Shocking New: ਪਿਤਾ ਨੇ 11 ਸਾਲਾ ਬੱਚੇ ਦਾ ਗਲਾ ਘੁੱਟ ਕੇ ਕੀਤਾ ਕਤਲ, ਗ੍ਰਿਫ਼ਤਾਰ – Punjabi News

Shocking New: ਪਿਤਾ ਨੇ 11 ਸਾਲਾ ਬੱਚੇ ਦਾ ਗਲਾ ਘੁੱਟ ਕੇ ਕੀਤਾ ਕਤਲ, ਗ੍ਰਿਫ਼ਤਾਰ

Updated On: 

19 Sep 2024 14:16 PM

Sardulgarh Stepfather Murder Child: ਪਿਤਾ ਗੁਰਪ੍ਰੀਤ ਸਿੰਘ ਨੇ ਦੂਜਾ ਵਿਆਹ ਕਰਵਾਇਆ ਸੀ ਅਤੇ ਉਸ ਦੀ ਦੂਜੀ ਪਤਨੀ ਕੋਲ ਪਹਿਲੇ ਵਿਆਹ ਤੋਂ ਦੋ ਬੱਚੇ ਸਨ, ਜਿਸ ਕਾਰਨ ਉਹ ਦੋਵਾਂ ਬੱਚਿਆਂ ਨਾਲ ਨਫ਼ਰਤ ਕਰਦਾ ਸੀ। ਇਸ ਲਈ ਜਦੋਂ ਅਕਾਸ਼ਦੀਪ ਸਕੂਲ ਤੋਂ ਵਾਪਸ ਆ ਰਿਹਾ ਸੀ ਤਾਂ ਗੁਰਪ੍ਰੀਤ ਸਿੰਘ ਨੇ ਉਸ ਨੂੰ ਆਪਣੇ ਕੋਲ ਬੁਲਾ ਕੇ ਉਸ ਦਾ ਗਲਾ ਘੁੱਟ ਦਿੱਤਾ। ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲੀਸ ਨੇ ਮੁਲਜ਼ਮ ਗੁਰਪ੍ਰੀਤ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

Shocking New: ਪਿਤਾ ਨੇ 11 ਸਾਲਾ ਬੱਚੇ ਦਾ ਗਲਾ ਘੁੱਟ ਕੇ ਕੀਤਾ ਕਤਲ, ਗ੍ਰਿਫ਼ਤਾਰ

ਪਾਣੀ ਦੀ ਨਿਕਾਸੀ ਨੂੰ ਲੈ ਕੇ ਹੋਇਆ ਵਿਵਾਦ

Follow Us On

Sardulgarh Stepfather Murder Child: ਮਾਨਸਾ ਦੇ ਕਸਬਾ ਸਰਦੂਲਗੜ੍ਹ ਵਿੱਚ ਮਤਰੇਏ ਪਿਤਾ ਨੇ 11 ਸਾਲਾ ਬੱਚੇ ਅਕਾਸ਼ਦੀਪ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਇੱਕ ਦਿਨ ਬਾਅਦ ਆਕਾਸ਼ਦੀਪ ਦਾ ਜਨਮ ਦਿਨ ਸੀ। ਲੱਗੇ ਇਲਜ਼ਾਮ ਅਨੁਸਾਰ ਪਿਤਾ ਗੁਰਪ੍ਰੀਤ ਸਿੰਘ ਦੀ ਪਤਨੀ ਨੇ ਦੂਜਾ ਵਿਆਹ ਕਰਵਾਇਆ ਸੀ ਅਤੇ ਉਸ ਕੋਲ ਪਹਿਲੇ ਵਿਆਹ ਵਿਚੋਂ 2 ਬੱਚੇ ਸਨ, ਜਿਸ ਕਾਰਨ ਉਹ ਦੋਵਾਂ ਬੱਚਿਆਂ ਨਾਲ ਨਫ਼ਰਤ ਕਰਦਾ ਸੀ। ਇਸ ਲਈ ਜਦੋਂ ਅਕਾਸ਼ਦੀਪ ਸਕੂਲ ਤੋਂ ਵਾਪਸ ਆ ਰਿਹਾ ਸੀ ਤਾਂ ਗੁਰਪ੍ਰੀਤ ਸਿੰਘ ਨੇ ਉਸ ਨੂੰ ਆਪਣੇ ਕੋਲ ਬੁਲਾ ਕੇ ਉਸ ਦਾ ਗਲਾ ਘੁੱਟ ਦਿੱਤਾ। ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਨੇ ਮੁਲਜ਼ਮ ਗੁਰਪ੍ਰੀਤ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਮ੍ਰਿਤਕ ਦੇ ਮਾਮਾ ਅਵਤਾਰ ਸਿੰਘ ਨੇ ਕਿਹਾ ਹੈ ਕਿ ਗੁਰਪ੍ਰੀਤ ਸਿੰਘ ਪਹਿਲਾਂ ਬੱਚੇ ਨੂੰ ਹਸਪਤਾਲ ਚੋਂ ਲੈ ਕੇ ਆਇਆ ਸੀ। ਉਸ ਤੋਂ ਬਾਅਦ ਉਸ ਨੂੰ ਘਰ ਲਿਆ ਕੇ ਕੁੱਝ ਜਹਿਰੀਲਾ ਦਿੱਤਾ ਗਿਆ ਹੈ ਜਿਸ ਕਾਰਨ ਉਸ ਸਰੀਰ ਨੀਲ ਹੋ ਗਿਆ ਸੀ। ਉਨ੍ਹਾਂ ਨੂੰ ਸ਼ੱਕ ਹੈ ਕਿ ਉਸ ਨੇ ਬੱਚੇ ਦਾ ਕਤਲ ਕੀਤਾ ਹੈ। ਇਸ ਤੋਂ ਪਹਿਲਾਂ ਉਹ ਬੱਚੇ ਤੋਂ ਖੁੰਦਕ ਰੱਖਦਾ ਸੀ।

ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਇਸ ਸਬੰਧ ‘ਚ ਆਕਾਸ਼ਦੀਪ ਦੇ ਮਾਮੇ ਨੇ ਸ਼ਿਕਾਇਤ ਦਰਜ ਕਰਵਾਈ ਸੀ ਉਨ੍ਹਾਂ ਦਾ ਭਾਣਜਾ ਸਕੂਲ ਗਿਆ ਸੀ ਪਰ ਵਾਪਸ ਨਹੀਂ ਪਰਤਿਆ ਸੀ ਜਦ ਉਹ ਉਸ ਦੀ ਭਾਲ ਲਈ ਗੁਰਪ੍ਰੀਤ ਸਿੰਘ ਦੇ ਘਰ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਮਤਰੇਏ ਪਿਓ ਨੇ ਆਕਾਸ਼ਦੀਪ ਸਿੰਘ ਦੇ ਗਲ ਚ ਸ਼ਾਫ਼ ਪਾਇਆ ਹੋਇਆ ਸੀ ਅਤੇ ਉਸ ਦਾ ਗਲ ਘੁੱਟ ਕੇ ਕਤਲ ਕਰ ਦਿੱਤਾ ਹੈ। ਇਸ ਤੋਂ ਬਾਅਦ ਜਦੋਂ ਉਸ ਨੂੰ ਫੜ੍ਹਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਭੱਜ ਗਿਆ।

ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਪੂਰੀ ਸੂਚਨਾ ਮਿਲਣ ਤੋਂ ਬਾਅਦ ਇਸ ਮਾਮਲੇ ਚ ਜਾਂਚ ਸ਼ੁਰੂ ਕੀਤੀ ਗਈ। ਫਰਾਰ ਮੁਲਜ਼ਮ ਦੀ ਭਾਲ ਲਈ ਵੱਖ-ਵੱਖ ਪਾਰਟੀਆਂ ਬਣਾਈਆਂ ਗਈਆਂ ਅਤੇ ਉਸ ਨੂੰ ਕਾਬੂ ਕਰ ਲਿਆ ਗਿਆ। ਹੁਣ ਮੁਲਜ਼ਮ ਨੂੰ ਜਿਲ੍ਹਾ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਨਾਲ ਹੀ ਮ੍ਰਿਤਕ ਆਕਾਸ਼ਦੀਪ ਦੀ ਦੇਹ ਨੂੰ ਹਸਪਤਾਲ ‘ਚ ਭੇਜ ਦਿੱਤਾ ਗਿਆ ਅਤੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

Exit mobile version