AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਲੁਧਿਆਣਾ: ਕੁੜੀ ਨੂੰ ਅਮਰੀਕਾ ਜਾਣ ਦਾ ਸੁਪਨਾ ਪਿਆ ਮਹਿੰਗਾ! ਟ੍ਰੈਵਲ ਏਜੰਟ ਨੇ ਕੀਤਾ ਥੋਖਾ, ਪੀੜਤਾ ਵੱਲੋਂ ਇਨਸਾਫ਼ ਲਈ ਮਦਦ ਦੀ ਗੁਹਾਰ

ਲੁਧਿਆਣਾ ਦੀ ਇੱਕ ਕੁੜੀ ਨੇ ਵਿਦੇਸ਼ ਜਾਣ ਦਾ ਸੁਪਨਾ ਦੇਖਿਆ ਸੀ, ਪਰ ਇਹ ਸੁਪਨਾ ਉਸ ਲਈ ਮਹਿੰਗਾ ਸਾਬਤ ਹੋਇਆ। ਅਮਰੀਕਾ ਜਾਣ ਦੀ ਇੱਛਾ ਵਿੱਚ ਕੁੜੀ ਨੇ 4 ਲੱਖ 69 ਹਜ਼ਾਰ ਰੁਪਏ ਗੁਆ ਦਿੱਤੇ। ਹੁਣ ਟ੍ਰੈਵਲ ਏਜੰਟ ਕੁੜੀ ਦੇ ਪੈਸੇ ਵਾਪਸ ਨਹੀਂ ਕਰ ਰਿਹਾ। ਅਜਿਹੀ ਸਥਿਤੀ ਵਿੱਚ ਕੁੜੀ ਨੇ ਪੁਲਿਸ ਕੋਲ ਸ਼ਿਕਾਇਤ ਲੈ ਕੇ ਇਨਸਾਫ਼ ਦੀ ਮੰਗ ਕੀਤੀ।

ਲੁਧਿਆਣਾ: ਕੁੜੀ ਨੂੰ ਅਮਰੀਕਾ ਜਾਣ ਦਾ ਸੁਪਨਾ ਪਿਆ ਮਹਿੰਗਾ! ਟ੍ਰੈਵਲ ਏਜੰਟ ਨੇ ਕੀਤਾ ਥੋਖਾ, ਪੀੜਤਾ ਵੱਲੋਂ ਇਨਸਾਫ਼ ਲਈ ਮਦਦ ਦੀ ਗੁਹਾਰ
Photo Credit: META AI
tv9-punjabi
| Updated On: 11 Sep 2025 01:09 AM IST
Share

ਪੰਜਾਬ ਦੇ ਲੋਕ ਅਜੇ ਵੀ ਅਮਰੀਕਾ ਵਿੱਚ ਸੈਟਲ ਹੋਣ ਦੀ ਇੱਛਾ ਵਿੱਚ ਧੋਖੇਬਾਜ਼ ਟਰੈਵਲ ਏਜੰਟਾਂ ਦਾ ਸ਼ਿਕਾਰ ਹੋ ਰਹੇ ਹਨ। ਪੁਲਿਸ ਪ੍ਰਸ਼ਾਸਨ ਭਾਵੇਂ ਵਾਰ-ਵਾਰ ਲੋਕਾਂ ਨੂੰ ਫਰਜ਼ੀ ਟਰੈਵਲ ਏਜੰਟਾਂ ਖਿਲਾਫ ਜਾਗਰੂਕ ਕਰ ਰਿਹਾ ਹੈ, ਪਰ ਲੋਕ ਉਨ੍ਹਾਂ ਦੇ ਧੋਖੇ ਦਾ ਸ਼ਿਕਾਰ ਹੋ ਰਹੇ ਹਨ ਅਤੇ ਆਪਣੀ ਜੰਮਾ-ਪੂੰਜੀ ਗੁਆ ਰਹੇ ਹਨ। ਲੋਕ ਬਿਨਾਂ ਕਿਸੇ ਜਾਂਚ ਦੇ ਆਪਣੇ ਪੈਸੇ ਜਾਅਲੀ ਟਰੈਵਲ ਏਜੰਟਾਂ ਨਾਲ ਲਗਾ ਰਹੇ ਹਨ। ਲੁਧਿਆਣਾ ਵਿੱਚ ਵੀ ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ।

ਟ੍ਰੈਵਲ ਏਜੰਟ ਨੇ ਕੀਤਾ ਥੋਖਾ

ਲੁਧਿਆਣਾ ਦੀ ਇੱਕ ਕੁੜੀ ਨੇ ਵਿਦੇਸ਼ ਜਾਣ ਦਾ ਸੁਪਨਾ ਦੇਖਿਆ ਸੀ, ਪਰ ਇਹ ਸੁਪਨਾ ਉਸ ਲਈ ਮਹਿੰਗਾ ਸਾਬਤ ਹੋਇਆ। ਅਮਰੀਕਾ ਜਾਣ ਦੀ ਇੱਛਾ ਵਿੱਚ ਕੁੜੀ ਨੇ 4 ਲੱਖ 69 ਹਜ਼ਾਰ ਰੁਪਏ ਗੁਆ ਦਿੱਤੇ। ਹੁਣ ਟ੍ਰੈਵਲ ਏਜੰਟ ਕੁੜੀ ਦੇ ਪੈਸੇ ਵਾਪਸ ਨਹੀਂ ਕਰ ਰਿਹਾ। ਅਜਿਹੀ ਸਥਿਤੀ ਵਿੱਚ ਕੁੜੀ ਨੇ ਪੁਲਿਸ ਕੋਲ ਸ਼ਿਕਾਇਤ ਲੈ ਕੇ ਇਨਸਾਫ਼ ਦੀ ਮੰਗ ਕੀਤੀ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਦੋਸ਼ ਸੱਚ ਪਾਏ ਗਏ। ਕੁਲਦੀਪ ਨਗਰ ਰਾਹੋਂ ਰੋਡ ਬਸਤੀ ਮਨੀ ਸਿੰਘ ਦੀ ਰਹਿਣ ਵਾਲੀ ਅਮਨਪ੍ਰੀਤ ਕੌਰ ਦੀ ਸ਼ਿਕਾਇਤ ‘ਤੇ, ਦਰੇਸੀ ਪੁਲਿਸ ਸਟੇਸ਼ਨ ਨੇ ਉਸੇ ਇਲਾਕੇ ਦੇ ਜਸਪਾਲ ਸਿੰਘ ਅਤੇ ਤਿਲਕ ਨਗਰ ਦੇ ਰਹਿਣ ਵਾਲੇ ਰਮਨਦੀਪ ਸਿੰਘ ਪਵਾਰ ਵਿਰੁੱਧ ਮਾਮਲਾ ਦਰਜ ਕੀਤਾ ਹੈ। ਪੁਲਿਸ ਮੁਲਜ਼ਮਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।

4 ਲੱਖ 69 ਹਜ਼ਾਰ ਰੁਪਏ ਦੀ ਠੱਗੀ ਕੀਤੀ

ਅਮਨਪ੍ਰੀਤ ਕੌਰ ਨੇ ਆਪਣੀ ਸ਼ਿਕਾਇਤ ਵਿੱਚ ਪੁਲਿਸ ਨੂੰ ਦੱਸਿਆ ਕਿ ਉਹ ਵਿਦੇਸ਼ ਜਾਣਾ ਚਾਹੁੰਦੀ ਸੀ ਅਤੇ ਦੋਸ਼ੀ ਟ੍ਰੈਵਲ ਏਜੰਟ ਜਸਪਾਲ ਸਿੰਘ ਉਸ ਦੇ ਇਲਾਕੇ ਦਾ ਰਹਿਣ ਵਾਲਾ ਸੀ। ਦੋਸ਼ੀ ਨੇ ਉਸ ਨੂੰ ਵਿਦੇਸ਼ ਅਮਰੀਕਾ ਭੇਜਣ ਦਾ ਲਾਲਚ ਦਿੱਤਾ ਅਤੇ ਕਿਹਾ ਕਿ ਇਸ ‘ਤੇ ਜ਼ਿਆਦਾ ਖਰਚਾ ਨਹੀਂ ਆਵੇਗਾ। ਦੋਸ਼ੀ ਨੇ ਆਪਣੇ ਸਾਥੀ ਰਮਨਦੀਪ ਸਿੰਘ ਨਾਲ ਮਿਲ ਕੇ ਉਸ ਤੋਂ 4 ਲੱਖ 69 ਹਜ਼ਾਰ ਰੁਪਏ ਲਏ ਅਤੇ ਕਿਹਾ ਕਿ ਉਹ ਉਸ ਨੂੰ ਵਰਕ ਪਰਮਿਟ ਦਿਲਵਾਉਣ ਦੇਣਗੇ ਤਾਂ ਜੋ ਉਹ ਅਮਰੀਕਾ ਜਾ ਕੇ ਸੈਟਲ ਹੋ ਸਕੇ। ਪੈਸੇ ਲੈਣ ਤੋਂ ਬਾਅਦ ਦੋਸ਼ੀ ਬਹਾਨੇ ਬਣਾਉਣ ਲੱਗ ਪਏ ਅਤੇ ਪੁੱਛਣ ‘ਤੇ ਵੀ ਪੈਸੇ ਵਾਪਸ ਨਹੀਂ ਕੀਤੇ।

ਜਿਸ ਤੋਂ ਬਾਅਦ ਪੁਲਿਸ ਨੂੰ ਇਸ ਬਾਰੇ ਸੂਚਿਤ ਕੀਤਾ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ, ਦੋਸ਼ ਸੱਚ ਪਾਏ ਗਏ ਅਤੇ ਪੁਲਿਸ ਨੇ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Follow Us
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ...
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?...
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ...
ਟੋਲ ਪਲਾਜ਼ਾ 'ਤੇ ਬੈਠੇ ਕਿਸਾਨਾਂ ਦੀ ਪੁਲਿਸ ਨਾਲ ਝੜਪ, ਕੀ ਸੀ ਵਜ੍ਹਾ, ਵੇਖੋ ਵੀਡੀਓ...
ਟੋਲ ਪਲਾਜ਼ਾ 'ਤੇ ਬੈਠੇ ਕਿਸਾਨਾਂ ਦੀ ਪੁਲਿਸ ਨਾਲ ਝੜਪ, ਕੀ ਸੀ ਵਜ੍ਹਾ, ਵੇਖੋ ਵੀਡੀਓ......
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ...