ਲੁਧਿਆਣਾ: ਸਲੇਮ ਟਾਬਰੀ ਇਲਾਕੇ ‘ਚ ਦਹਿਸ਼ਤ ਦਾ ਮਾਹੌਲ, ਭੇਦਭਰੇ ਹਾਲਾਤਾਂ ਵਿੱਚ ਮਿਲੀ ਮਹਿਲਾ ਦੀ ਲਾਸ਼
Ludhiana Murder: ਲੁਧਿਆਣਾ ਦੇ ਸਲੇਮ ਟਾਬਰੀ ਇਲਾਕੇ ਵਿੱਚ ਇੱਕ ਔਰਤ ਦੀ ਭੇਦਭਰੇ ਹਾਲਾਤਾਂ ਵਿੱਚ ਲਾਸ਼ ਮਿਲੀ ਹੈ। ਉਸ ਦੀ ਲਾਸ਼ ਘਰ ਵਿੱਚੋਂ ਬਰਾਮਦ ਹੋਈ ਹੈ। ਉਸ ਦੇ ਸਿਰ 'ਤੇ ਗੰਭੀਰ ਸੱਟ ਲੱਗੀ ਹੋਈ ਸੀ। ਸੁਰਿੰਦਰ ਕੁਮਾਰ ਨੇ ਦੱਸਿਆ ਕਿ ਉਹ ਸਵੇਰੇ ਕੰਮ 'ਤੇ ਗਿਆ ਸੀ ਅਤੇ ਜਦੋਂ ਘਰ ਪਰਤੀਆ ਤਾਂ ਉਸ ਦੀ ਪਤਨੀ ਦਾ ਕਿਸੇ ਨੇ ਕਤਲ ਕਰ ਦਿੱਤਾ ਸੀ।

ਲੁਧਿਆਣਾ ਦੇ ਸਲੇਮ ਟਾਬਰੀ ਇਲਾਕੇ ਚ ਇੱਕ ਮਹਿਲਾ ਦਾ ਭੇਦ ਭਰੇ ਹਾਲਾਤਾਂ ਵਿੱਚ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ ਦੱਸ ਦੀਏ ਕਿ ਘਰ ਦੇ ਵਿੱਚੋਂ ਹੀ ਮਹਿਲਾ ਦੀ ਲਾਸ਼ ਮਿਲੀ ਹੈ। ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਜਾਂਚ ਦੀ ਗੱਲ ਕਹੀ ਹੈ। ਉਨ੍ਹਾਂ ਨੇ ਕਿਹਾ ਕਿ ਮਹਿਲਾ ਦੇ ਸਿਰ ‘ਤੇ ਗੰਭੀਰ ਸੱਟ ਲੱਗੀ ਹੋਈ ਸੀ। ਇਸ ਤੋਂ ਸਾਫ ਇਹ ਜਾਪਦਾ ਹੈ ਕਿ ਉਸ ਦਾ ਕਤਲ ਕੀਤਾ ਗਿਆ ਹੈ।
ਉਧਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਇਆ ਮ੍ਰਿਤਕ ਮਹਿਲਾ ਦੇ ਪਤੀ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਉਸ ਦੀ ਪਤਨੀ ਸੋਨਮ ਜੈਨ ਦੀ ਘਰ ਵਿੱਚੋਂ ਲਾਸ਼ ਮਿਲੀ ਹੈ। ਉਸ ਨੇ ਕਿਹਾ ਕਿ ਉਹ ਸਵੇਰੇ ਕੰਮ ਦੇ ਲਈ ਫੈਕਟਰੀ ਚੱਲਾ ਗਿਆ ਪਰ ਜਦੋਂ ਦੁਪਹਿਰ ਆ ਕੇ ਉਸ ਨੇ ਦੇਖਿਆ ਤਾਂ ਘਰ ਦਾ ਦਰਵਾਜ਼ਾ ਖੁੱਲਾ ਸੀ ਅਤੇ ਉਸ ਦੀ ਪਤਨੀ ਸੋਨਮ ਬਾਥਰੂਮ ਦੇ ਕੋਲ ਪਈ ਸੀ। ਸੁਰਿੰਦਰ ਕੁਮਾਰ ਨੇ ਕਿਹਾ ਕਿ ਜਦੋਂ ਉਸ ਨੇ ਜਾ ਕੇ ਦੇਖਿਆ ਤਾਂ ਸੋਨਮ ਜੈਨ ਪੂਰੀ ਤਰ੍ਹਾਂ ਖੂਨ ਨਾਲ ਲੱਥ-ਪੱਥ ਸੀ। ਲੋਕਾਂ ਦੀ ਮਦਦ ਦੇ ਨਾਲ ਉਸ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਉਸ ਤੋਂ ਬਾਅਦ ਮੌਕੇ ਤੇ ਪੁਲਿਸ ਨੇ ਆ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ
ਇਸ ਬਾਰੇ ਜਿਆਦਾ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਏਡੀਸੀਪੀ ਸਮੀਰ ਵਰਮਾ ਨੇ ਕਿਹਾ ਕਿ ਮ੍ਰਿਤਕ ਮਹਿਲਾ ਸਲੇਮ ਟਾਬਰੀ ਦੀ ਰਹਿਣ ਵਾਲੀ ਹੈ। ਉਸ ਨੇ ਕਿਹਾ ਕਿ ਇਸ ਦੇ ਦੋਨੋਂ ਬੱਚੇ ਵਿਦੇਸ਼ ਵਿੱਚ ਹਨ ਅਤੇ ਇਸ ਦਾ ਪਤੀ ਇੱਕ ਫੈਕਟਰੀ ਵਿੱਚ ਕੰਮ ਕਰਦਾ ਹੈ। ਉਨ੍ਹਾਂ ਨੇ ਦੱਸਿਆ ਕਿ ਮਹਿਲਾ ਦੇ ਕਤਲ ਦੀ ਸ਼ੰਕਾ ਜਤਾਈ ਜਾ ਰਹੀ ਹੈ ਅਤੇ ਵੱਖ-ਵੱਖ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਜਲਦ ਹੀ ਵੱਡਾ ਖੁਲਾਸਾ ਹੋਵੇਗਾ ਅਤੇ ਦੋਸ਼ੀ ਸਲਾਖਾ ਪਿੱਛੇ।
ਇਹ ਵੀ ਪੜ੍ਹੋ