ਗੁਰਦਾਸਪੁਰ ‘ਚ ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਪਤੀ ਤੇ ਸੱਸ ਖਿਲਾਫ ਮਾਮਲਾ ਦਰਜ
Suicide Case: ਗੁਰਦਾਸਪੁਰ ਵਿੱਚ ਸਹੁਰੇ ਪਰਿਵਾਰ ਤੋਂ ਤੰਗ ਪ੍ਰੇਸ਼ਾਨ 28 ਸਾਲਾ ਰਾਜਬੀਰ ਕੌਰ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।
FILE PHOTO
ਗੁਰਦਾਸਪੁਰ ਨਿਊਜ਼। ਗੁਰਦਾਸਪੁਰ ਦੇ ਪਿੰਡ ਕੁੰਜਰ ਵਿੱਚ ਸਹੁਰੇ ਪਰਿਵਾਰ ਤੋਂ ਤੰਗ ਪ੍ਰੇਸ਼ਾਨ ਹੋਕੇ ਇਕ 28 ਸਾਲ ਦੀ ਵਿਆਹੁਤਾ ਰਾਜਬੀਰ ਕੌਰ ਵੱਲੋਂ ਜ਼ਹਿਰੀਲੀ ਦਵਾਈ ਨਿਗਲ ਕੇ ਆਤਮ ਖੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਪੁਲਿਸ (Police) ਨੇ ਮ੍ਰਿਤਕ ਲੱੜਕੀ ਦੇ ਪਿਤਾ ਦੇ ਬਿਆਨ ਦਰਜ ਕਰ ਮ੍ਰਿਤਕ ਲੜਕੀ ਦੀ ਸੱਸ ਅਤੇ ਪਤੀ ਖ਼ਿਲਾਫ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦੇ ਮ੍ਰਿਤਕ ਲੜਕੀ ਰਾਜਬੀਰ ਕੌਰ ਦੇ ਦਾਦਾ ਵਸਣ ਸਿੰਘ ਨੇ ਦੱਸਿਆ ਕੀ ਉਨ੍ਹਾਂ ਦੀ ਪੋਤਰੀ ਰਾਜਬੀਰ ਕੌਰ ਦਾ 5 ਸਾਲ ਪਹਿਲਾਂ ਵਿਆਹ ਪਿੰਡ ਕੁੰਜਰ ਦੇ ਰਹਿਣ ਵਾਲੇ ਸੁਖਪ੍ਰੀਤ ਸਿੰਘ ਨਾਲ ਹੋਇਆ ਸੀ ਅੱਤੇ ਉਹਨਾਂ ਦੀ ਇੱਕ 3 ਸਾਲ ਦੀ ਬੱਚੀ ਹੈ ਅਤੇ ਕੁੱਝ ਮਹੀਨਿਆਂ ਤੋਂ ਉਨ੍ਹਾਂ ਦੇ ਬੇਟੀ ਨੂੰ ਉਸ ਦਾ ਪਤੀ ਅਤੇ ਸੱਸ ਹਰਜਿੰਦਰ ਕੌਰ ਤੰਗ-ਪ੍ਰੇਸ਼ਾਨ ਕਰਦੇ ਸਨ।
ਜਿਸ ਬਾਰੇ ਉਸਨੇ ਕਈ ਵਾਰ ਘਰ ਪਹਿਲਾਂ ਵੀ ਦੱਸਿਆ ਸੀ ਅੱਤੇ ਅੱਜ ਉਸ ਨੇ ਪ੍ਰੇਸ਼ਾਨ ਹੋਕੇ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ।


