ਮਾਨਸਾ ‘ਚ ਅਦਾਲਤ ‘ਚ ਵਕੀਲ ‘ਤੇ ਫਾਇਰਿੰਗ, ਪਾਰਕਿੰਗ ਨੂੰ ਲੈ ਕੇ ਝਗੜਾ, ਫ਼ਰਾਰ
ਮਾਨਸਾ ਦੀ ਅਦਾਲਤ 'ਚ ਪਾਰਕਿੰਗ ਨੂੰ ਲੈ ਕੇ ਵਕੀਲ ਅਤੇ ਨੌਜਵਾਨ ਵਿਚਾਲੇ ਝਗੜਾ ਇੰਨਾ ਵਧ ਗਿਆ ਕਿ ਗੋਲੀਬਾਰੀ ਵੀ ਹੋ ਗਈ। ਇਸ ਤੋਂ ਬਾਅਦ ਪੁਲਸ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਹਿਰਾਸਤ 'ਚ ਲੈ ਲਿਆ। ਥਾਣਾ ਸਿਟੀ ਇੰਚਾਰਜ ਦਲਜੀਤ ਸਿੰਘ ਨੇ ਦੱਸਿਆ ਕਿ ਵਕੀਲ ਅਮਰਿੰਦਰ ਸਿੰਘ ਮਾਨ ਅਤੇ ਇਕ ਨੌਜਵਾਨ ਵਿਚਕਾਰ ਜ਼ਿਲ੍ਹਾ ਅਦਾਲਤ ਵਿਚ ਪਾਰਕਿੰਗ ਨੂੰ ਲੈ ਕੇ ਝਗੜਾ ਹੋਇਆ ਸੀ।
ਮਾਨਸਾ ਜ਼ਿਲ੍ਹੇ ਦੀ ਅਦਾਲਤ ਵਿੱਚ ਪਾਰਕਿੰਗ ਨੂੰ ਲੈ ਕੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਾਰ ਪਾਰਕ ਕਰਨ ਨੂੰ ਲੈ ਕੇ ਵਕੀਲ ਦਾ ਇੱਕ ਨੌਜਵਾਨ ਨਾਲ ਝਗੜਾ ਹੋ ਗਿਆ। ਜਿਸ ਕਾਰਨ ਮੁਲਜ਼ਮਾਂ ਨੇ ਵਕੀਲ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ ਵਕੀਲ ਗੋਲੀ ਲੱਗਣ ਤੋਂ ਬਚ ਗਿਆ। ਪੁਲਿਸ ਨੇ ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਹਿਰਾਸਤ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਾਨਸਾ ਦੀ ਅਦਾਲਤ ‘ਚ ਪਾਰਕਿੰਗ ਨੂੰ ਲੈ ਕੇ ਵਕੀਲ ਅਤੇ ਨੌਜਵਾਨ ਵਿਚਾਲੇ ਝਗੜਾ ਇੰਨਾ ਵਧ ਗਿਆ ਕਿ ਗੋਲੀਬਾਰੀ ਵੀ ਹੋ ਗਈ। ਇਸ ਤੋਂ ਬਾਅਦ ਪੁਲਸ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਹਿਰਾਸਤ ‘ਚ ਲੈ ਲਿਆ। ਥਾਣਾ ਸਿਟੀ ਇੰਚਾਰਜ ਦਲਜੀਤ ਸਿੰਘ ਨੇ ਦੱਸਿਆ ਕਿ ਵਕੀਲ ਅਮਰਿੰਦਰ ਸਿੰਘ ਮਾਨ ਅਤੇ ਇਕ ਨੌਜਵਾਨ ਵਿਚਕਾਰ ਜ਼ਿਲ੍ਹਾ ਅਦਾਲਤ ਵਿਚ ਪਾਰਕਿੰਗ ਨੂੰ ਲੈ ਕੇ ਝਗੜਾ ਹੋਇਆ ਸੀ।
ਜਿਸ ‘ਚ ਬਰਨਾਲਾ ਦੇ ਰਹਿਣ ਵਾਲੇ ਅਰਸ਼ਦੀਪ ਸਿੰਘ ਨੇ ਵਕੀਲ ਅਮਰਿੰਦਰ ਸਿੰਘ ਮਾਨ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਮਾਮਲੇ ਵਿੱਚ ਪੁਲੀਸ ਨੇ ਮੁਲਜ਼ਮ ਅਰਸ਼ਦੀਪ ਸਿੰਘ ਨੂੰ ਹਿਰਾਸਤ ਵਿੱਚ ਲੈ ਕੇ ਕੇਸ ਦਰਜ ਕਰ ਲਿਆ ਹੈ। ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।