ਫਰੀਦਕੋਟ ‘ਚ ਤੇਜ਼ਾਬ ਸੁੱਟ ਸਾੜਿਆ ਨੂੰਹ ਦਾ ਚਿਹਰਾ, ਮੁਲਜ਼ਮ ਸਹੁਰੇ ਨੂੰ ਪੁਲਿਸ ਨੇ ਕੀਤਾ ਕਾਬੂ
ਕੋਟਕਪੂਰਾ ਦੇ ਦੁਆਰੇਆਣਾ ਰੋਡ 'ਤੇ ਰਹਿਣ ਵਾਲੀ ਵਿਧਵਾ ਇਨ੍ਹੀਂ ਦਿਨੀਂ ਆਪਣੇ ਨਾਨਕੇ ਘਰ ਰਹਿ ਰਹੀ ਸੀ ਅਤੇ ਕੋਟਕਪੂਰਾ ਦੇ ਇੱਕ ਨਿੱਜੀ ਸਕੂਲ ਵਿੱਚ ਸਫਾਈ ਸੇਵਕ ਵਜੋਂ ਕੰਮ ਕਰ ਰਹੀ ਸੀ। ਸ਼ਨੀਵਾਰ ਸਵੇਰੇ ਉਹ ਇੱਕ ਹੋਰ ਔਰਤ ਨਾਲ ਡਿਊਟੀ 'ਤੇ ਸਕੂਲ ਜਾ ਰਹੀ ਸੀ। ਜਦੋਂ ਉਹ ਸਕੂਲ ਦੇ ਨੇੜੇ ਪਹੁੰਚੀ ਤਾਂ ਉਸ ਦੇ ਸਹੁਰੇ ਧੀਰੂ ਨੇ ਉਸ 'ਤੇ ਤੇਜ਼ਾਬ ਸੁੱਟ ਦਿੱਤਾ।
ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਸ਼ਹਿਰ ਵਿੱਚ ਇੱਕ ਸਹੁਰੇ ਵੱਲੋਂ ਆਪਣੀ ਵਿਧਵਾ ਨੂੰਹ ‘ਤੇ ਤੇਜ਼ਾਬ ਸੁੱਟਣ ਦੇ ਇਲਜ਼ਾਮ ਲੱਗੇ ਹਨ। ਇਸ ਘਟਨਾ ਵਿੱਚ ਬੁਰੀ ਤਰ੍ਹਾਂ ਸੜ ਚੁੱਕੀ ਔਰਤ ਨੂੰ ਇਲਾਜ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸਿਟੀ ਕੋਟਕਪੂਰਾ ਥਾਣਾ ਪੁਲਿਸ ਨੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਕੋਟਕਪੂਰਾ ਦੇ ਦੁਆਰੇਆਣਾ ਰੋਡ ‘ਤੇ ਰਹਿਣ ਵਾਲੀ ਵਿਧਵਾ ਇਨ੍ਹੀਂ ਦਿਨੀਂ ਆਪਣੇ ਨਾਨਕੇ ਘਰ ਰਹਿ ਰਹੀ ਸੀ ਅਤੇ ਕੋਟਕਪੂਰਾ ਦੇ ਇੱਕ ਨਿੱਜੀ ਸਕੂਲ ਵਿੱਚ ਸਫਾਈ ਸੇਵਕ ਵਜੋਂ ਕੰਮ ਕਰ ਰਹੀ ਸੀ। ਸ਼ਨੀਵਾਰ ਸਵੇਰੇ ਉਹ ਇੱਕ ਹੋਰ ਔਰਤ ਨਾਲ ਡਿਊਟੀ ‘ਤੇ ਸਕੂਲ ਜਾ ਰਹੀ ਸੀ। ਜਦੋਂ ਉਹ ਸਕੂਲ ਦੇ ਨੇੜੇ ਪਹੁੰਚੀ ਤਾਂ ਉਸ ਦੇ ਸਹੁਰੇ ਧੀਰੂ ਨੇ ਉਸ ‘ਤੇ ਤੇਜ਼ਾਬ ਸੁੱਟ ਦਿੱਤਾ।
ਔਰਤ ਵੱਲੋਂ ਰੌਲਾ ਪਾਉਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਭੱਜ ਗਿਆ ਅਤੇ ਆਸ-ਪਾਸ ਦੇ ਲੋਕਾਂ ਨੇ ਔਰਤ ਨੂੰ ਪਹਿਲਾਂ ਕੋਟਕਪੂਰਾ ਸਿਵਲ ਹਸਪਤਾਲ ਪਹੁੰਚਾਇਆ। ਇੱਥੇ ਉਸ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਰੈਫਰ ਕਰ ਦਿੱਤਾ ਗਿਆ।
ਇਸ ਮਾਮਲੇ ਵਿੱਚ, ਮੈਡੀਕਲ ਕਾਲਜ ਦੇ ਪਲਾਸਟਿਕ ਸਰਜਰੀ ਵਿਭਾਗ ਦੇ ਮੁਖੀ ਡਾਕਟਰ ਦੀਪਕ ਭੱਟੀ ਨੇ ਕਿਹਾ ਕਿ ਔਰਤ ਦੇ ਚਿਹਰੇ, ਅੱਖਾਂ ਅਤੇ ਹੱਥਾਂ ‘ਤੇ ਤੇਜ਼ਾਬ ਸੁੱਟਿਆ ਗਿਆ ਸੀ। ਹਾਲਾਂਕਿ ਉਸਦੀ ਜਾਨ ਨੂੰ ਕੋਈ ਖ਼ਤਰਾ ਨਹੀਂ ਜਾਪਦਾ, ਪਰ ਸੱਟ ਗੰਭੀਰ ਹੈ ਅਤੇ ਉਸਨੂੰ ਐਮਰਜੈਂਸੀ ਵਰਗੀ ਡਾਕਟਰੀ ਦੇਖਭਾਲ ਦਿੱਤੀ ਜਾ ਰਹੀ ਹੈ।
ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦਿਆਂ ਹੋਇਆਂ ਪੁਲਿਸ ਵੱਲੋਂ ਆਰੋਪੀ ਵਿਅਕਤੀ ਨੂੰ ਕਾਬੂ ਕਰ ਲਿਆ ਹੈ। ਪੁਲਿਸ ਮੁਤਾਬਕ ਘਰੇਲੂ ਕਲੇਸ਼ ਦੇ ਚਲਦੇ ਉਕਤ ਵਿਅਕਤੀ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਫਿਲਹਾਲ ਆਰੋਪੀ ਨੂੰ ਕਾਬੂ ਕਰਕੇ ਉਸ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ
ਪੀੜਤਾ ਸਫਾਈ ਸੇਵਕਾਂ ਦਾ ਕੰਮ ਕਰਨ ਵਾਲੀ ਮਹਿਲਾ ਜੋ ਆਪਣੀ ਪਤੀ ਦੀ ਮੌਤ ਤੋਂ ਬਾਅਦ ਅਲੱਗ ਰਹਿ ਰਹੀ ਸੀ। ਅੱਜ ਸਵੇਰੇ ਜਦ ਉਹ ਸਕੂਲ ਡਿਊਟੀ ‘ਤੇ ਜਾ ਰਹੀ ਸੀ ਤਾਂ ਰਸਤੇ ਵਿੱਚ ਉਸਦੇ ਸੋਹਰੇ ਵੱਲੋਂ ਉਸਦੇ ਮੂੰਹ ਉੱਤੇ ਤੇਜਾਬ ਸੁੱਟ ਦਿੱਤਾ ਸੀ।