ਲੁਧਿਆਣਾ STF ਰੇਂਜ ਪੁਲਿਸ ਵੱਲੋਂ ਵੱਡੀ ਕਾਰਵਾਈ, 5 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ

rajinder-arora-ludhiana
Published: 

11 Jan 2024 15:27 PM

ਲੁਧਿਆਣਾ ਐਸਟੀਐਫ ਰੇਂਜ ਪੁਲਿਸ ਨੇ 5 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਪਾਕਿਸਤਾਨ ਨਾਲ ਸੰਪਰਕ ਦੱਸਿਆ ਜਾ ਰਿਹਾ ਹੈ। ਅੰਤਰਰਾਸ਼ਟਰੀ ਬਾਜ਼ਾਰ 'ਚ ਇਸ ਹੈਰੋਇਨ ਦੀ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਪਹਿਲਾਂ ਵੀ ਮੁਲਜ਼ਮਾਂ ਤੇ ਐਨਡੀਪੀਐਸ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਲੁਧਿਆਣਾ STF ਰੇਂਜ ਪੁਲਿਸ ਵੱਲੋਂ ਵੱਡੀ ਕਾਰਵਾਈ, 5 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ
Follow Us On

ਲੁਧਿਆਣਾ ਐਸਟੀਐਫ ਰੇਂਜ ਪੁਲਿਸ ਨੇ 5 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਕਾਰ ਵੀ ਬਰਾਮਦ ਕੀਤੀ ਹੈ ਅਤੇ ਕਿਹਾ ਹੈ ਕਿ ਮੁਲਜ਼ਮਾਂ ਨੂੰ ਸੂਚਨਾ ਦੇ ਅਧਾਰ ‘ਤੇ ਕਾਬੂ ਕੀਤਾ ਗਿਆ ਹੈ। ਏਆਈ ਜੀ ਸਨੇਹਦੀਪ ਸ਼ਰਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਏਨ੍ਹਾਂ ਦੇ ਲਿੰਕ ਪਾਕਿਸਤਾਨ ਨਾਲ ਵੀ ਦੱਸੇ ਹਨ।

ਪੰਜ ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਕਾਬੂ

ਮੀਡੀਆ ਨਾਲ ਗੱਲਬਾਤ ਦੌਰਾਨ ਐਸਟੀਐਫ ਏਆਈਜੀ ਸਨੇਹਦੀਪ ਸ਼ਰਮਾ ਨੇ ਕਿਹਾ ਕਿ ਪੰਜ ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਜਿਨਾਂ ਕੋਲੋਂ ਇੱਕ ਕਾਰ ਵੀ ਬਰਾਮਦ ਕੀਤੀ ਗਈ ਹੈ। ਦੱਸੀਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਪਾਕਿਸਤਾਨ ਨਾਲ ਵੀ ਸੰਪਰਕ ਵੀ ਹਨ ਅਤੇ ਇਹ ਬਾਰਡਰ ਏਰੀਏ ਤੋਂ ਹੈਰੋਇਨ ਲਿਆ ਕੇ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿੱਚ ਸਪਲਾਈ ਕਰਦੇ ਸਨ।

ਜਾਂਚ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ

ਐਸਟੀਐਫ ਏਆਈਜੀ ਸਨੇਹਦੀਪ ਸ਼ਰਮਾ ਨੇ ਹੋਰ ਜਾਣਕਾਰੀ ਦਿੰਦਿਆ ਕਿਹਾ ਕਿ ਇਨ੍ਹਾਂ ਖਿਲਾਫ ਪਹਿਲਾਂ ਵੀ ਐਨਡੀਪੀਐਸ ਦੇ ਮਾਮਲੇ ਦਰਜ ਕੀਤੇ ਗਏ ਹਨ ਅਤੇ ਲੁਧਿਆਣਾ ਐਸਟੀਐਫ ਰੇਂਜ ਨੇ ਸੂਚਨਾ ਦੇ ਅਧਾਰ ‘ਤੇ ਇਹਨਾਂ ਨੂੰ ਦੁਆਬੇ ਖੇਤਰ ਤੋਂ ਕਾਬੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਲੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।

Related Stories