ਮਾਨਸਾ ‘ਚ ਪੈਟਰੋਲ ਪੰਪ ‘ਤੇ ਧਮਾਕਾ, ਵਿਦੇਸ਼ੀ ਨੰ ਤੋਂ ਕਾਲ ਕਰ ਮੰਗੀ 5 ਕਰੋੜ ਦੀ ਫਿਰੌਤੀ
Mansa Petrol Pump Blast: ਸੋਮਵਾਰ ਦੀ ਰਾਤ ਨੂੰ ਕਰੀਬ 1 ਵਜੇ ਮਾਨਸਾ ਦੇ ਸਿਰਸਾ ਰੋਡ 'ਤੇ ਸਥਿਤ ਇੱਕ ਪੈਟਰੋਲ ਪੰਪ 'ਤੇ ਬੰਬ ਵਰਗੀ ਕੋਈ ਚੀਜ਼ ਸੁੱਟੀ ਗਈ ਸੀ ਇਸ ਕਾਰਨ ਧਮਾਕਾ ਹੋਇਆ ਸੀ। ਜਿਸ ਤੋਂ ਬਾਅਦ ਪੈਟਰੋਲ ਪੰਪ ਮਾਲਕ ਨੂੰ ਵਟਸਐਪ ਕਾਲ ਕੀਤੀ ਗਈ। ਇਹ ਕਾਲ ਵਿਦੇਸ਼ੀ ਨੰਬਰ ਤੋਂ ਆਈ ਸੀ। ਇਸ ਵਿੱਚ ਕਿਹਾ ਗਿਆ ਕਿ ਉਨ੍ਹਾਂ ਨੇ ਪੈਟਰੋਲ ਪੰਪ 'ਤੇ ਗ੍ਰਨੇਡ ਸੁੱਟਿਆ ਹੈ ਤੇ ਇਹ ਸਿਰਫ ਇਕ ਛੋਟਾ ਜਿਹਾ ਟਰੇਲਰ ਹੈ।
Mansa Petrol Pump Blast: ਪੰਜਾਬ ਦੇ ਮਾਨਸਾ ‘ਚ ਪੈਟਰੋਲ ਪੰਪ ‘ਤੇ ਬੰਬ ਧਮਾਕੇ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ‘ਚ ਪੈਟਰੋਲ ਪੰਪ ਦੇ ਮਾਲਕ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਕਾਲ ਆਈ ਹੈ ਅਤੇ ਉਨ੍ਹਾਂ ਨੂੰ ਧਮਕਾਇਆ ਗਿਆ ਹੈ। ਇਸ ਕਾਲ ਚ ਕਿਹਾ ਗਿਆ ਹੈ ਕਿ ਸਿਰਫ ਇਕ ਟਰਾਲਾ ਲੱਗੇਗਾ। ਉਸ ਕਾਲਰ ਨੇ ਇਹ ਵੀ ਕਿਹਾ ਕਿ ਜੇਕਰ 5 ਕਰੋੜ ਰੁਪਏ ਨਾ ਦਿੱਤੇ ਗਏ ਤਾਂ ਅਗਲਾ ਟਾਰਗੇਟ ਉਨ੍ਹਾਂ ਘਰ ਹੋਵੇਗਾ।
ਪੰਜਾਬ ਦੇ ਮਾਨਸਾ ‘ਚ ਸਿਰਸਾ ਰੋਡ ‘ਤੇ ਸਥਿਤ ਇਕ ਪੈਟਰੋਲ ਪੰਪ ‘ਤੇ ਬੀਤੀ ਰਾਤ ਇਕ ਸ਼ੱਕੀ ਧਮਾਕਾ ਹੋਇਆ ਹੈ। ਘਟਨਾ ਤੋਂ ਬਾਅਦ ਪੈਟਰੋਲ ਪੰਪ ਮਾਲਕ ਨੂੰ ਵਿਦੇਸ਼ੀ ਮੋਬਾਈਲ ਨੰਬਰ ਤੋਂ ਕਾਲ ਅਤੇ ਮੈਸੇਜ ਆਇਆ। ਫੋਨ ਕਰਨ ਵਾਲੇ ਨੇ ਪਹਿਲਾਂ ਪੈਟਰੋਲ ਪੰਪ ਮਾਲਕ ਨੂੰ ਫੋਨ ‘ਤੇ ਧਮਕੀ ਦਿੱਤੀ, ਫਿਰ ਮੈਸੇਜ ਭੇਜ ਕੇ 5 ਕਰੋੜ ਰੁਪਏ ਦੀ ਫਿਰੌਤੀ ਮੰਗੀ। ਪੈਟਰੋਲ ਪੰਪ ਮਾਲਕ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਹੁਣ ਇਸ ਧਮਾਕੇ ਦੀ ਜਾਂਚ ਵਿੱਚ ਜੁਟੀ ਹੋਈ ਹੈ।
ਸੋਮਵਾਰ ਦੀ ਰਾਤ ਨੂੰ ਕਰੀਬ 1 ਵਜੇ ਮਾਨਸਾ ਦੇ ਸਿਰਸਾ ਰੋਡ ‘ਤੇ ਸਥਿਤ ਇੱਕ ਪੈਟਰੋਲ ਪੰਪ ‘ਤੇ ਬੰਬ ਵਰਗੀ ਕੋਈ ਚੀਜ਼ ਸੁੱਟੀ ਗਈ ਸੀ ਇਸ ਕਾਰਨ ਧਮਾਕਾ ਹੋਇਆ ਸੀ। ਜਿਸ ਤੋਂ ਬਾਅਦ ਪੈਟਰੋਲ ਪੰਪ ਮਾਲਕ ਨੂੰ ਵਟਸਐਪ ਕਾਲ ਕੀਤੀ ਗਈ। ਇਹ ਕਾਲ ਵਿਦੇਸ਼ੀ ਨੰਬਰ ਤੋਂ ਆਈ ਸੀ। ਇਸ ਵਿੱਚ ਕਿਹਾ ਗਿਆ ਕਿ ਉਨ੍ਹਾਂ ਨੇ ਪੈਟਰੋਲ ਪੰਪ ‘ਤੇ ਗ੍ਰਨੇਡ ਸੁੱਟਿਆ ਹੈ ਤੇ ਇਹ ਸਿਰਫ ਇਕ ਛੋਟਾ ਜਿਹਾ ਟਰੇਲਰ ਹੈ। ਜੇਕਰ ਉਸ ਨੂੰ 5 ਕਰੋੜ ਰੁਪਏ ਨਾ ਦਿੱਤੇ ਗਏ ਤਾਂ ਉਨ੍ਹਾਂ ਦੇ ਘਰ ‘ਤੇ ਹਮਲਾ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਦੇ ਪਰਿਵਾਰ ਦੀ ਜਾਨ ਲਈ ਜਾਵੇਗੀ।
ਦੀਵਾਲੀ ਦੇ ਤਿਉਹਾਰ ‘ਚ ਕੁਝ ਹੀ ਦਿਨ ਬਾਕੀ ਰਹਿ ਗਏ ਹਨ ਪਰ ਇਸ ਤੋਂ ਪਹਿਲਾਂ ਹੀ ਪੰਜਾਬ ਦੇ ਮਾਨਸਾ ‘ਚ ਇਕ ਪੈਟਰੋਲ ਪੰਪ ‘ਤੇ ਬੰਬ ਹਮਲਾ ਹੋਇਆ ਹੈ। ਫਿਲਹਾਲ ਇਸ ਧਮਾਕੇ ‘ਚ ਪੈਟਰੋਲ ਪੰਪ ‘ਤੇ ਮੌਜੂਦ ਕੋਈ ਵੀ ਕਰਮਚਾਰੀ ਜਾਂ ਗਾਹਕ ਜ਼ਖਮੀ ਨਹੀਂ ਹੋਇਆ ਪਰ ਧਮਾਕੇ ਦੀ ਆਵਾਜ਼ ਸੁਣ ਕੇ ਹਰ ਕੋਈ ਡਰ ਗਿਆ। ਗਾਹਕ ਕਾਹਲੀ ਨਾਲ ਆਪਣੇ ਵਾਹਨ ਲੈ ਕੇ ਭੱਜ ਗਏ। ਪੈਟਰੋਲ ਪੰਪ ਮਾਲਕ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਧਮਾਕੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਬਿਕਰਮ ਸਿੰਘ ਮਜੀਠੀਆ ਨੇ ਮੁੜ ਚੁੱਕੇ ਸਵਾਲ
ਇਸ ਮਾਮਲੇ ਨੂੰ ਲੈ ਕੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆਂ ਨੇ ਵੀ ਸਵਾਲ ਚੁੱਕੇ ਹਨ। ਬਿਕਰਮ ਸਿੰਘ ਮਜੀਠੀਆਂ ਨੇ ਕਿਹਾ ਹੈ ਕਿ ਪੰਜਾਬ ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਤਬਾਹ ਹੋ ਚੁੱਕੀ ਹੈ। ਇਸ ਦੌਰਾਨ ਉਨ੍ਹਾਂ ਪੰਜਾਬ ਚ ਵਾਪਰੀਆਂ ਪੁਰਾਣੀ ਘਟਨਾਵਾਂ ਨੂੰ ਵੀ ਦਰਸ਼ਾਇਆ ਹੈ।
ਇਹ ਵੀ ਪੜ੍ਹੋ
👉ਪੰਜਾਬ ਦੇ ਹਾਲਾਤ ਦਿਨ-ਬ-ਦਿਨ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ।
👉ਪਹਿਲਾਂ Sidhu Moosewala ਦਾ ਦਿਨ ਦਿਹਾੜੇ ਕਤਲ ਹੋਇਆ।
👉 ਮੋਹਾਲੀ Police Headquarter ‘ਤੇ RPG Attack ਹੋਇਆ ।
👉ਉਸ ਤੋਂ ਬਾਅਦ ਸਰਹਾਲੀ Police Station ਵਿਖੇ ਰਾਕਟ ਲਾਂਚਰ ਦਾਗੇ ਗਏ।
👉 ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਚੋਂ ਇੰਟਰਵਿਊ ਹੁੰਦੀ ਹੈ ਅਤੇ pic.twitter.com/x8oMQnVDmr— Bikram Singh Majithia (@bsmajithia) October 28, 2024
ਪੁਲਿਸ ਸੀਸੀਟੀਵੀ ਦੀ ਕਰ ਰਹੀ ਜਾਂਚ
ਇਸ ਸਬੰਧੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੈਟਰੋਲ ਪੰਪ ਧਮਾਕੇ ਵਾਲੀ ਥਾਂ ‘ਤੇ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੈਟਰੋਲ ਪੰਪ ‘ਤੇ ਲੱਗੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਅਜੇ ਤੱਕ ਮਾਨਸਾ ਪੁਲਿਸ ਦੇ ਕਿਸੇ ਵੀ ਸੀਨੀਅਰ ਅਧਿਕਾਰੀ ਨੇ ਇਸ ਧਮਾਕੇ ‘ਤੇ ਬਿਆਨ ਜਾਰੀ ਨਹੀਂ ਕੀਤਾ ਹੈ, ਜਦਕਿ ਪੈਟਰੋਲ ਪੰਪ ਦੇ ਮਾਲਕ ਤੋਂ ਨਾ ਸਿਰਫ਼ 5 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ, ਸਗੋਂ ਉਸ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵੀ ਦਿੱਤੀ ਗਈ ਹੈ।