Drug Smuggler: 6 ਕਰੋੜ ਰੁਪਏ ਦੀ ਹੈਰੋਇਨ ਸਮੇਤ 1 ਮੁਲਜ਼ਮ ਕਾਬੂ, ਭਰਾ ਪਹਿਲਾਂ ਵੀ ਜੇਲ੍ਹ ਵਿੱਚ ਬੰਦ

Updated On: 

14 Jan 2025 11:25 AM

ਐਂਟੀ ਨਾਰਕੋਟਿਕਸ ਟਾਸਕ ਫੋਰਸ ਦੇ ਡੀਐਸਪੀ ਅਜੈ ਕੁਮਾਰ ਦੇ ਅਨੁਸਾਰ, ਤਸਕਰ ਗੁਰਪ੍ਰੀਤ ਸਿੰਘ ਦਾ ਭਰਾ ਸੰਦੀਪ ਸਿੰਘ ਪਹਿਲਾਂ ਹੀ ਨਸ਼ਾ ਤਸਕਰੀ ਦੇ ਇੱਕ ਮਾਮਲੇ ਵਿੱਚ ਲੁਧਿਆਣਾ ਜੇਲ੍ਹ ਵਿੱਚ ਬੰਦ ਹੈ। ਸੰਦੀਪ ਨੂੰ 2022 ਵਿੱਚ NCB ਨੇ 20 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਸੀ। ਜਾਂਚ ਤੋਂ ਪਤਾ ਲੱਗਾ ਕਿ ਸੰਦੀਪ ਸਿੰਘ ਨੇ ਆਪਣੇ ਘਰ ਵਿੱਚ ਹੈਰੋਇਨ ਲੁਕਾਈ ਹੋਈ ਸੀ।

Drug Smuggler: 6 ਕਰੋੜ ਰੁਪਏ ਦੀ ਹੈਰੋਇਨ ਸਮੇਤ 1 ਮੁਲਜ਼ਮ ਕਾਬੂ, ਭਰਾ ਪਹਿਲਾਂ ਵੀ ਜੇਲ੍ਹ ਵਿੱਚ ਬੰਦ

6 ਕਰੋੜ ਰੁਪਏ ਦੀ ਹੈਰੋਇਨ ਸਮੇਤ 1 ਮੁਲਜ਼ਮ ਕਾਬੂ, ਭਰਾ ਪਹਿਲਾਂ ਵੀ ਜੇਲ੍ਹ ਵਿੱਚ ਬੰਦ

Follow Us On

ਲੁਧਿਆਣਾ ਵਿੱਚ ਪੰਜਾਬ ਵਿੱਚ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਨੇ ਇੱਕ ਵੱਡੀ ਕਾਰਵਾਈ ਵਿੱਚ ਜਨਤਾ ਨਗਰ ਇਲਾਕੇ ਤੋਂ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਫੜ੍ਹੇ ਗਏ ਮੁਲਜ਼ਮ ਕੋਲੋਂ 1 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਲਗਭਗ 6 ਕਰੋੜ ਰੁਪਏ ਤੋਂ ਜ਼ਿਆਦਾ ਦੱਸੀ ਜਾ ਰਹੀ ਹੈ।

ANTF ਵੱਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਟੀਟੂ ਵਜੋਂ ਹੋਈ ਹੈ। ਫਿਲਹਾਲ, ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ, ਅਤੇ ਮੁਲਜ਼ਮ ਤੋਂ ਹੈਰੋਇਨ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਤਸਕਰ ਦਾ ਭਰਾ ਪਹਿਲਾਂ ਹੀ ਜੇਲ੍ਹ ਵਿੱਚ ਬੰਦ

ਐਂਟੀ ਨਾਰਕੋਟਿਕਸ ਟਾਸਕ ਫੋਰਸ ਦੇ ਡੀਐਸਪੀ ਅਜੈ ਕੁਮਾਰ ਦੇ ਅਨੁਸਾਰ, ਤਸਕਰ ਗੁਰਪ੍ਰੀਤ ਸਿੰਘ ਦਾ ਭਰਾ ਸੰਦੀਪ ਸਿੰਘ ਪਹਿਲਾਂ ਹੀ ਨਸ਼ਾ ਤਸਕਰੀ ਦੇ ਇੱਕ ਮਾਮਲੇ ਵਿੱਚ ਲੁਧਿਆਣਾ ਜੇਲ੍ਹ ਵਿੱਚ ਬੰਦ ਹੈ। ਸੰਦੀਪ ਨੂੰ 2022 ਵਿੱਚ NCB ਨੇ 20 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਸੀ। ਜਾਂਚ ਤੋਂ ਪਤਾ ਲੱਗਾ ਕਿ ਸੰਦੀਪ ਸਿੰਘ ਨੇ ਆਪਣੇ ਘਰ ਵਿੱਚ ਹੈਰੋਇਨ ਲੁਕਾਈ ਹੋਈ ਸੀ। ਜਿਸਨੂੰ ਗੁਰਪ੍ਰੀਤ ਹੌਲੀ-ਹੌਲੀ ਕੱਢ ਰਿਹਾ ਸੀ ਅਤੇ ਸੰਦੀਪ ਦੇ ਨਿਰਦੇਸ਼ਾਂ ‘ਤੇ ਸਪਲਾਈ ਕਰ ਰਿਹਾ ਸੀ, ਜੋ ਕਿ ਜੇਲ੍ਹ ਵਿੱਚ ਸੀ।

ਇੱਕ ਮੁਖਬਰ ਦੀ ਸੂਚਨਾ ‘ਤੇ ਕਾਰਵਾਈ ਕਰਦੇ ਹੋਏ, ਏਐਨਟੀਐਫ ਨੇ ਗੁਰਪ੍ਰੀਤ ਨੂੰ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਦੇ ਹੋਏ ਰੰਗੇ ਹੱਥੀਂ ਫੜ ਲਿਆ। ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਕਾਰਵਾਈ ਨੂੰ ਨਸ਼ਾ ਤਸਕਰੀ ਵਿਰੁੱਧ ਪੁਲਿਸ ਦੀ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ।

ਨਸ਼ਾ ਤਸਕਰਾਂ ਤੇ ਨਕੇਲ ਕਸ ਰਹੀ ਹੈ ਪੁਲਿਸ

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਏ.ਐਨ.ਟੀ.ਐਫ ਲੁਧਿਆਣਾ ਰੇਂਜ ਦੇ ਡੀਐਸਪੀ ਅਜੈ ਕੁਮਾਰ ਨੇ ਦੱਸਿਆ ਕਿ ਪੰਜਾਬ ਵੱਖ ਵੱਖ ਆਪਰੇਸ਼ਨਾਂ ਰਾਹੀਂ ਨਸ਼ਾ ਤਕਸਰਾਂ ਤੇ ਨਕੇਲ ਪਾਉਣ ਦੀ ਕੋਸ਼ਿਸ ਕਰ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਡੀ. ਜੀ. ਪੀ. ਦੇ ਹੁਕਮਾਂ ਤੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਨੇ ਉਮੀਦ ਜਤਾਈ ਕਿ ਫੜ੍ਹੇ ਗਏ ਨਸ਼ਾ ਤਸਕਰ ਕੋਲੋਂ ਹੋਰ ਪੁੱਛਗਿਛ ਤੋਂ ਬਾਅਦ ਮਾਮਲੇ ਵਿੱਚ ਕਈ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।