ਲੁਧਿਆਣਾ ‘ਚ ਰਿਸ਼ਵਤ ਲੈਂਦੇ SDO ਤੇ ਸਹਾਇਕ ਨੂੰ ਕੀਤਾ ਕਾਬੂ, ਪੰਜਾਬ ਵਿਜੀਲੈਂਸ ਨੇ ਕੀਤੀ ਕਾਰਵਾਈ – Punjabi News

ਲੁਧਿਆਣਾ ‘ਚ ਰਿਸ਼ਵਤ ਲੈਂਦੇ SDO ਤੇ ਸਹਾਇਕ ਨੂੰ ਕੀਤਾ ਕਾਬੂ, ਪੰਜਾਬ ਵਿਜੀਲੈਂਸ ਨੇ ਕੀਤੀ ਕਾਰਵਾਈ

Updated On: 

12 Nov 2024 00:09 AM

Ludhiana SDO: ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਲੁਧਿਆਣਾ ਦੀ ਗਗਨਦੀਪ ਕਲੋਨੀ ਭੱਟੀਆਂ ਬੇਟ ਦੇ ਵਸਨੀਕ ਦੀ ਹੈ। ਪਿਟਾਮਾਸ ਪ੍ਰਾਈਵੇਟ ਲਿਮਟਿਡ 'ਚ ਜਨਰਲ ਮੈਨੇਜਰ ਵਜੋਂ ਕੰਮ ਕਰਦੇ ਸੁਸ਼ੀਲ ਕੁਮਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ਤੇ ਦਰਜ ਕੀਤਾ ਗਿਆ ਹੈ।

ਲੁਧਿਆਣਾ ਚ ਰਿਸ਼ਵਤ ਲੈਂਦੇ SDO ਤੇ ਸਹਾਇਕ ਨੂੰ ਕੀਤਾ ਕਾਬੂ, ਪੰਜਾਬ ਵਿਜੀਲੈਂਸ ਨੇ ਕੀਤੀ ਕਾਰਵਾਈ
Follow Us On

Ludhiana SDO: ਲੁਧਿਆਣਾ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਨੇ ਐਸਡੀਓ ਨੇਹਾ ਪੰਚਾਲ ਅਤੇ ਉਸ ਦੇ ਸਹਾਇਕ ਨਾਇਕ ਨੂੰ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ‘ਚ ਅਗਲੇਰੀ ਜਾਂਚ ਜਾਰੀ ਹੈ।

ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਲੁਧਿਆਣਾ ਦੀ ਗਗਨਦੀਪ ਕਲੋਨੀ ਭੱਟੀਆਂ ਬੇਟ ਦੇ ਵਸਨੀਕ ਦੀ ਹੈ। ਪਿਟਾਮਾਸ ਪ੍ਰਾਈਵੇਟ ਲਿਮਟਿਡ ‘ਚ ਜਨਰਲ ਮੈਨੇਜਰ ਵਜੋਂ ਕੰਮ ਕਰਦੇ ਸੁਸ਼ੀਲ ਕੁਮਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ਤੇ ਦਰਜ ਕੀਤਾ ਗਿਆ ਹੈ।

ਸ਼ਿਕਾਇਤ ਅਨੁਸਾਰ ਉਕਤ ਕੰਪਨੀ ਕਮਿਸ਼ਨਰ, ਨਗਰ ਨਿਗਮ ਲੁਧਿਆਣਾ ਅਧੀਨ ਲੁਧਿਆਣਾ ਸਮਾਰਟ ਸਿਟੀ ਪ੍ਰੋਜੈਕਟ ਲਈ ਆਈਈਸੀ ਸਲਾਹਕਾਰ ਵਜੋਂ ਸੇਵਾਵਾਂ ਪ੍ਰਦਾਨ ਕਰ ਰਹੀ ਹੈ। ਫਰਮ ਨੂੰ ਇੱਕ ਟੈਂਡਰ ਅਲਾਟ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਕਿ ਉਕਤ ਕੰਪਨੀ ਦਾ ਕੁੱਲ 7,08,000 ਰੁਪਏ ਦਾ ਸਾਲਾਨਾ ਬਿੱਲ ਨਗਰ ਨਿਗਮ ਲੁਧਿਆਣਾ ਵਿਖੇ ਸਮਾਰਟ ਸਿਟੀ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾਇਆ ਗਿਆ ਸੀ।

ਸ਼ਿਕਾਇਤਕਰਤਾ ਨੇ ਦੱਸੀ ਪੂਰੀ ਕਹਾਣੀ

ਸ਼ਿਕਾਇਤਕਰਤਾ ਨੇ ਅੱਗੇ ਇਲਜ਼ਾਮ ਲਾਇਆ ਕਿ ਜਦੋਂ ਉਹ ਐਸਡੀਓ ਨੇਹਾ ਪੰਚਾਲ ਦੇ ਦਫ਼ਤਰ ਗਿਆ ਤਾਂ ਉਸਨੇ ਉਕਤ ਬਿੱਲ ਪਾਸ ਕਰਵਾਉਣ ਲਈ 15000 ਰੁਪਏ ਜਾਂ ਰਕਮ ਦਾ 2 ਪ੍ਰਤੀਸ਼ਤ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਐਸਡੀਓ ਨੇਹਾ ਨਾਲ ਹੋਈ ਗੱਲਬਾਤ ਦੀ ਰਿਕਾਰਡਿੰਗ ਬਣਾ ਲਈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਲਗਾਏ ਗਏ ਇਲਜ਼ਾਮਾਂ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ। ਇਸ ਦੌਰਾਨ ਐਸਡੀਓ ਨੇਹਾ ਪੰਚਾਲ ਦੇ ਸਹਾਇਕ ਨਾਇਕ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਨੂੰ ਨੇਹਾ ਵੱਲੋਂ ਰਿਸ਼ਵਤ ਦੀ ਰਕਮ ਵਸੂਲਣ ਲਈ ਭੇਜਿਆ ਗਿਆ ਸੀ। 2 ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਇਸ ਤੋਂ ਬਾਅਦ ਇਸ ਮਾਮਲੇ ਵਿੱਚ ਐਸਡੀਓ ਨੇਹਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ।

Exit mobile version