ਸ਼ਿਵ ਸੈਨਾ ਪੰਜਾਬ ਦੇ ਆਗੂ ਸੰਦੀਪ ਥਾਪਰ ਗੋਰਾ ‘ਤੇ ਜਾਨਲੇਵਾ ਹਮਲਾ, ਨਿਹੰਗ ਦੇ ਬਾਣੇ ‘ਚ ਆਏ 4 ਲੋਕਾਂ ਨੇ ਕੀਤਾ ਹਮਲਾ, ਵੀਡੀਓ ਆਇਆ ਸਾਹਮਣੇ

Updated On: 

05 Jul 2024 17:24 PM IST

ਸ਼ੁੱਕਰਵਾਰ ਸਵੇਰੇ ਸੰਦੀਪ ਥਾਪਰ ਗੋਰਾ ਆਪਣੇ ਗੰਨਮੈਨ ਨਾਲ ਸਿਵਲ ਹਸਪਤਾਲ 'ਚ ਚੱਲ ਰਹੇ ਸੰਵੇਦਨਾ ਟਰੱਸਟ ਦੇ ਮੁਖੀ ਰਵਿੰਦਰ ਅਰੋੜਾ ਦੀ ਬਰਸੀ ਸਮਾਗਮ 'ਚ ਆਏ ਸਨ। ਜਿਵੇਂ ਹੀ ਉਹ ਮੱਥਾ ਟੇਕ ਕੇ ਬਾਹਰ ਨਿਕਲੇ ਤਾਂ ਨਿਹੰਗਾਂ ਦੇ ਬਾਣੇ ਵਾਲੇ ਚਾਰ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਹਨਾਂ 'ਤੇ ਹਮਲਾ ਕਰ ਦਿੱਤਾ।

ਸ਼ਿਵ ਸੈਨਾ ਪੰਜਾਬ ਦੇ ਆਗੂ ਸੰਦੀਪ ਥਾਪਰ ਗੋਰਾ ਤੇ ਜਾਨਲੇਵਾ ਹਮਲਾ, ਨਿਹੰਗ ਦੇ ਬਾਣੇ ਚ ਆਏ 4 ਲੋਕਾਂ ਨੇ ਕੀਤਾ ਹਮਲਾ, ਵੀਡੀਓ ਆਇਆ ਸਾਹਮਣੇ
Follow Us On

ਸ਼ਿਵ ਸੈਨਾ ਪੰਜਾਬ ਦੇ ਨੇਤਾ ਸੰਦੀਪ ਥਾਪਰ ਗੋਰਾ ਕੱਟੜਪੰਥੀਆਂ ਖਿਲਾਫ ਦਿੱਤੇ ਬਿਆਨਾਂ ਨੂੰ ਲੈ ਕੇ ਸੁਰਖੀਆਂ ‘ਚ ਰਹਿੰਦੇ ਹਨ। ਅੱਜ ਉਹਨਾਂ ‘ਤੇ ਸਿਵਲ ਹਸਪਤਾਲ ਦੇ ਬਾਹਰ ਕੁੱਝ ਅਣਪਛਾਤੇ ਲੋਕਾਂ ਨੇ ਹਮਲਾ ਕਰ ਦਿੱਤਾ। ਨਿਹੰਗਾਂ ਦਾ ਬਾਣਾ ਪਹਿਨੇ ਚਾਰ ਮੁਲਜ਼ਮਾਂ ਨੇ ਗੋਰਾ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਮਗਰੋਂ ਉਸ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਸ਼ੁੱਕਰਵਾਰ ਸਵੇਰੇ ਸੰਦੀਪ ਥਾਪਰ ਗੋਰਾ ਆਪਣੇ ਗੰਨਮੈਨ ਨਾਲ ਸਿਵਲ ਹਸਪਤਾਲ ‘ਚ ਚੱਲ ਰਹੇ ਸੰਵੇਦਨਾ ਟਰੱਸਟ ਦੇ ਮੁਖੀ ਰਵਿੰਦਰ ਅਰੋੜਾ ਦੀ ਬਰਸੀ ਸਮਾਗਮ ‘ਚ ਆਏ ਸਨ। ਜਿਵੇਂ ਹੀ ਉਹ ਮੱਥਾ ਟੇਕ ਕੇ ਬਾਹਰ ਨਿਕਲੇ ਤਾਂ ਨਿਹੰਗਾਂ ਦੇ ਬਾਣੇ ਵਾਲੇ ਚਾਰ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਹਨਾਂ ‘ਤੇ ਹਮਲਾ ਕਰ ਦਿੱਤਾ। ਜਾਣਕਾਰੀ ਅਨੁਸਾਰ ਪੀੜਤ ਸੰਦੀਪ ਥਾਪਰ ਸ਼ਹੀਦ ਸੁਖਦੇਵ ਦੇ ਪਰਿਵਾਰ ਦੇ ਵਿੱਚੋਂ ਹੈ। ਜਿਨ੍ਹਾਂ ਨੇ ਸ਼ਹੀਦ ਭਗਤ ਸਿੰਘ ਨਾਲ ਆਪਣੀ ਸ਼ਹਾਦਤ ਦਿੱਤੀ ਸੀ।

ਗੰਨਮੈਨ ਤੇ ਗੰਭੀਰ ਇਲਜ਼ਾਮ

ਇਲਜ਼ਾਮ ਹਨ ਕਿ ਘਟਨਾ ਦੌਰਾਨ ਸੰਦੀਪ ਥਾਪਰ ਦਾ ਗੰਨਮੈਨ ਮੂਕ ਦਰਸ਼ਕ ਬਣ ਕੇ ਇੱਕ ਪਾਸੇ ਖੜ੍ਹਾ ਰਿਹਾ ਅਤੇ ਗੋਰਾ ਨੂੰ ਬਚਾਉਣ ਦੀ ਕੋਈ ਕੋਸ਼ਿਸ਼ ਨਹੀਂ ਕੀਤੀ। ਖੂਨ ਨਾਲ ਲੱਥਪੱਥ ਹਾਲਤ ‘ਚ ਗੋਰਾ ਨੂੰ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਜਿੱਥੋਂ ਉਸ ਨੂੰ ਰੈਫਰ ਕਰ ਦਿੱਤਾ ਗਿਆ। ਉਸ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਸਿਵਸੈਨਾ ਨੇ ਕੀਤੀ ਰੋਸ ਪ੍ਰਦਰਸ਼ਨ

ਸੰਦੀਪ ਥਾਪਰ ਤੇ ਹੋਏ ਹਮਲੇ ਤੋਂ ਬਾਅਦ ਸ਼ਿਵਸੈਨਾ ਪੰਜਾਬ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ।

ਇਹ ਵੀ ਪੜ੍ਹੋ: ਬਟਾਲਾ ਚ ਸ਼ਰੇਆਮ ਗੋਲੀਬਾਰੀ, ਤਿੰਨ ਲੋਕਾਂ ਤੇ ਫਾਇਰਿੰਗ, ਫਰਾਰ ਹੋਏ ਹਮਲਾਵਰ
Related Stories