ਲੁਧਿਆਣਾ ‘ਚ ਵੀਡੀਓ ਵਾਇਰਲ ਹੋਣ ਤੋਂ ਬਾਅਦ ਵਧੀਆਂ ਡੇਰਾ ਮੁਖੀ ਦੀਆਂ ਮੁਸ਼ਕਲਾਂ, ਪਿੰਡ ਵਾਸੀਆਂ ਨੇ ਕੀਤੀ ਮੰਗ

rajinder-arora-ludhiana
Updated On: 

20 Jun 2025 18:53 PM

Ludhiana Video Viral: ਪਿੰਡ ਵਾਸੀਆਂ ਨੇ ਕਿਹਾ ਕਿ ਧਰਮ ਦੀ ਆੜ ਵਿੱਚ ਮਹਿਲਾਵਾਂ ਨੂੰ ਬਹਿਲਾ ਫੁਸਲਾ ਕੇ ਗ਼ਲਤ ਕੰਮ ਕੀਤਾ ਜਾ ਰਿਹਾ ਹੈ। ਜਿੱਥੇ ਇੱਕ ਪਾਸੇ ਡੇਰਾ ਮੁਖੀ ਵੱਲੋਂ ਜਮਾਨਤ ਦੀ ਅਰਜੀ ਲਗਾਈ ਗਈ ਹੈ। ਉੱਥੇ ਹੀ ਪਿੰਡ ਵਾਸੀਆਂ ਵੱਲੋਂ ਵਿਰੋਧ ਦਰਜ ਕਰਵਾਇਆ ਗਿਆ ਤੇ ਵੱਡੀ ਕਾਰਵਾਈ ਦੀ ਮੰਗ ਵੀ ਕੀਤੀ ਗਈ ਹੈ।

ਲੁਧਿਆਣਾ ਚ ਵੀਡੀਓ ਵਾਇਰਲ ਹੋਣ ਤੋਂ ਬਾਅਦ ਵਧੀਆਂ ਡੇਰਾ ਮੁਖੀ ਦੀਆਂ ਮੁਸ਼ਕਲਾਂ, ਪਿੰਡ ਵਾਸੀਆਂ ਨੇ ਕੀਤੀ ਮੰਗ
Follow Us On
ਲੁਧਿਆਣਾ ਦੇ ਮੁੱਲਾਪੁਰ ਦਾਖਾ ਅਧੀਨ ਪੈਂਦੇ ਪਿੰਡ ਤਲਵੰਡੀ ਵਿੱਚ ਇੱਕ ਡੇਰਾ ਮੁਖੀ ਦੀ ਅਸ਼ਲੀਲ ਵੀਡੀਓ ਵਾਇਰਲ ਹੋਣ ਦਾ ਵਿਵਾਦ ਵਧਦਾ ਨਜ਼ਰ ਆ ਰਿਹਾ ਹੈ। ਉਸ ਦੇ ਖਿਲਾਫ਼ ਪੁਲਿਸ ਵੱਲੋਂ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਉੱਥੇ ਹੀ ਹੁਣ ਪਿੰਡ ਵਾਸੀਆਂ ਨੇ ਵੀ ਡਿਪਟੀ ਕਮਿਸ਼ਨਰ ਦੇ ਦਫਤਰ ਪਹੁੰਚ ਮੰਗ ਪੱਤਰ ਦਿੱਤਾ ਹੈ ਕਿ ਕੁਝ ਪਧਰੀ ਜਾਂਚ ਹੋਣੀ ਚਾਹੀਦੀ ਹੈ। ਨਾਲ ਹੀ ਉਨ੍ਹਾਂ ਮੰਗ ਕੀਤੀ ਹੈ ਕਿ ਇਸ ‘ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਪਿੰਡ ਵਾਸੀਆਂ ਨੇ ਕਿਹਾ ਕਿ ਧਰਮ ਦੀ ਆੜ ਵਿੱਚ ਮਹਿਲਾਵਾਂ ਨੂੰ ਬਹਿਲਾ ਫੁਸਲਾ ਕੇ ਗ਼ਲਤ ਕੰਮ ਕੀਤਾ ਜਾ ਰਿਹਾ ਹੈ। ਜਿੱਥੇ ਇੱਕ ਪਾਸੇ ਡੇਰਾ ਮੁਖੀ ਵੱਲੋਂ ਜਮਾਨਤ ਦੀ ਅਰਜੀ ਲਗਾਈ ਗਈ ਹੈ। ਉੱਥੇ ਹੀ ਪਿੰਡ ਵਾਸੀਆਂ ਵੱਲੋਂ ਵਿਰੋਧ ਦਰਜ ਕਰਵਾਇਆ ਗਿਆ ਤੇ ਵੱਡੀ ਕਾਰਵਾਈ ਦੀ ਮੰਗ ਵੀ ਕੀਤੀ ਗਈ ਹੈ।

ਡੇਰਾ ਮੁਖੀ ਦੀ ਹੋਈ ਸੀ ਅਸ਼ਲੀਲ ਵੀਡੀਓ ਵਾਇਰਲ

ਪਿੰਡ ਵਾਸੀਆਂ ਨੇ ਕਿਹਾ ਕਿ ਡੇਰਾ ਮੁਖੀ ਦੀ ਅਸ਼ਲੀਲ ਵੀਡੀਓ ਵਾਇਰਲ ਹੋਈ ਸੀ। ਇਹ ਪਹਿਲੀ ਵਾਹ ਨਹੀਂ ਹੋਇਆ ਕੀ ਇਹ ਵੀਡੀਓ ਵਾਇਰਲ ਹੋਈ ਹੋਵੇ। ਉਹਨਾਂ ਨੇ ਕਿਹਾ ਕਿ ਪਹਿਲਾਂ ਵੀ ਡੇਰਾ ਮੁਖੀ ਦੀ ਅਜਿਹੀ ਵੀਡੀਓ ਵਾਇਰਲ ਹੋ ਚੁੱਕੀ ਹੈ। ਇਸ ਨੂੰ ਦਬਾਇਆ ਜਾ ਚੁੱਕਿਆ ਹੈ ਤੇ ਹੁਣ ਪਿੰਡ ਵਾਸੀ ਬਾਬੇ ਖਿਲਾਫ਼ ਕਾਰਵਾਈ ਦੀ ਮੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਮੰਗ ਪੱਤਰ ਦੇਣ ਆਏ ਹਨ।
ਇਲਜ਼ਾਮ ਲੱਗ ਰਹੇ ਹਨ ਕਿ ਜੋ ਜਾਇਦਾਦ ਡੇਰੇ ਦੇ ਨਾਮ ‘ਤੇ ਬਣਾਈ ਗਈ ਹੈ, ਉਸ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਉਹਨਾਂ ਨੇ ਕਿਹਾ ਕਿ ਇੱਥੇ ਛੋਟੀਆਂ ਬੱਚੀਆਂ ਦਾ ਵਪਾਰ ਕੀਤਾ ਜਾਂਦਾ ਹੈ। ਉਹਨਾਂ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤਾ ਹੈ।
ਇਸ ਮਾਮਲੇ ‘ਚ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਵੀ ਆਸ਼ਵਾਸਨ ਦਿੱਤਾ ਹੈ ਕਿ ਸਖ਼ਤ ਜਾਂਚ ਹੋਵੇਗੀ ਅਤੇ ਉਹਨਾਂ ਨੂੰ ਯਕੀਨ ਵੀ ਹੈ ਕਿ ਪ੍ਰਸ਼ਾਸਨ ਵੱਲੋਂ ਉਹਨਾਂ ਦੀ ਸੁਣਵਾਈ ਕੀਤੀ ਜਾਵੇਗੀ। ਉਹਨਾਂ ਨੇ ਕਿਹਾ ਕਿ ਧਰਮ ਦੀ ਆੜ ਹੇਠ ਗਲਤ ਕੰਮ ਕਰਨ ਵਾਲਿਆਂ ਖਿਲਾਫ਼ ਮੁਹਿੰਮ ਸ਼ੁਰੂ ਹੋਣੀ ਚਾਹੀਦੀ ਹੈ।