ਲੁਧਿਆਣਾ ‘ਚ STF ਦਾ SI ਗ੍ਰਿਫਤਾਰ, ਨਸ਼ਾ ਤਸਕਰਾਂ ਨੂੰ ਰਿਸ਼ਵਤ ਲੈ ਕੇ ਛੱਡਣ ਦਾ ਇਲਜ਼ਾਮ

Updated On: 

05 Nov 2024 12:58 PM

ਐਸਟੀਐਫ ਦੇ ਇੰਚਾਰਜ ਸਬ ਇੰਸਪੈਕਟਰ ਗੁਰਮੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰੀ ਤੋਂ ਗੁਰਪ੍ਰੀਤ ਸਿੰਘ ਦਾ ਸਿਵਲ ਹਸਪਤਾਲ ਵਿਖੇ ਮੈਡੀਕਲ ਕਰਵਾਇਆ ਗਿਆ। ਉਧਰ ਸਬ-ਇੰਸਪੈਕਟਰ ਗੁਰਮੀਤ ਸਿੰਘ ਨੇ ਪੱਤਰਕਾਰਾਂ ਸਾਹਮਣੇ ਡੀਐਸਪੀ ਵਿਰਕ ਦਾ ਨਾਂ ਲੈਂਦਿਆਂ ਕਿਹਾ ਕਿ ਉਨ੍ਹਾਂ ਨੇ ਮੁਲਜ਼ਮਾਂ ਨੂੰ ਛੱਡਿਆ ਹੈ, ਮੈਨੂੰ ਨਹੀਂ।

ਲੁਧਿਆਣਾ ਚ STF ਦਾ SI ਗ੍ਰਿਫਤਾਰ, ਨਸ਼ਾ ਤਸਕਰਾਂ ਨੂੰ ਰਿਸ਼ਵਤ ਲੈ ਕੇ ਛੱਡਣ ਦਾ ਇਲਜ਼ਾਮ

ਲੁਧਿਆਣਾ 'ਚ STF ਦਾ SI ਗ੍ਰਿਫਤਾਰ, ਨਸ਼ਾ ਤਸਕਰਾਂ ਨੂੰ ਰਿਸ਼ਵਤ ਲੈ ਕੇ ਛੱਡਣ ਦਾ ਇਲਜ਼ਾਮ

Follow Us On

ਲੁਧਿਆਣਾ ਵਿੱਚ STF ਦੇ ਸਬ-ਇੰਸਪੈਕਟਰ ‘ਤੇ ਨਸ਼ਾ ਤਸਕਰਾਂ ਨੂੰ ਛੱਡਣ ਦੇ ਗੰਭੀਰ ਇਲਜ਼ਾਮ ਲੱਗੇ ਹਨ। ਸ਼ਹਿਰ ਵਿੱਚ ਚਰਚਾ ਹੈ ਕਿ ਉਕਤ ਸਬ-ਇੰਸਪੈਕਟਰ ਨੇ ਨਸ਼ਾ ਤਸਕਰਾਂ ਤੋਂ ਮੋਟੀ ਰਕਮ ਲੈ ਕੇ ਉਨ੍ਹਾਂ ਨੂੰ ਛੱਡ ਦਿੱਤਾ ਸੀ। ਫਿਲਹਾਲ ਪੁਲਿਸ ਨੇ ਇਸ ਮਾਮਲੇ ‘ਚ ਸਬ-ਇੰਸਪੈਕਟਰ ਨੂੰ ਗ੍ਰਿਫਤਾਰ ਕਰ ਲਿਆ ਹੈ। ਮਾਮਲੇ ਦੀ ਜਾਂਚ ਦੀ ਪ੍ਰਕਿਰਿਆ ਜਾਰੀ ਹੈ। ਸਬ-ਇੰਸਪੈਕਟਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਐਸਟੀਐਫ ਦੇ ਇੰਚਾਰਜ ਸਬ ਇੰਸਪੈਕਟਰ ਗੁਰਮੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰੀ ਤੋਂ ਗੁਰਪ੍ਰੀਤ ਸਿੰਘ ਦਾ ਸਿਵਲ ਹਸਪਤਾਲ ਵਿਖੇ ਮੈਡੀਕਲ ਕਰਵਾਇਆ ਗਿਆ। ਉਧਰ ਸਬ-ਇੰਸਪੈਕਟਰ ਗੁਰਮੀਤ ਸਿੰਘ ਨੇ ਪੱਤਰਕਾਰਾਂ ਸਾਹਮਣੇ ਡੀਐਸਪੀ ਵਿਰਕ ਦਾ ਨਾਂ ਲੈਂਦਿਆਂ ਕਿਹਾ ਕਿ ਉਨ੍ਹਾਂ ਨੇ ਮੁਲਜ਼ਮਾਂ ਨੂੰ ਛੱਡਿਆ ਹੈ, ਮੈਨੂੰ ਨਹੀਂ।

ਏਆਈਜੀ ਨੇ ਕਿਹਾ – ਮਾਮਲਾ ਸ਼ੱਕੀ ਹੈ

ਐਸਟੀਐਫ ਦੇ ਏਆਈਜੀ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਸਬ ਇੰਸਪੈਕਟਰ ਗੁਰਮੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮ ਸਬ-ਇੰਸਪੈਕਟਰ ਨੇ ਕਿਸੇ ਹੋਰ ਟਿਕਾਣੇ ਤੋਂ ਕੁਝ ਨਸ਼ਾ ਤਸਕਰਾਂ ਨੂੰ ਫੜਿਆ ਸੀ ਅਤੇ ਲੋਕੇਸ਼ਨ ਬਦਲਣ ਦੀ ਸੂਚਨਾ ਡੀਐੱਸਪੀ ਨੂੰ ਦਿੱਤੀ ਸੀ। ਮਾਮਲਾ ਸ਼ੱਕੀ ਹੈ। ਗ੍ਰਿਫ਼ਤਾਰੀ ਤੋਂ ਬਾਅਦ ਹੁਣ ਉਹ ਡੀਐਸਪੀ ਤੇ ਝੂਠੇ ਇਲਜ਼ਾਮ ਲਾ ਰਿਹਾ ਹੈ ਕਿਉਂਕਿ ਡੀਐਸਪੀ ਨੇ ਹੀ ਇਸ ਮਾਮਲੇ ਦਾ ਪਰਦਾਫਾਸ਼ ਕੀਤਾ ਹੈ।

Exit mobile version