਜਾਣਕਾਰੀ ਅਨੁਸਾਰ ਦੋਵੇਂ ਮੁਲਜ਼ਮਾਂ ਦੇ ਪੱਟ ਵਿੱਚ ਗੋਲੀ ਲੱਗੀ ਹੈ। ਜਿਸ ਤੋਂ ਬਾਅਦ ਬਦਮਾਸ਼ਾਂ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਦੇ ਨਾਲ ਹੀ ਪੁਲਿਸ ਪਾਰਟੀ ਨੇ ਦੋਵਾਂ ਬਦਮਾਸ਼ਾਂ ਕੋਲੋਂ ਮਿਲੇ ਹਥਿਆਰਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਜਦੋਂ ਕਿ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਦਰਅਸਲ, ਦੇਰ ਰਾਤ ਸੀਆਈਏ-1 ਪੁਲਿਸ ਪਾਰਟੀ ਨੇ ਦੁੱਗਰੀ ਖੇਤਰ ਵਿੱਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਉੱਥੋਂ ਬਾਈਕ ‘ਤੇ ਜਾ ਰਹੇ ਦੋ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਵੇਂ ਅਪਰਾਧੀਆਂ ਨੇ ਉੱਥੋਂ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਜਦੋਂ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪੁਲਿਸ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਹਨਾਂ ਕਿਹਾ ਕਿ ਮੁਲਜ਼ਮਾਂ ਨੂੰ ਜ਼ਖਮੀ ਹਾਲਤ ਦੇ ਵਿੱਚ ਦੋਵਾਂ ਨੂੰ ਸਿਵਲ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਮੋਜ਼ਰ, ਇੱਕ ਬਿਨਾਂ ਨੰਬਰ ਵਾਲੀ ਐਕਟਿਵਾ ਅਤੇ ਦੋ ਮੋਬਾਈਲ ਫੋਨ ਬਰਾਮਦ ਕੀਤੇ। ਜਿੱਥੇ ਉਹਨਾਂ ਦੀ ਹਾਲਤ ਠੀਕ ਹੋਣ ਤੋਂ ਬਾਅਦ ਦੋਵਾਂ ਨੂੰ ਅਦਾਲਤ ਦੇ ਵਿੱਚ ਪੇਸ਼ ਕਰਕੇ ਇਹਨਾਂ ਦਾ ਰਿਮਾਂਡ ਲਿਆ ਜਾਵੇਗਾ।