ਲੁਧਿਆਣਾ ‘ਚ ਰਫ਼ਤਾਰ ਦਾ ਕਹਿਰ, ਜਿੰਮ ਜਾ ਰਹੀ ਔਰਤ ਨੂੰ ਕਾਰ ਨੇ ਦਰੜਿਆ

rajinder-arora-ludhiana
Updated On: 

13 May 2024 14:56 PM

Ludhiana Road Accident: ਮਹਿਲਾ ਦੀ ਮਾਂ ਸ਼ਸ਼ੀਕਾਂਤਾ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ਦੱਸਿਆ ਕਿ ਉਸ ਦੇ ਪਤੀ ਅਤੇ ਦੋ ਪੁੱਤਰਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਹੁਣ ਪਰਿਵਾਰ ਵਿੱਚ ਸਿਰਫ਼ ਸਵੀਟੀ ਹੀ ਰਹਿ ਗਈ ਸੀ। ਸਵੀਟੀ ਹਰ ਰੋਜ਼ ਦੀ ਤਰ੍ਹਾਂ ਸਵੇਰੇ ਆਪਣੇ ਭਤੀਜੇ ਨਿਤਿਨ ਨਾਲ ਜਿੰਮ ਗਈ ਸੀ। ਨਿਤਿਨ ਨੇ ਦੱਸਿਆ ਕਿ ਉਹ ਆਪਣਾ ਸਕੂਟਰ ਪਾਰਕ ਕਰਕੇ ਜਿੰਮ ਚਲਾ ਗਿਆ ਅਤੇ ਸਵੀਟੀ ਸੜਕ ਦੇ ਕਿਨਾਰੇ ਪੈਦਲ ਆ ਰਹੀ ਸੀ।

ਲੁਧਿਆਣਾ ਚ ਰਫ਼ਤਾਰ ਦਾ ਕਹਿਰ, ਜਿੰਮ ਜਾ ਰਹੀ ਔਰਤ ਨੂੰ ਕਾਰ ਨੇ ਦਰੜਿਆ
Follow Us On

Ludhiana Road Accident: ਲੁਧਿਆਣਾ ‘ਚ ਇੱਕ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ। ਇੱਥੋਂ ਦੇ ਹਰਗੋਬਿੰਦ ਨਗਰ ਇਲਾਕੇ ਵਿੱਚ ਇੱਕ ਐਸਯੂਵੀ ਨੇ ਜਿੰਮ ਵਿੱਚ ਕਸਰਤ ਕਰਨ ਜਾ ਰਹੀ ਇੱਕ ਔਰਤ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਹੁੰਦੇ ਹੀ ਔਰਤ ਨੇ ਹਵਾ ਉਛਲ ਕੇ ਡਿਵਾਈਡਰ ਨਾਲ ਟਕਰਾ ਗਈ। ਇਸ ਤੋਂ ਬਾਅਦ ਕਾਰ ਚਾਲਕ ਨੇ ਹੇਠਾਂ ਆ ਕੇ ਔਰਤ ਦੀ ਨਬਜ਼ ਚੈੱਕ ਕੀਤੀ ਪਰ ਮੌਕਾ ਮਿਲਦੇ ਹੀ ਉਹ ਫਰਾਰ ਹੋ ਗਿਆ। ਔਰਤ ਦੀ ਪਛਾਣ 33 ਸਾਲਾ ਸਵੀਟੀ ਅਰੋੜਾ ਵਜੋਂ ਹੋਈ ਹੈ। ਹਾਦਸੇ ਦੀ ਵੀਡੀਓ ਵੀ ਸਾਹਮਣੇ ਆਈ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ।

ਮਹਿਲਾ ਦੀ ਮਾਂ ਸ਼ਸ਼ੀਕਾਂਤਾ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ‘ਚ ਦੱਸਿਆ ਕਿ ਉਸ ਦੇ ਪਤੀ ਅਤੇ ਦੋ ਪੁੱਤਰਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਹੁਣ ਪਰਿਵਾਰ ਵਿੱਚ ਸਿਰਫ਼ ਸਵੀਟੀ ਹੀ ਰਹਿ ਗਈ ਸੀ। ਸਵੀਟੀ ਹਰ ਰੋਜ਼ ਦੀ ਤਰ੍ਹਾਂ ਸਵੇਰੇ ਆਪਣੇ ਭਤੀਜੇ ਨਿਤਿਨ ਨਾਲ ਜਿੰਮ ਗਈ ਸੀ। ਨਿਤਿਨ ਨੇ ਦੱਸਿਆ ਕਿ ਉਹ ਆਪਣਾ ਸਕੂਟਰ ਪਾਰਕ ਕਰਕੇ ਜਿੰਮ ਚਲਾ ਗਿਆ ਅਤੇ ਸਵੀਟੀ ਸੜਕ ਦੇ ਕਿਨਾਰੇ ਪੈਦਲ ਆ ਰਹੀ ਸੀ। ਉਦੋਂ ਪਿੱਛੇ ਤੋਂ ਆ ਰਹੀ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਉਸ ਨੂੰ ਖੂਨ ਨਾਲ ਲੱਥਪੱਥ ਦੇਖ ਕੇ ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ਪਹੁੰਚਾਇਆ। ਪਰ ਉਸ ਦੀ ਹਾਲਤ ਵਿਗੜਦੀ ਦੇਖ ਪਰਿਵਾਰ ਵਾਲੇ ਉਸ ਨੂੰ ਦਿੱਲੀ ਲੈ ਕੇ ਜਾਣ ਲੱਗੇ ਤੇ ਰਸਤੇ ‘ਚ ਹੀ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: 16 ਮਈ ਤੱਕ ਇਨ੍ਹਾਂ ਰਾਜਾਂ ਚ ਮੀਂਹ ਦੀ ਸੰਭਾਵਨਾ, ਦੱਖਣ ਚ ਵੀ ਮੌਸਮ ਚ ਬਦਲਾਅ

ਦੋਸ਼ੀ ਕਾਰ ਚਾਲਕ ਦੀ ਹੋਈ ਪਛਾਣ

ਥਾਣਾ ਡਿਵੀਜ਼ਨ ਨੰਬਰ 3 ਦੇ ਇੰਸਪੈਕਟਰ ਨਰਦੇਵ ਸਿੰਘ ਨੇ ਦੱਸਿਆ ਕਿ ਔਰਤ ਦੇ ਪਰਿਵਾਰ ਵਾਲਿਆਂ ਨੇ ਸ਼ਿਕਾਇਤ ਦੇ ਦਿੱਤੀ ਹੈ। ਮੌਕੇ ‘ਤੇ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ ਚੈੱਕ ਕਰਨ ‘ਤੇ ਪਤਾ ਲੱਗਾ ਕਿ ਜ਼ਾਈਲੋ ਗੱਡੀ ਨੇ ਔਰਤ ਨੂੰ ਟੱਕਰ ਮਾਰ ਦਿੱਤੀ ਸੀ। ਟੱਕਰ ਤੋਂ ਬਾਅਦ ਦੋਸ਼ੀ ਕਾਰ ਚਾਲਕ ਕੁਝ ਦੇਰ ਉੱਥੇ ਹੀ ਰਿਹਾ। ਉਸ ਨੇ ਔਰਤ ਦੀ ਨਬਜ਼ ਚੈੱਕ ਕੀਤੀ ਅਤੇ ਫਿਰ ਉਸ ਨੂੰ ਹਸਪਤਾਲ ਲਿਜਾਣ ਦੀ ਬਜਾਏ ਭੱਜ ਗਿਆ। ਮੁਲਜ਼ਮ ਦੀ ਪਛਾਣ ਅਜਮੇਰ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ ਅਤੇ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।