ਸਿੱਧੂ ਮੂਸੇਵਾਲਾ ਦੇ ਤਾਏ ਦੇ ਗੰਨਮੈਨ ਦੀ ਗੰਨ ਤੋਂ ਚੱਲੀ ਗੋਲੀ, ਹੋਈ ਮੌਤ

Updated On: 

12 Nov 2024 17:03 PM

Sidhu Moosewala: ਸਿੱਧੂ ਮੂਸੇ ਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਪੂਰੇ ਪਰਿਵਾਰ ਨੂੰ ਸਰਕਾਰ ਵੱਲੋਂ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ। ਪੰਜਾਬ ਪੁਲਿਸ ਦੇ ਸਾਬਕਾ ਮੁਲਾਜ਼ਮ ਗੰਨਮੈਨ ਹਰਦੀਪ ਸਿੰਘ ਮਹਰੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਚਾਚਾ ਚਮਕੌਰ ਸਿੰਘ ਦੀ ਸੁਰੱਖਿਆ ਹੇਠ ਤਾਇਨਾਤ ਸਨ।

ਸਿੱਧੂ ਮੂਸੇਵਾਲਾ ਦੇ ਤਾਏ ਦੇ ਗੰਨਮੈਨ ਦੀ ਗੰਨ ਤੋਂ ਚੱਲੀ ਗੋਲੀ, ਹੋਈ ਮੌਤ

ਚਮਕੌਰ ਸਿੰਘ ਸਿੱਧੂ ਦੇ ਗੰਨਮੈਨ ਦੀ ਗੰਨ ਤੋਂ ਚੱਲੀ ਗੋਲੀ, ਹੋਈ ਮੌਤ

Follow Us On

ਮਾਨਸਾ ਵਿੱਚ ਦੇਰ ਰਾਤ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਚਾਚੇ ਦੀ ਸੁਰੱਖਿਆ ਲਈ ਤਾਇਨਾਤ ਇੱਕ ਗੰਨਮੈਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਪਾਰਟੀ ਵੱਲੋਂ ਲਾਸ਼ ਨੂੰ ਆਪਣੇ ਕਬਜ਼ੇ ਲਿਆ ਹੈ। ਫਿਲਹਾਲ ਗੰਨਮੈਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਦੱਸ ਦੇਈਏ ਕਿ ਸਿੱਧੂ ਮੂਸੇ ਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਪੂਰੇ ਪਰਿਵਾਰ ਨੂੰ ਸਰਕਾਰ ਵੱਲੋਂ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ। ਪੰਜਾਬ ਪੁਲਿਸ ਦੇ ਸਾਬਕਾ ਮੁਲਾਜ਼ਮ ਗੰਨਮੈਨ ਹਰਦੀਪ ਸਿੰਘ ਮਹਰੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਚਾਚਾ ਚਮਕੌਰ ਸਿੰਘ ਦੀ ਸੁਰੱਖਿਆ ਹੇਠ ਤਾਇਨਾਤ ਸਨ।

ਦੇਰ ਰਾਤ ਉਹ ਮਾਨਸਾ ਵਿਖੇ ਰੱਖੇ ਗਏ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਕਰੀਬ 2.30 ਵਜੇ ਆਪਣੇ ਪਿੰਡ ਫਫੜੇ ਭਾਈ ਵਿਖੇ ਆਪਣੇ ਘਰ ਪਹੁੰਚੇ ਅਤੇ ਆਪਣਾ ਲਾਇਸੈਂਸੀ ਪਿਸਤੌਲ ਸਾਫ਼ ਕਰਨ ਲੱਗੇ। ਦੱਸਿਆ ਜਾਂਦਾ ਹੈ ਕਿ ਇਸ ਦੌਰਾਨ ਪਿਸਤੌਲ ਵਿੱਚੋਂ ਚੱਲੀ ਗੋਲੀ ਉਹਨਾਂ ਦੇ ਸਿਰ ਵਿੱਚ ਜਾ ਲੱਗੀ, ਜਿਸ ਕਾਰਨ ਹਰਦੀਪ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ।

ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ

ਰਾਤ ਸਮੇਂ ਅਚਾਨਕ ਚੱਲੀ ਗੋਲੀ ਵਿੱਚ ਹਰਦੀਪ ਸਿੰਘ ਦੀ ਮੌਤ ਹੋ ਜਾਣ ਕਾਰਨ ਪਰਿਵਾਰ ਵਿੱਚ ਸੋਗ ਦਾ ਮਾਹੌਲ ਛਾਅ ਗਿਆ। ਆਸ-ਪਾਸ ਦੇ ਪਿੰਡ ਵਾਸੀ ਵੀ ਹਰਦੀਪ ਸਿੰਘ ਦੇ ਘਰ ਇਕੱਠੇ ਹੋ ਗਏ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮੋਰਚਰੀ ‘ਚ ਰਖਵਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।

ਮਾਨਸਾ ਦੇ ਡੀਐਸਪੀ ਬੂਟਾ ਸਿੰਘ ਗਿੱਲ ਨੇ ਦੱਸਿਆ ਕਿ ਹਰਦੀਪ ਸਿੰਘ ਜੋ ਕਿ ਚਮਕੌਰ ਸਿੰਘ ਦੀ ਸੁਰੱਖਿਆ ਹੇਠ ਤਾਇਨਾਤ ਸੀ। ਦੇਰ ਰਾਤ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਗੋਲੀ ਕਿਵੇਂ ਚੱਲੀ ਇਸ ਸਬੰਧੀ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Exit mobile version