Goldy Brar ਦੇ ਨਾਮ ‘ਤੇ 50 ਲੱਖ ਦੀ ਫਿਰੌਤੀ ਮੰਗਣ ਵਾਲਾ ਗ੍ਰਿਫਤਾਰ, ਪੁਲਿਸ ਵੱਲੋਂ ਜਾਂਚ ਜਾਰੀ
ਗੋਲਡੀ ਬਰਾੜ ਦੇ ਨਾਮ 'ਤੇ 50 ਲੱਖ ਦੀ ਫਿਰੌਤੀ ਮੰਗਣ ਵਾਲੇ ਗਿਰੋਹ ਦੇ ਇੱਕ ਵਿਅਕਤੀ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਮੁਲਜ਼ਮ ਵਟਸਐਪ ਕਾਲਾਂ ਕਰਕੇ ਫਿਰੌਤੀ ਮੰਗਦਾ ਸੀ।

ਕਪੂਰਥਲਾ ਨਿਊਜ਼: ਥਾਣਾ ਸਿਟੀ ਕਪੂਰਥਲਾ ਦੀ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਗੋਲਡੀ ਬਰਾੜ ਦੇ ਨਾਮ ‘ਤੇ 50 ਲੱਖ ਦੀ ਫਿਰੌਤੀ ਮੰਗਣ ਵਾਲੇ ਇੱਕ ਵਿਅਕਤੀ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਪੀੜਤ ਨੇ ਦੱਸਿਆ ਕਿ ਇੱਕ ਅਣਪਛਾਤੇ ਵਿਅਕਤੀ ਗੈਂਗਸਟਰ ਗੋਲਡੀ ਬਰਾੜ (Goldy Brar) ਦਾ ਨਾ ਲੈ ਕੇ ਉਸ ਦੇ ਫੋਨ ‘ਤੇ ਫਿਰੌਤੀ ਦੀ ਮੰਗ ਕੀਤੀ। ਪੈਸੇ ਨਾ ਦੇਣ ਦੀ ਸੂਰਤ ‘ਚ ਉਨ੍ਹਾਂ ਦੇ ਲੜਕੇ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇਸ ਤੋਂ ਇਲਾਵਾ ਉਹ ਵੱਖ-ਵੱਖ ਨੰਬਰਾਂ ਤੋਂ ਫੋਨ ਕਰਕੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਪੈਸਿਆਂ ਦੀ ਮੰਗ ਕਰਦਾ ਹੈ।