Ludhiana Triple Murder Case: ਪੁਲਿਸ ਨੇ 12 ਘੰਟਿਆਂ ‘ਚ ਸੁਲਝਾਈ ਟ੍ਰਿਪਲ ਮਰਡਰ ਦੀ ਗੁਥੀ, DGP ਨੇ ਕੀਤਾ ਟਵੀਟ

Updated On: 

08 Jul 2023 13:08 PM

ਲੁਧਿਆਣਾ ਪੁਲਿਸ ਨੇ ਤੀਹਰੇ ਕਤਲ ਕਾਂਡ ਦੀ ਗੁਥੀ ਨੂੰ 12 ਘੰਟਿਆਂ ਵਿੱਚ ਹੀ ਸੁਲਝਾ ਲਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਹੋਰਾਂ ਨੇ ਟਵੀਟ ਕਰ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।

Ludhiana Triple Murder Case: ਪੁਲਿਸ ਨੇ 12 ਘੰਟਿਆਂ ਚ ਸੁਲਝਾਈ ਟ੍ਰਿਪਲ ਮਰਡਰ ਦੀ ਗੁਥੀ,  DGP ਨੇ ਕੀਤਾ ਟਵੀਟ
Follow Us On

ਲੁਧਿਆਣਾ ਨਿਊਜ਼। ਲੁਧਿਆਣਾ ਜ਼ਿਲ੍ਹਾ ਪੁਲਿਸ ਨੇ ਸਲੇਮ ਟਾਬਰੀ ਸਥਿਤ ਨਿਊ ਜਨਕਪੁਰੀ ਵਿੱਚ ਹੋਏ ਤੀਹਰੇ ਕਤਲ ਕਾਂਡ ਦੀ ਗੁਥੀ ਨੂੰ 12 ਘੰਟਿਆਂ ਵਿੱਚ ਹੀ ਸੁਲਝਾ ਲਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ (Gaurav Yadav) ਹੋਰਾਂ ਨੇ ਟਵੀਟ ਕਰ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਦੱਸ ਦਈਏ ਕਿ ਇਸ ਕਤਲ ਕਾਂਡ ਵਿੱਚ ਬਜ਼ੁਰਗ ਚਮਨ ਲਾਲ, ਸੁਰਿੰਦਰ ਕੌਰ ਅਤੇ ਬਚਨ ਕੌਰ ਦੀ ਮੌਤ ਹੋਈ ਹੈ।

ਗੁਆਂਢੀ ਨੇ ਕੀਤਾ ਟ੍ਰਿਪਲ ਮਰਡਰ

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਨੇ ਤਿੰਨ ਕਤਲਾਂ ਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਾਤਲਾਂ ਨੇ ਸਬੂਤਾਂ ਨੂੰ ਨਸ਼ਟ ਕਰਨ ਅਤੇ ਲਾਸ਼ਾਂ ਨੂੰ ਸਾੜਨ ਦੀ ਕੋਸ਼ਿਸ਼ ਵੀ ਕੀਤੀ ਗਈ ਹੈ। ਕਾਤਲਾਂ ਨੇ ਤਿੰਨੋਂ ਕਤਲਾਂ ਨੂੰ ਹਾਦਸੇ ਵਜੋਂ ਦਿਖਾਉਣ ਦੀ ਕੋਸ਼ਿਸ਼ ਵੀ ਕੀਤੀ ਸੀ। ਕਾਤਲ ਬਾਹਰੀ ਨਹੀਂ ਬਲਕਿ ਮ੍ਰਿਤਕ ਦੇ ਗੁਆਂਢੀ ਹਨ, ਜਿਨ੍ਹਾਂ ਬਾਰੇ ਪੁਲਿਸ ਖੁਲਾਸਾ ਕਰੇਗੀ।

ਪੁਲਿਸ ਕਮਿਸ਼ਨਰ ਵੱਲੋਂ ਪ੍ਰੈਸ ਕਾਨਫਰੰਸ

ਲੁਧਿਆਣਾ ਪੁਲਿਸ ਦੇ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਪ੍ਰੈਸ ਕਾਨਫਰੰਸ ਦੌਰਾਨ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਰੌਬਿਨ ਉਰਫ਼ ਮੁੰਨਾ ਨੇ ਹਥੌੜੇ ਨਾਲ ਤਿੰਨ ਜੀਆਂ ਦਾ ਕਤਲ ਕਰ ਦਿੱਤਾ। ਪੁਲਿਸ ਨੇ ਰੌਬਿਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ਰੌਬਿਨ ਕਤਲ ਤੋਂ ਬਾਅਦ ਲਾਸ਼ਾਂ ਨੂੰ ਸਾੜਨ ਦੀ ਸਾਜ਼ਿਸ ਵੀ ਰਚੀ ਸੀ।

ਕੀ ਹੈ ਪੂਰਾ ਮਾਮਲਾ ?

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਕਾਤਲਾਂ ਨਾਲ ਮਰਨ ਵਾਲੇ ਲੋਕਾਂ ਦੀ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਇਸੇ ਰੰਜਿਸ਼ ਵਿੱਚ ਗੁਆਂਢੀਆਂ ਨੇ ਘਰ ਵਿੱਚ ਵੜ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ। ਦੱਸ ਦੇਈਏ ਕਿ ਸ਼ੁੱਕਰਵਾਰ ਸਵੇਰੇ ਜਦੋਂ ਦੁੱਧ ਦੇਣ ਆਏ ਵਿਅਕਤੀ ਨੇ ਦਰਵਾਜ਼ਾ ਖੜਕਾਇਆ ਤਾਂ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਇਸ ਤੋਂ ਬਾਅਦ ਇਲਾਕੇ ‘ਚ ਰੌਲਾ ਪੈ ਗਿਆ। ਜਦੋਂ ਲੋਕਾਂ ਦੀ ਮਦਦ ਨਾਲ ਦਰਵਾਜ਼ਾ ਤੋੜਿਆ ਗਿਆ ਤਾਂ ਬੈੱਡ ‘ਤੇ 2 ਔਰਤਾਂ ਦੀਆਂ ਲਾਸ਼ਾਂ ਪਈਆਂ ਸਨ ਅਤੇ ਇਕ ਵਿਅਕਤੀ ਦੀ ਲਾਸ਼ ਜ਼ਮੀਨ ‘ਤੇ ਪਈ ਸੀ।

ਗੈਸ ਸਿਲੰਡਰ ਨੂੰ ਖੋਲ੍ਹ ਕੇ ਅੱਗ ਲਗਾਉਣ ਦੀ ਕੋਸ਼ਿਸ਼

ਕਾਤਲਾਂ ਨੇ ਇਸ ਕਤਲ ਨੂੰ ਹਾਦਸਾ ਬਣਾਉਣ ਦੀ ਸਾਜ਼ਿਸ਼ ਰਚੀ ਸੀ। ਉਨ੍ਹਾਂ ਨੇ ਘਰੇਲੂ ਗੈਸ ਸਿਲੰਡਰ (Gas Cylinder) ਨੂੰ ਘਰ ਦੇ ਅੰਦਰ ਹੀ ਖੁੱਲ੍ਹਾ ਛੱਡ ਦਿੱਤਾ ਅਤੇ ਧੂਪ ਧੁਖਾਈ ਕੀਤੀ। ਉਨ੍ਹਾਂ ਦੀ ਸਾਜ਼ਿਸ਼ ਇਹ ਸੀ ਕਿ ਗੈਸ ਲੀਕ ਹੋਣ ਤੋਂ ਬਾਅਦ ਧੂਪ ਦੀਆਂ ਡੰਡੀਆਂ ਨੂੰ ਅੱਗ ਲੱਗ ਜਾਵੇਗੀ ਅਤੇ ਧਮਾਕੇ ਤੋਂ ਬਾਅਦ ਘਰ ਨੂੰ ਅੱਗ ਲੱਗ ਜਾਵੇਗੀ, ਜਿਸ ਵਿਚ ਤਿੰਨਾਂ ਦੀਆਂ ਲਾਸ਼ਾਂ ਸੜ ਜਾਣਗੀਆਂ, ਇਸ ਲਈ ਇਹ ਕਤਲ ਨਹੀਂ, ਸਗੋਂ ਹਾਦਸਾ ਹੋਵੇਗਾ। ਹਾਲਾਂਕਿ ਗੈਸ ਲੀਕ ਹੋਣ ਕਾਰਨ ਧੂਪ ਸਟਿਕ ਤੱਕ ਨਹੀਂ ਪਹੁੰਚੀ ਅਤੇ ਕਤਲ ਦਾ ਮਾਮਲਾ ਸਾਹਮਣੇ ਆਇਆ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Related Stories