Viral Video: ਲੁਧਿਆਣਾ ‘ਚ ਹਥਿਆਰਾਂ ਨੂੰ ਪ੍ਰਮੋਟ ਕਰਨ ਦੀ ਵੀਡੀਓ ਵਾਇਰਲ, ਪੁਲਿਸ ਅਧਿਕਾਰੀ ਬੋਲੇ- ਜਾਂਚ ਤੋਂ ਬਾਅਦ ਕਰਾਂਗੇ ਕਾਰਵਾਈ
ਵਾਇਰਲ ਹੋ ਰਹੀ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਵਿਅਕਤੀ ਹਥਿਆਰ ਦਿਖਾ ਰਿਹਾ ਹੈ ਤਾਂ ਉਸ ਦੇ ਨਾਲ ਕਾਰ ਵਿੱਚ ਇੱਕ ਹੋਰ ਵਿਅਕਤੀ ਵੀ ਬੈਠਾ ਹੈ। ਤੁਹਾਨੂੰ ਦੱਸ ਦੇਈਏ ਕਿ ਸੋਸ਼ਲ ਮੀਡੀਆ 'ਤੇ ਹਥਿਆਰਾਂ ਦਾ ਪ੍ਰਚਾਰ ਕਰਨਾ ਕਾਨੂੰਨੀ ਅਪਰਾਧ ਹੈ। ਪੁਲੀਸ ਪ੍ਰਸ਼ਾਸਨ ਨੇ ਪਹਿਲਾਂ ਵੀ ਕਈ ਲੋਕਾਂ ਖ਼ਿਲਾਫ਼ ਹਥਿਆਰਾਂ ਨੂੰ ਸ਼ਹਿ ਦੇਣ ਦੇ ਮਾਮਲੇ ਦਰਜ ਕੀਤੇ ਹੋਏ ਹਨ।
ਲੁਧਿਆਣਾ ‘ਚ ਹਥਿਆਰਾਂ ਦਾ ਪ੍ਰਚਾਰ ਕਰਨ ਵਾਲੇ ਵਿਅਕਤੀ ਦੀ ਵੀਡੀਓ ਸਾਹਮਣੇ ਆਈ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪਤਾ ਲੱਗਾ ਕਿ ਉਕਤ ਵਿਅਕਤੀ ਕਿਸੇ ਸਿਆਸੀ ਪਾਰਟੀ ਨਾਲ ਜੁੜਿਆ ਹੋਇਆ ਸੀ। ਜਦੋਂ ਉਸ ਨੂੰ ਪਤਾ ਲੱਗਾ ਕਿ ਉਸਦੇ ਖਿਲਾਫ ਪੁਲਿਸ ਕਾਰਵਾਈ ਹੋਣ ਵਾਲੀ ਹੈ ਤਾਂ ਉਸਨੇ ਤੁਰੰਤ ਫੇਸਬੁੱਕ ਤੋਂ ਵੀਡੀਓ ਡਿਲੀਟ ਕਰ ਦਿੱਤੀ। ਉਕਤ ਆਗੂ ਥਾਣਾ ਲਾਡੋਵਾਲ ਦੇ ਪਿੰਡ ਤਲਵੰਡੀ ਦਾ ਵਸਨੀਕ ਹੈ।
ਉਕਤ ਵਿਅਕਤੀ ਨੇ ਇਹ ਵੀਡੀਓ ਨਛੱਤਰ ਸਿੰਘ ਲੱਕੀ ਨਾਮ ਦੀ ਫੇਸਬੁੱਕ ਆਈਡੀ ਤੋਂ ਪੋਸਟ ਕੀਤੀ ਹੈ। ਉਸ ਦੇ ਨਾਲ ਕਾਰ ਵਿੱਚ ਇੱਕ ਹੋਰ ਵਿਅਕਤੀ ਵੀ ਬੈਠਾ ਹੈ। ਤੁਹਾਨੂੰ ਦੱਸ ਦੇਈਏ ਕਿ ਸੋਸ਼ਲ ਮੀਡੀਆ ‘ਤੇ ਹਥਿਆਰਾਂ ਦਾ ਪ੍ਰਚਾਰ ਕਰਨਾ ਕਾਨੂੰਨੀ ਅਪਰਾਧ ਹੈ। ਪੁਲੀਸ ਪ੍ਰਸ਼ਾਸਨ ਨੇ ਪਹਿਲਾਂ ਵੀ ਕਈ ਲੋਕਾਂ ਖ਼ਿਲਾਫ਼ ਹਥਿਆਰਾਂ ਨੂੰ ਸ਼ਹਿ ਦੇਣ ਦੇ ਮਾਮਲੇ ਦਰਜ ਕੀਤੇ ਹੋਏ ਹਨ।
2-3 ਦਿਨ ਪੁਰਾਣੀ ਹੈ ਵੀਡੀਓ
ਇਸ ਵੀਡੀਓ ਦੀ ਪੋਸਟ 1 ਜਾਂ 2 ਦਿਨ ਪੁਰਾਣੀ ਦੱਸੀ ਜਾ ਰਹੀ ਹੈ। ਫਿਲਹਾਲ ਕਿਸੇ ਵੀ ਸਿਆਸੀ ਪਾਰਟੀ ਦੇ ਕਿਸੇ ਵੀ ਸੀਨੀਅਰ ਆਗੂ ਨੇ ਇਸ ਸਬੰਧੀ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਹੈ। ਇਸ ਸਬੰਧੀ ਸਾਰੇ ਆਗੂਆਂ ਨੇ ਚੁੱਪ ਧਾਰੀ ਹੋਈ ਹੈ। ਇਸ ਮਾਮਲੇ ਸਬੰਧੀ ਜਦੋਂ ਥਾਣਾ ਲਾਡੋਵਾਲ ਦੇ ਐਸਐਚਓ ਹਰਪ੍ਰੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।
ਭਗਵੰਤ ਮਾਨ ਸਰਕਾਰ ਨੇ ਲਗਾਈ ਸੀ ਰੋਕ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਸਮੇਤ ਕਈ ਹੋਰ ਵਾਤਾਦਾਤਾਂ ਹੋਣ ਤੋ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਹਿਮ ਫੈਸਲਾ ਲਿਆ ਗਿਆ ਸੀ। ਜਿਸ ਦੇ ਤਹਿਤ 3 ਮਹਿਨਿਆਂ ਦੇ ਅੰਦਰ ਅੰਦਰ ਸਾਰੇ ਅਸਲਿਆਂ ਦੀ ਜਾਂਚ ਕਰਨ ਲਈ ਕਿਹਾ ਗਿਆ ਸੀ। ਇਸ ਤੋਂ ਇਲਾਵਾ ਹਥਿਆਰਾਂ ਦਾ ਪਬਲਿਕ ਵਿੱਚ ਪ੍ਰਦਰਸ਼ਨ ਕਰਨਾ ਗੈਰ ਕਾਨੂੰਨੀ ਹੋ ਗਿਆ ਸੀ। ਜਿਸ ਤੋਂ ਬਾਅਦ ਡੀਜੀਪੀ ਨੇ ਕਿਹਾ ਸੀ ਕਿ ਸਾਡੇ ਲੋਕ ਆਪਣੇ ਸ਼ੋਸਲ ਮੀਡੀਆ ਖਾਤਿਆਂ ਤੋਂ ਹਥਿਆਰਾਂ ਨਾਲ ਆਪਣੀ ਫੋਟੋਆਂ ਨੂੰ ਹਟਾ ਲੈਣ। ਇਸ ਅਪੀਲ ਦਾ ਕਾਫੀ ਅਸਰ ਦਿਖਾਈ ਦਿੱਤਾ ਸੀ। ਇਸ ਤੋਂ ਇਲਾਵਾ ਬਾਅਦ ਵਿੱਚ ਹਥਿਆਰਾਂ ਨਾਲ ਫੋਟੋ ਪਾਉਣ ਵਾਲਿਆਂ ਖਿਲਾਫ਼ ਪੁਲਿਸ ਨੇ ਕਾਰਵਾਈ ਵੀ ਕੀਤੀ ਸੀ।