AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2027

Ludhiana Triple Murder Case: ਪੁਲਿਸ ਨੇ 12 ਘੰਟਿਆਂ ‘ਚ ਸੁਲਝਾਈ ਟ੍ਰਿਪਲ ਮਰਡਰ ਦੀ ਗੁਥੀ, DGP ਨੇ ਕੀਤਾ ਟਵੀਟ

ਲੁਧਿਆਣਾ ਪੁਲਿਸ ਨੇ ਤੀਹਰੇ ਕਤਲ ਕਾਂਡ ਦੀ ਗੁਥੀ ਨੂੰ 12 ਘੰਟਿਆਂ ਵਿੱਚ ਹੀ ਸੁਲਝਾ ਲਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਹੋਰਾਂ ਨੇ ਟਵੀਟ ਕਰ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।

Ludhiana Triple Murder Case: ਪੁਲਿਸ ਨੇ 12 ਘੰਟਿਆਂ 'ਚ ਸੁਲਝਾਈ ਟ੍ਰਿਪਲ ਮਰਡਰ ਦੀ ਗੁਥੀ,  DGP ਨੇ ਕੀਤਾ ਟਵੀਟ
rajinder-arora-ludhiana
| Updated On: 08 Jul 2023 13:08 PM IST
Share
ਲੁਧਿਆਣਾ ਨਿਊਜ਼। ਲੁਧਿਆਣਾ ਜ਼ਿਲ੍ਹਾ ਪੁਲਿਸ ਨੇ ਸਲੇਮ ਟਾਬਰੀ ਸਥਿਤ ਨਿਊ ਜਨਕਪੁਰੀ ਵਿੱਚ ਹੋਏ ਤੀਹਰੇ ਕਤਲ ਕਾਂਡ ਦੀ ਗੁਥੀ ਨੂੰ 12 ਘੰਟਿਆਂ ਵਿੱਚ ਹੀ ਸੁਲਝਾ ਲਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ (Gaurav Yadav) ਹੋਰਾਂ ਨੇ ਟਵੀਟ ਕਰ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਦੱਸ ਦਈਏ ਕਿ ਇਸ ਕਤਲ ਕਾਂਡ ਵਿੱਚ ਬਜ਼ੁਰਗ ਚਮਨ ਲਾਲ, ਸੁਰਿੰਦਰ ਕੌਰ ਅਤੇ ਬਚਨ ਕੌਰ ਦੀ ਮੌਤ ਹੋਈ ਹੈ।

ਗੁਆਂਢੀ ਨੇ ਕੀਤਾ ਟ੍ਰਿਪਲ ਮਰਡਰ

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਨੇ ਤਿੰਨ ਕਤਲਾਂ ਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਾਤਲਾਂ ਨੇ ਸਬੂਤਾਂ ਨੂੰ ਨਸ਼ਟ ਕਰਨ ਅਤੇ ਲਾਸ਼ਾਂ ਨੂੰ ਸਾੜਨ ਦੀ ਕੋਸ਼ਿਸ਼ ਵੀ ਕੀਤੀ ਗਈ ਹੈ। ਕਾਤਲਾਂ ਨੇ ਤਿੰਨੋਂ ਕਤਲਾਂ ਨੂੰ ਹਾਦਸੇ ਵਜੋਂ ਦਿਖਾਉਣ ਦੀ ਕੋਸ਼ਿਸ਼ ਵੀ ਕੀਤੀ ਸੀ। ਕਾਤਲ ਬਾਹਰੀ ਨਹੀਂ ਬਲਕਿ ਮ੍ਰਿਤਕ ਦੇ ਗੁਆਂਢੀ ਹਨ, ਜਿਨ੍ਹਾਂ ਬਾਰੇ ਪੁਲਿਸ ਖੁਲਾਸਾ ਕਰੇਗੀ।

ਪੁਲਿਸ ਕਮਿਸ਼ਨਰ ਵੱਲੋਂ ਪ੍ਰੈਸ ਕਾਨਫਰੰਸ

ਲੁਧਿਆਣਾ ਪੁਲਿਸ ਦੇ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਪ੍ਰੈਸ ਕਾਨਫਰੰਸ ਦੌਰਾਨ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਰੌਬਿਨ ਉਰਫ਼ ਮੁੰਨਾ ਨੇ ਹਥੌੜੇ ਨਾਲ ਤਿੰਨ ਜੀਆਂ ਦਾ ਕਤਲ ਕਰ ਦਿੱਤਾ। ਪੁਲਿਸ ਨੇ ਰੌਬਿਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ਰੌਬਿਨ ਕਤਲ ਤੋਂ ਬਾਅਦ ਲਾਸ਼ਾਂ ਨੂੰ ਸਾੜਨ ਦੀ ਸਾਜ਼ਿਸ ਵੀ ਰਚੀ ਸੀ।

ਕੀ ਹੈ ਪੂਰਾ ਮਾਮਲਾ ?

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਕਾਤਲਾਂ ਨਾਲ ਮਰਨ ਵਾਲੇ ਲੋਕਾਂ ਦੀ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਇਸੇ ਰੰਜਿਸ਼ ਵਿੱਚ ਗੁਆਂਢੀਆਂ ਨੇ ਘਰ ਵਿੱਚ ਵੜ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ। ਦੱਸ ਦੇਈਏ ਕਿ ਸ਼ੁੱਕਰਵਾਰ ਸਵੇਰੇ ਜਦੋਂ ਦੁੱਧ ਦੇਣ ਆਏ ਵਿਅਕਤੀ ਨੇ ਦਰਵਾਜ਼ਾ ਖੜਕਾਇਆ ਤਾਂ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਇਸ ਤੋਂ ਬਾਅਦ ਇਲਾਕੇ ‘ਚ ਰੌਲਾ ਪੈ ਗਿਆ। ਜਦੋਂ ਲੋਕਾਂ ਦੀ ਮਦਦ ਨਾਲ ਦਰਵਾਜ਼ਾ ਤੋੜਿਆ ਗਿਆ ਤਾਂ ਬੈੱਡ ‘ਤੇ 2 ਔਰਤਾਂ ਦੀਆਂ ਲਾਸ਼ਾਂ ਪਈਆਂ ਸਨ ਅਤੇ ਇਕ ਵਿਅਕਤੀ ਦੀ ਲਾਸ਼ ਜ਼ਮੀਨ ‘ਤੇ ਪਈ ਸੀ।

ਗੈਸ ਸਿਲੰਡਰ ਨੂੰ ਖੋਲ੍ਹ ਕੇ ਅੱਗ ਲਗਾਉਣ ਦੀ ਕੋਸ਼ਿਸ਼

ਕਾਤਲਾਂ ਨੇ ਇਸ ਕਤਲ ਨੂੰ ਹਾਦਸਾ ਬਣਾਉਣ ਦੀ ਸਾਜ਼ਿਸ਼ ਰਚੀ ਸੀ। ਉਨ੍ਹਾਂ ਨੇ ਘਰੇਲੂ ਗੈਸ ਸਿਲੰਡਰ (Gas Cylinder) ਨੂੰ ਘਰ ਦੇ ਅੰਦਰ ਹੀ ਖੁੱਲ੍ਹਾ ਛੱਡ ਦਿੱਤਾ ਅਤੇ ਧੂਪ ਧੁਖਾਈ ਕੀਤੀ। ਉਨ੍ਹਾਂ ਦੀ ਸਾਜ਼ਿਸ਼ ਇਹ ਸੀ ਕਿ ਗੈਸ ਲੀਕ ਹੋਣ ਤੋਂ ਬਾਅਦ ਧੂਪ ਦੀਆਂ ਡੰਡੀਆਂ ਨੂੰ ਅੱਗ ਲੱਗ ਜਾਵੇਗੀ ਅਤੇ ਧਮਾਕੇ ਤੋਂ ਬਾਅਦ ਘਰ ਨੂੰ ਅੱਗ ਲੱਗ ਜਾਵੇਗੀ, ਜਿਸ ਵਿਚ ਤਿੰਨਾਂ ਦੀਆਂ ਲਾਸ਼ਾਂ ਸੜ ਜਾਣਗੀਆਂ, ਇਸ ਲਈ ਇਹ ਕਤਲ ਨਹੀਂ, ਸਗੋਂ ਹਾਦਸਾ ਹੋਵੇਗਾ। ਹਾਲਾਂਕਿ ਗੈਸ ਲੀਕ ਹੋਣ ਕਾਰਨ ਧੂਪ ਸਟਿਕ ਤੱਕ ਨਹੀਂ ਪਹੁੰਚੀ ਅਤੇ ਕਤਲ ਦਾ ਮਾਮਲਾ ਸਾਹਮਣੇ ਆਇਆ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...