ਮਾਨਸਾ ‘ਚ ਪੈਟਰੋਲ ਪੰਪ ‘ਤੇ ਬੰਬ ਧਮਾਕਾ, ਫ਼ੋਨ ਕਰਕੇ ਮੰਗੀ 5 ਕਰੋੜ ਦੀ ਫਿਰੌਤੀ

Updated On: 

28 Oct 2024 23:18 PM

ਮਾਨਸਾ 'ਚ ਪੈਟਰੋਲ ਪੰਪ 'ਤੇ ਬੰਬ ਧਮਾਕਾ ਹੋਇਆ ਹੈ। ਇਸ ਤੋਂ ਬਾਅਦ ਪੈਟਰੋਲ ਪੰਪ ਮਾਲਕ ਨੂੰ ਵਿਦੇਸ਼ੀ ਨੰਬਰ ਤੋਂ ਕਾਲ ਕਰਕੇ ਧਮਕਾਇਆ ਗਿਆ ਅਤੇ ਕਿਹਾ ਗਿਆ ਕਿ ਇਹ ਸਿਰਫ ਇੱਕ ਟਰੈਲਰ ਹੈ। ਜੇਕਰ 5 ਕਰੋੜ ਰੁਪਏ ਨਾ ਦਿੱਤੇ ਗਏ ਤਾਂ ਅਗਲਾ ਟੀਚਾ ਘਰ ਹੋਵੇਗਾ। ਇਸ ਦੌਰਾਨ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵੀ ਦਿੱਤੀ ਗਈ ਹੈ।

ਮਾਨਸਾ ਚ ਪੈਟਰੋਲ ਪੰਪ ਤੇ ਬੰਬ ਧਮਾਕਾ, ਫ਼ੋਨ ਕਰਕੇ ਮੰਗੀ 5 ਕਰੋੜ ਦੀ ਫਿਰੌਤੀ
Follow Us On

ਮਾਨਸਾ ‘ਚ ਸਿਰਸਾ ਰੋਡ ‘ਤੇ ਸਥਿਤ ਇੱਕ ਪੈਟਰੋਲ ਪੰਪ ‘ਤੇ ਬੀਤੀ ਰਾਤ ਇੱਕ ਧਮਾਕਾ ਹੋਇਆ ਹੈ। ਘਟਨਾ ਤੋਂ ਬਾਅਦ ਪੈਟਰੋਲ ਪੰਪ ਮਾਲਕ ਨੂੰ ਵਿਦੇਸ਼ੀ ਮੋਬਾਈਲ ਨੰਬਰ ਤੋਂ ਕਾਲ ਅਤੇ ਮੈਸੇਜ ਆਇਆ। ਫੋਨ ਕਰਨ ਵਾਲੇ ਨੇ ਪਹਿਲਾਂ ਪੈਟਰੋਲ ਪੰਪ ਮਾਲਕ ਨੂੰ ਫੋਨ ‘ਤੇ ਧਮਕੀ ਦਿੱਤੀ, ਫਿਰ ਮੈਸੇਜ ਭੇਜ ਕੇ 5 ਕਰੋੜ ਰੁਪਏ ਦੀ ਫਿਰੌਤੀ ਮੰਗੀ। ਪੈਟਰੋਲ ਪੰਪ ਮਾਲਕ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਹੁਣ ਇਸ ਧਮਾਕੇ ਦੀ ਜਾਂਚ ਵਿੱਚ ਜੁਟੀ ਹੋਈ ਹੈ।

ਬੀਤੀ ਰਾਤ ਕਰੀਬ 1 ਵਜੇ ਮਾਨਸਾ ਦੇ ਸਿਰਸਾ ਰੋਡ ‘ਤੇ ਸਥਿਤ ਇੱਕ ਪੈਟਰੋਲ ਪੰਪ ‘ਤੇ ਬੰਬ ਵਰਗੀ ਚੀਜ਼ ਸੁੱਟ ਕੇ ਧਮਾਕਾ ਕੀਤਾ ਗਿਆ, ਜਿਸ ਤੋਂ ਬਾਅਦ ਪੈਟਰੋਲ ਪੰਪ ਮਾਲਕ ਨੂੰ ਵਟਸਐਪ ਕਾਲ ਰਾਹੀਂ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਮੈਸੇਜ ਕੀਤਾ ਗਿਆ ਅਤੇ ਧਮਾਕੇ ਦੀ ਜ਼ਿੰਮੇਵਾਰੀ ਲਈ ਗਈ। ਇਸ ਮੈਸੇਜ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਪੈਟਰੋਲ ਪੰਪ ‘ਤੇ ਗ੍ਰਨੇਡ ਸੁੱਟਿਆ ਸੀ ਅਤੇ ਇਹ ਸਿਰਫ ਇੱਕ ਟਰੇਲਰ ਸੀ। ਜੇਕਰ ਉਨ੍ਹਾਂ ਨੂੰ 5 ਕਰੋੜ ਰੁਪਏ ਨਾ ਦਿੱਤੇ ਗਏ ਤਾਂ ਉਨ੍ਹਾਂ ਦੇ ਘਰ ‘ਤੇ ਹਮਲਾ ਕੀਤਾ ਜਾਵੇਗਾ ਅਤੇ ਪਰਿਵਾਰ ਨੂੰ ਮਾਰ ਦਿੱਤਾ ਜਾਵੇਗਾ।

ਪੁਲਿਸ ਧਮਾਕੇ ਦੀ ਜਾਂਚ ਵਿੱਚ ਜੁਟੀ

ਦੀਵਾਲੀ ਦੇ ਤਿਉਹਾਰ ‘ਚ ਕੁਝ ਹੀ ਦਿਨ ਬਾਕੀ ਰਹਿ ਗਏ ਹਨ ਪਰ ਇਸ ਤੋਂ ਪਹਿਲਾਂ ਹੀ ਪੰਜਾਬ ਦੇ ਮਾਨਸਾ ‘ਚ ਇੱਕ ਪੈਟਰੋਲ ਪੰਪ ‘ਤੇ ਬੰਬ ਹਮਲਾ ਹੋਇਆ ਹੈ। ਫਿਲਹਾਲ ਇਸ ਧਮਾਕੇ ‘ਚ ਪੈਟਰੋਲ ਪੰਪ ‘ਤੇ ਮੌਜੂਦ ਕੋਈ ਵੀ ਕਰਮਚਾਰੀ ਜਾਂ ਗਾਹਕ ਜ਼ਖਮੀ ਨਹੀਂ ਹੋਇਆ ਪਰ ਧਮਾਕੇ ਦੀ ਆਵਾਜ਼ ਸੁਣ ਕੇ ਹਰ ਕੋਈ ਡਰ ਗਿਆ। ਗਾਹਕ ਕਾਹਲੀ ਨਾਲ ਆਪਣੇ ਵਾਹਨ ਲੈ ਕੇ ਭੱਜ ਗਏ। ਪੈਟਰੋਲ ਪੰਪ ਮਾਲਕ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਧਮਾਕੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਸੀਸੀਟੀਵੀ ਫੁਟੇਜ ਦੀ ਕਰ ਰਹੀ ਜਾਂਚ

ਇਸ ਸਬੰਧੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੈਟਰੋਲ ਪੰਪ ਧਮਾਕੇ ਵਾਲੀ ਥਾਂ ‘ਤੇ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੈਟਰੋਲ ਪੰਪ ‘ਤੇ ਲੱਗੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਅਜੇ ਤੱਕ ਮਾਨਸਾ ਪੁਲਿਸ ਦੇ ਕਿਸੇ ਵੀ ਸੀਨੀਅਰ ਅਧਿਕਾਰੀ ਨੇ ਇਸ ਧਮਾਕੇ ‘ਤੇ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ, ਜਦਕਿ ਪੈਟਰੋਲ ਪੰਪ ਮਾਲਕ ਤੋਂ ਨਾ ਸਿਰਫ਼ 5 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ, ਸਗੋਂ ਉਸ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵੀ ਦਿੱਤੀ ਗਈ ਹੈ।

Exit mobile version