ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸਾਬਕਾ ਮੰਤਰੀ ਕਾਲੀਆ ਦੇ ਘਰ ‘ਤੇ ਗ੍ਰਨੇਡ ਸੁੱਟਣ ਵਾਲੇ 2 ਕਾਬੂ, ਗੈਂਗਸਟਰ ਲਾਰੈਂਸ ਦਾ ਕਰੀਬੀ ਮਾਸਟਰਮਾਈਂਡ, ਈ-ਰਿਕਸ਼ਾ ਬਰਾਮਦ

Manoranjan Kalia House Granade Attack: ਜਾਣਕਾਰੀ ਮੁਤਾਬਕ ਹਮਲਾ ਕਰਨ ਲਈ ਕੁੱਲ 3 ਲੋਕ, ਇੱਕ ਈ-ਰਿਕਸ਼ਾ ਤੇ ਇੱਕ ਬਾਈਕ 'ਤੇ ਸਵਾਰ ਸਨ। ਇੱਕ ਮੁਲਜ਼ਮ ਈ-ਰਿਕਸ਼ਾ ਤੋਂ ਹੇਠਾਂ ਉਤਰਿਆ, ਹੈਂਡ ਗ੍ਰਨੇਡ ਦਾ ਲੀਵਰ ਕੱਢਿਆ ਅਤੇ ਸਾਬਕਾ ਮੰਤਰੀ ਦੇ ਘਰ ਦੇ ਅੰਦਰ ਸੁੱਟ ਦਿੱਤਾ। ਜਿਸ ਤੋਂ ਬਾਅਦ ਇੱਕ ਜ਼ੋਰਦਾਰ ਧਮਾਕਾ ਹੋਇਆ। ਘਟਨਾ ਦੀ ਸੀਸੀਟੀਵੀ ਸਾਹਮਣੇ ਆਈ ਹੈ।

ਸਾਬਕਾ ਮੰਤਰੀ ਕਾਲੀਆ ਦੇ ਘਰ ‘ਤੇ ਗ੍ਰਨੇਡ ਸੁੱਟਣ ਵਾਲੇ 2 ਕਾਬੂ, ਗੈਂਗਸਟਰ ਲਾਰੈਂਸ ਦਾ ਕਰੀਬੀ ਮਾਸਟਰਮਾਈਂਡ, ਈ-ਰਿਕਸ਼ਾ ਬਰਾਮਦ
ਕਾਲੀਆ ਦੇ ਘਰ ‘ਤੇ ਗ੍ਰਨੇਡ ਸੁੱਟਣ ਵਾਲੇ 2 ਕਾਬੂ
Follow Us
tv9-punjabi
| Updated On: 08 Apr 2025 19:01 PM

ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦਿਆ ਮਨਰੰਜਨ ਕਾਲੀਆ ਗ੍ਰਨੇਡ ਹਮਲੇ ਦੇ ਮਾਮਲੇ ਨੂੰ ਸਿਰਫ਼ 12 ਘੰਟਿਆਂ ਦੇ ਅੰਦਰ ਸੁਲਝਾ ਲਿਆ ਹੈ। ਇਸ ਹਮਲੇ ਵਿੱਚ ਸ਼ਾਮਲ ਮੁੱਖ ਮੁਲਜ਼ਮ ਦੇ ਨਾਲ ਇੱਕ ਹੋਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਹਮਲੇ ਵਿੱਚ ਵਰਤਿਆ ਗਿਆ ਈ-ਰਿਕਸ਼ਾ ਵੀ ਬਰਾਮਦ ਕਰ ਲਿਆ ਗਿਆ ਹੈ। ਪੁਲਿਸ ਸੂਤਰਾਂ ਅਨੁਸਾਰ ਇਸ ਹਮਲੇ ਪਿੱਛੇ ਇੱਕ ਡੂੰਘੀ ਸਾਜ਼ਿਸ਼ ਸੀ ਜਿਸ ਵਿੱਚ ਅੱਤਵਾਦੀ ਅਤੇ ਗੈਂਗਸਟਰ ਨੈੱਟਵਰਕ ਦਾ ਗਠਜੋੜ ਸਾਹਮਣੇ ਆਇਆ ਹੈ।

ਸਪੈਸ਼ਲ ਪੁਲਿਸ ਡੀਜੀਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਮਾਮਲੇ ਵਿੱਚ ਪਾਕਿਸਤਾਨੀ ਏਜੰਸੀ ਆਈਐਸਆਈ ਵੱਲੋਂ ਸਾਜਿਸ਼ ਰਚੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਹਮਲੇ ਦਾ ਮਾਸਟਰਮਾਈਂਡ ਜ਼ੀਸ਼ਾਨ ਅਖਤਰ ਹੈ, ਜਿਸਨੂੰ ਪਾਕਿਸਤਾਨੀ ਗੈਂਗਸਟਰ ਸ਼ਹਿਜਾਦ ਭੱਟੀ ਦੀ ਸ਼ਹਿ ਹਾਸਿਲ ਹੈ। ਜੀਸ਼ਾਨ ਅਖ਼ਤਰ ਗੈਂਗਸਟਰ ਲਾਰੈਂਸ ਲਈ ਕੰਮ ਕਰਦਾ ਹੈ ਅਤੇ ਉਹ ਪਹਿਲਾਂ ਹੀ ਬਾਬਾ ਸਿੱਦੀਕੀ ਕਤਲ ਕੇਸ ਵਿੱਚ ਲੋੜੀਂਦਾ ਹੈ। ਉਸ ਦੀਆਂ ਹਰਕਤਾਂ ‘ਤੇ ਪਹਿਲਾਂ ਹੀ ਨਜ਼ਰ ਰੱਖੀ ਜਾ ਰਹੀ ਸੀ। ਨਾਲ ਹੀ ਇਸ ਹਮਲੇ ਲਈ ਖਾਲਿਸਤਾਨੀ ਅੱਤਵਾਦੀ ਜਥੇਬੰਦੀ ਬੱਬਰ ਖਾਲਸਾ ਦੀ ਵੀ ਮਦਦ ਲਈ ਗਈ ਹੈ। ਪੁਲਿਸ ਦਾ ਮੰਨਣਾ ਹੈ ਕਿ ਇਹ ਹਮਲਾ ਸਰਹੱਦ ਪਾਰ ਤੋਂ ਯੋਜਨਾਬੱਧ ਹਮਲਾ ਸੀ ਜਿਸਦਾ ਉਦੇਸ਼ ਪੰਜਾਬ ਵਿੱਚ ਧਾਰਮਿਕ ਸਦਭਾਵਨਾ ਨੂੰ ਵਿਗਾੜਣਾ ਸੀ।

ਸੂਤਰਾਂ ਅਨੁਸਾਰ, ਪੁਲਿਸ ਹਮਲੇ ਵਿੱਚ ਪਾਕਿਸਤਾਨ ਸਥਿਤ ਖਾਲਿਸਤਾਨੀ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਗੈਂਗਸਟਰ ਹੈਪੀ ਪਾਸੀਆ ਦੇ ਸਬੰਧਾਂ ਦੀ ਵੀ ਜਾਂਚ ਕਰ ਰਹੀ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਮਲੇ ਨੂੰ ਅੰਜਾਮ ਦੇਣ ਲਈ ਨਿਰਦੇਸ਼ ਅਤੇ ਸਹਾਇਤਾ ਭਾਰਤ-ਪਾਕਿਸਤਾਨ ਸਰਹੱਦ ਪਾਰ ਤੋਂ ਪ੍ਰਾਪਤ ਹੋਈ ਸੀ।

ਸੀਸੀਟੀਵੀ ਵਿੱਚ ਕੈਦ ਹੋਈ ਹੈ ਘਟਨਾ

ਇਹ ਸਾਰੀ ਘਟਨਾ ਕਾਲੀਆ ਦੇ ਘਰ ਦੇ ਬਾਹਰ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ। ਇਸ ਵਿੱਚ ਸਾਬਕਾ ਮੰਤਰੀ ਦੇ ਘਰ ਦੇ ਬਾਹਰੋਂ ਇੱਕ ਈ-ਰਿਕਸ਼ਾ ਨਿਕਲਦਾ ਦਿਖਾਈ ਦੇ ਰਿਹਾ ਹੈ। ਇਸ ਧਮਾਕੇ ਕਾਰਨ ਸਾਬਕਾ ਮੰਤਰੀ ਦੇ ਵਿਹੜੇ ਵਿੱਚ ਖੜੀ ਕਾਰ ਦਾ ਸ਼ੀਸ਼ਾ ਟੁੱਟ ਗਿਆ। ਜ਼ਮੀਨ ਵਿੱਚ ਇੱਕ ਟੋਆ ਵੀ ਬਣ ਗਿਆ। ਹਾਲਾਂਕਿ, ਕੋਈ ਵੀ ਵਿਅਕਤੀ ਜ਼ਖਮੀ ਨਹੀਂ ਹੋਇਆ।

ਜਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਤੇ ਬੀਤੀ ਰਾਤ ਅੱਤਵਾਦੀ ਹਮਲਾ ਹੋਇਆ ਹੈ। ਈ-ਰਿਕਸ਼ਾ ਵਿੱਚ ਆਏ ਕੁਝ ਲੋਕਾਂ ਨੇ ਉਨ੍ਹਾਂ ਦੇ ਘਰ ਵਿੱਚ ਗ੍ਰਨੇਡ ਸੁੱਟਿਆ, ਜਿਸ ਨਾਲ ਜ਼ੋਰਦਾਰ ਧਮਾਕਾ ਹੋ ਗਿਆ। ਹਮਲੇ ਦੇ ਸਮੇਂ ਸਾਬਕਾ ਮੰਤਰੀ ਆਪਣੇ ਘਰ ਵਿੱਚ ਸੌਂ ਰਹੇ ਸਨ। ਉਨ੍ਹਾਂ ਦੇ ਨਾਲ ਘਰ ਵਿੱਚ ਹੋਰ ਪਰਿਵਾਰਕ ਮੈਂਬਰ ਵੀ ਉਸ ਵੇਲ੍ਹੇ ਮੌਜੂਦ ਸਨ।

ਜਲੰਧਰ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਸਾਨੂੰ ਸਵੇਰੇ 1 ਵਜੇ ਦੇ ਕਰੀਬ ਇੱਥੇ ਧਮਾਕੇ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਅਸੀਂ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਭਾਜਪਾ ਨੇਤਾ ਮਨੋਰੰਜਨ ਕਾਲੀਆ ਨੇ ਕਿਹਾ ਕਿ ਉਨ੍ਹਾਂ ਨੇ ਗੜਗੜਾਹਟ ਦੀ ਆਵਾਜ਼ ਸੁਣੀ।

ਮਨੋਰੰਜਨ ਕਾਲੀਆ ਦੇ ਘਰ ਅੱਧੀ ਰਾਤ ਨੂੰ ਹੋਇਆ ਸੀ ਹਮਲਾ

ਭਾਜਪਾ ਨੇਤਾ ਮਨੋਰੰਜਨ ਕਾਲੀਆ ਨੇ ਦੱਸਿਆ, “ਧਮਾਕਾ ਰਾਤ 1 ਵਜੇ ਦੇ ਕਰੀਬ ਹੋਇਆ। ਮੈਂ ਸੌਂ ਰਿਹਾ ਸੀ, ਮੈਨੂੰ ਲੱਗਿਆ ਕਿ ਕਿਸੇ ਗੜਗੜਾਹਟ ਦੀ ਆਵਾਜ਼ ਸੀ, ਬਾਅਦ ਵਿੱਚ ਮੈਨੂੰ ਦੱਸਿਆ ਗਿਆ ਕਿ ਇੱਕ ਧਮਾਕਾ ਹੋਇਆ ਹੈ, ਜਿਸ ਤੋਂ ਬਾਅਦ ਮੈਂ ਆਪਣੇ ਗੰਨਮੈਨ ਨੂੰ ਪੁਲਿਸ ਸਟੇਸ਼ਨ ਭੇਜਿਆ। ਸੀਸੀਟੀਵੀ ਦੀ ਜਾਂਚ ਕੀਤੀ ਗਈ। ਸੀਸੀਟੀਵੀ ਜਾਂਚ ਵਿੱਚ ਸਾਹਮਣੇ ਆਇਆ ਕਿ ਇੱਕ ਆਦਮੀ ਈ-ਰਿਕਸ਼ਾ ਵਿੱਚ ਆਇਆ, ਇੱਕ ਹੈਂਡ-ਗ੍ਰੇਨੇਡ ਦਾ ਲੀਵਰ ਕੱਢਿਆ ਅਤੇ ਸਾਬਕਾ ਮੰਤਰੀ ਦੇ ਘਰ ‘ਤੇ ਸੁੱਟ ਦਿੱਤਾ। ਜਿਸ ਤੋਂ ਬਾਅਦ ਇੱਕ ਵੱਡਾ ਧਮਾਕਾ ਹੋ ਗਿਆ।”

ਜਲੰਧਰ ਦੇ ਡਿਪਟੀ ਕਮਿਸ਼ਨਰ ਆਫ਼ ਪੁਲਿਸ ਮਨਪ੍ਰੀਤ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਹ ਘਟਨਾ ਮਨੋਰੰਜਨ ਕਾਲੀਆ ਦੇ ਘਰ ਵਾਪਰੀ। ਪੰਜਾਬ ਸਰਕਾਰ ਨੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਨੂੰ ਚਾਰ ਗੰਨਮੈਨ ਅਲਾਟ ਕੀਤੇ ਹਨ। ਕਾਲੀਆ ਦੇ ਸੁਰੱਖਿਆ ਇੰਚਾਰਜ ਨਿਸ਼ਾਨ ਸਿੰਘ ਹਨ। ਰਾਤ ਨੂੰ ਸੁਰੱਖਿਆ ਮੁਲਾਜ਼ਮ ਰਾਤ ਨੂੰ ਉਨ੍ਹਾਂ ਦੇ ਬੰਗਲੇ ਵਿੱਚ ਹੀ ਰਹਿੰਦੇ ਹਨ। ਸੀਸੀਟੀਵੀ ਦੇ ਅਨੁਸਾਰ, ਇਹ ਘਟਨਾ ਰਾਤ 1 ਵਜੇ ਤੋਂ ਬਾਅਦ ਵਾਪਰੀ। ਕਾਲੀਆ ਦੀ ਕੋਠੀ ਸ਼ਹਿਰ ਦੇ ਐਨ ਵਿਚਕਾਰ ਸਥਿਤ ਹੈ ਅਤੇ ਪੁਲਿਸ ਥਾਣਾ ਇੱਕ ਮਿੰਟ ਦੀ ਦੂਰੀ ‘ਤੇ ਹੈ। ਸਾਹਮਣੇ ਨਗਰ ਨਿਗਮ ਦਾ ਦਫ਼ਤਰ ਵੀ ਹੈ।

ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ...
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !...