ਗੁਰਦਾਸਪੁਰ ‘ਚ ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਪਤੀ ਤੇ ਸੱਸ ਖਿਲਾਫ ਮਾਮਲਾ ਦਰਜ

Updated On: 

25 Jun 2023 17:46 PM

Suicide Case: ਗੁਰਦਾਸਪੁਰ ਵਿੱਚ ਸਹੁਰੇ ਪਰਿਵਾਰ ਤੋਂ ਤੰਗ ਪ੍ਰੇਸ਼ਾਨ 28 ਸਾਲਾ ਰਾਜਬੀਰ ਕੌਰ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।

ਗੁਰਦਾਸਪੁਰ ਚ ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਪਤੀ ਤੇ ਸੱਸ ਖਿਲਾਫ ਮਾਮਲਾ ਦਰਜ

FILE PHOTO

Follow Us On

ਗੁਰਦਾਸਪੁਰ ਨਿਊਜ਼। ਗੁਰਦਾਸਪੁਰ ਦੇ ਪਿੰਡ ਕੁੰਜਰ ਵਿੱਚ ਸਹੁਰੇ ਪਰਿਵਾਰ ਤੋਂ ਤੰਗ ਪ੍ਰੇਸ਼ਾਨ ਹੋਕੇ ਇਕ 28 ਸਾਲ ਦੀ ਵਿਆਹੁਤਾ ਰਾਜਬੀਰ ਕੌਰ ਵੱਲੋਂ ਜ਼ਹਿਰੀਲੀ ਦਵਾਈ ਨਿਗਲ ਕੇ ਆਤਮ ਖੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਪੁਲਿਸ (Police) ਨੇ ਮ੍ਰਿਤਕ ਲੱੜਕੀ ਦੇ ਪਿਤਾ ਦੇ ਬਿਆਨ ਦਰਜ ਕਰ ਮ੍ਰਿਤਕ ਲੜਕੀ ਦੀ ਸੱਸ ਅਤੇ ਪਤੀ ਖ਼ਿਲਾਫ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਦਿੰਦੇ ਮ੍ਰਿਤਕ ਲੜਕੀ ਰਾਜਬੀਰ ਕੌਰ ਦੇ ਦਾਦਾ ਵਸਣ ਸਿੰਘ ਨੇ ਦੱਸਿਆ ਕੀ ਉਨ੍ਹਾਂ ਦੀ ਪੋਤਰੀ ਰਾਜਬੀਰ ਕੌਰ ਦਾ 5 ਸਾਲ ਪਹਿਲਾਂ ਵਿਆਹ ਪਿੰਡ ਕੁੰਜਰ ਦੇ ਰਹਿਣ ਵਾਲੇ ਸੁਖਪ੍ਰੀਤ ਸਿੰਘ ਨਾਲ ਹੋਇਆ ਸੀ ਅੱਤੇ ਉਹਨਾਂ ਦੀ ਇੱਕ 3 ਸਾਲ ਦੀ ਬੱਚੀ ਹੈ ਅਤੇ ਕੁੱਝ ਮਹੀਨਿਆਂ ਤੋਂ ਉਨ੍ਹਾਂ ਦੇ ਬੇਟੀ ਨੂੰ ਉਸ ਦਾ ਪਤੀ ਅਤੇ ਸੱਸ ਹਰਜਿੰਦਰ ਕੌਰ ਤੰਗ-ਪ੍ਰੇਸ਼ਾਨ ਕਰਦੇ ਸਨ।

ਜਿਸ ਬਾਰੇ ਉਸਨੇ ਕਈ ਵਾਰ ਘਰ ਪਹਿਲਾਂ ਵੀ ਦੱਸਿਆ ਸੀ ਅੱਤੇ ਅੱਜ ਉਸ ਨੇ ਪ੍ਰੇਸ਼ਾਨ ਹੋਕੇ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ।

ਇਨਸਾਫ ਦੀ ਮੰਗ ਕੀਤੀ

ਜਿਸ ਦੀ ਜਾਣਕਾਰੀ ਉਹਨਾਂ ਨੂੰ ਇੱਕ ਗੁਵਾਂਢੀ ਵੱਲੋਂ ਦਿੱਤੀ ਗਈ। ਜਦ ਉਨ੍ਹਾਂ ਨੇ ਜਾ ਕੇ ਦੇਖਿਆ ਤਾਂ ਉਨ੍ਹਾਂ ਦੀ ਲੜਕੀ ਦੀ ਮ੍ਰਿਤਕ ਦੇਹ ਘਰ ਦੇ ਵਿੱਚ ਪਾਈ ਹੋਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਅਤੇ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ (Civil Hospital) ਵਿਖੇ ਭੇਜ ਦਿੱਤਾ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਬੇਟੀ ਦੇ ਕਾਤਲ ਪਤੀ ਅਤੇ ਸੱਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

ਪੁਲਿਸ ਨੇ ਸ਼ੁਰੂ ਕੀਤੀ ਮਾਮਲੇ ਦੀ ਜਾਂਚ

ਇੱਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਲੜਕੀ ਰਾਜਬੀਰ ਕੌਰ ਦੇ ਪਿਤਾ ਸਤਨਾਮ ਸਿੰਘ ਨੇ ਬਿਆਨ ਦਰਜ ਕਰਵਾਏ ਹਨ। ਉਨ੍ਹਾਂ ਮੁਤਾਬਕ ਉਨ੍ਹਾਂ ਦੀ ਧੀ ਨੂੰ ਉਸ ਦਾ ਪਤੀ ਅਤੇ ਸੱਸ ਤੰਗ ਪ੍ਰੇਸ਼ਾਨ ਕਰਦੇ ਸਨ। ਜਿਸ ਤੋਂ ਦੁਖੀ ਹੋ ਕੇ ਅੱਜ ਉਸ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਆਤਮ ਹੱਤਿਆ ਕਰ ਲਈ।

ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ (Postmortem) ਲਈ ਭੇਜ ਦਿੱਤਾ ਹੈ ਅਤੇ ਮ੍ਰਿਤਕ ਲੜਕੀ ਦੀ ਸੱਸ ਅਤੇ ਪਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਆਰੋਪੀ ਨੂੰ ਫੜਨ ਦੇ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Related Stories