ਰੋਡਵੇਜ਼ ਬੱਸ ਨੇ 2 ਵਿਦਿਆਰਥਣਾਂ ਨੂੰ ਦਰੜਿਆ, ਮੌਕੇ ‘ਤੇ ਹੋਈ ਮੌਤ, ਪੁਲਿਸ ਨੇ ਬੱਸ ਕੀਤਾ ਕਾਬੂ
ਪੁਲਿਸ ਨੇ ਰੋਡਵੇਜ਼ ਬੱਸ (ਨੰਬਰ PB31P9697) ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਥਾਨਕ ਨਿਵਾਸੀਆਂ ਨੇ ਇਸ ਘਟਨਾ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕਰਦਿਆਂ ਇਲਜ਼ਾਮ ਲਗਾਇਆ ਕਿ ਰੋਡਵੇਜ਼ ਬੱਸਾਂ ਅਕਸਰ ਸਵੇਰ ਦੇ ਸਮੇਂ ਤੇਜ਼ ਰਫ਼ਤਾਰ ਨਾਲ ਚੱਲਦੀਆਂ ਹਨ, ਜਿਸ ਕਾਰਨ ਅਜਿਹੇ ਹਾਦਸੇ ਵਾਪਰਦੇ ਹਨ।
ਮਾਨਸਾ ਜ਼ਿਲ੍ਹੇ ਦੇ ਝੁਨੀਰ ਕਸਬੇ ਵਿੱਚ ਸਵੇਰੇ ਸਕੂਲ ਜਾ ਰਹੀਆਂ ਤਿੰਨ ਬੱਚੀਆਂ ਅਤੇ ਉਨ੍ਹਾਂ ਦੇ ਪਿਤਾ ਨੂੰ ਪੰਜਾਬ ਰੋਡਵੇਜ਼ ਬੱਸ ਨੇ ਕੁਚਲ ਦਿੱਤਾ। ਹਾਦਸੇ ਵਿੱਚ ਦੋ ਵਿਦਿਆਰਥਣਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਪਿਤਾ ਅਤੇ ਭਰਾ ਗੰਭੀਰ ਜ਼ਖਮੀ ਹੋ ਗਏ।
ਮ੍ਰਿਤਕਾਂ ਦੀ ਪਛਾਣ ਸੀਮਾ ਕੌਰ (8) ਅਤੇ ਮੀਨਾ ਕੌਰ (15) ਵਜੋਂ ਹੋਈ ਹੈ। ਉਨ੍ਹਾਂ ਦੇ ਪਿਤਾ, ਬਿੰਦਰ ਰਾਮ ਅਤੇ ਛੋਟੇ ਭਰਾ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਸਰਦੂਲਗੜ੍ਹ ਹਸਪਤਾਲ ਲਿਜਾਇਆ ਗਿਆ।
ਪੁਲਿਸ ਨੇ ਬੱਸ ਨੂੰ ਕੀਤਾ ਜਬਤ
ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਵੀ ਐਂਬੂਲੈਂਸ ਰਾਹੀਂ ਸਰਦੂਲਗੜ੍ਹ ਹਸਪਤਾਲ ਲਿਜਾਇਆ ਗਿਆ। ਪੁਲਿਸ ਨੇ ਰੋਡਵੇਜ਼ ਬੱਸ (ਨੰਬਰ PB31P9697) ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਥਾਨਕ ਨਿਵਾਸੀਆਂ ਨੇ ਇਸ ਘਟਨਾ ‘ਤੇ ਆਪਣੀ ਨਾਰਾਜ਼ਗੀ ਜ਼ਾਹਰ ਕਰਦਿਆਂ ਇਲਜ਼ਾਮ ਲਗਾਇਆ ਕਿ ਰੋਡਵੇਜ਼ ਬੱਸਾਂ ਅਕਸਰ ਸਵੇਰ ਦੇ ਸਮੇਂ ਤੇਜ਼ ਰਫ਼ਤਾਰ ਨਾਲ ਚੱਲਦੀਆਂ ਹਨ, ਜਿਸ ਕਾਰਨ ਅਜਿਹੇ ਹਾਦਸੇ ਵਾਪਰਦੇ ਹਨ।


