ਭਾਰਤ ਨੇ ਲਖਬੀਰ ਸਿੰਘ ਲੰਡਾ ਨੂੰ ਅੱਤਵਾਦੀ ਐਲਾਨਿਆ, RPG ਹਮਲੇ ਦਾ ਹੈ ਮਾਸਟਰਮਾਈਂਡ

Published: 

30 Dec 2023 06:59 AM

ਕੈਨੇਡਾ ਤੋਂ ਭਾਰਤ 'ਚ ਦਹਿਸ਼ਤ ਫੈਲਾਉਣ ਵਾਲੇ ਲਖਬੀਰ ਸਿੰਘ ਲੰਡਾ ਨੂੰ ਅੱਤਵਾਦੀ ਐਲਾਨਿਆ ਗਿਆ ਹੈ। ਲਖਬੀਰ ਸਿੰਘ ਲੰਡਾ ਮੋਹਾਲੀ ਅਤੇ ਤਰਨਤਾਰਨ ਵਿੱਚ ਆਰਪੀਜੀ ਹਮਲਿਆਂ ਦਾ ਮਾਸਟਰਮਾਈਂਡ ਹੈ। ਲੰਡਾ ਖਿਲਾਫ ਕਤਲ ਅਤੇ ਕਤਲ ਦੀ ਕੋਸ਼ਿਸ਼ ਸਮੇਤ ਦਰਜਨਾਂ ਮਾਮਲੇ ਦਰਜ ਹਨ।

ਭਾਰਤ ਨੇ ਲਖਬੀਰ ਸਿੰਘ ਲੰਡਾ ਨੂੰ ਅੱਤਵਾਦੀ ਐਲਾਨਿਆ, RPG ਹਮਲੇ ਦਾ ਹੈ ਮਾਸਟਰਮਾਈਂਡ

ਅੱਤਵਾਦੀ ਲਖਬੀਰ ਸਿੰਘ ਲੰਡਾ ਦੀ ਪੁਰਾਣੀ ਤਸਵੀਰ

Follow Us On

ਭਾਰਤ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਸਰਗਨਾ ਲਖਬੀਰ ਸਿੰਘ ਲੰਡਾ (Lakhbir Singh Landa) ਨੂੰ ਅੱਤਵਾਦੀ ਐਲਾਨ ਕਰ ਦਿੱਤਾ ਹੈ। ਕੈਨੇਡਾ ਤੋਂ ਭਾਰਤ ਵਿੱਚ ਦਹਿਸ਼ਤ ਫੈਲਾਉਣ ਵਾਲੇ ਲੰਡਾ ਖ਼ਿਲਾਫ਼ ਕਤਲ ਅਤੇ ਕਤਲ ਦੀ ਕੋਸ਼ਿਸ਼ ਸਮੇਤ ਦਰਜਨਾਂ ਕੇਸ ਦਰਜ ਹਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਲੰਡਾ ਨੂੰ ਯੂ.ਏ.ਪੀ.ਏ ਐਕਟ ਤਹਿਤ ਅੱਤਵਾਦੀ ਘੋਸ਼ਿਤ ਕੀਤਾ ਹੈ। ਲਖਬੀਰ ਸਿੰਘ ਲੰਡਾ ਮੋਹਾਲੀ ਅਤੇ ਤਰਨਤਾਰਨ ਵਿੱਚ ਆਰਪੀਜੀ ਹਮਲਿਆਂ ਦਾ ਮਾਸਟਰਮਾਈਂਡ ਹੈ।

ਇੰਨਾ ਹੀ ਨਹੀਂ, ਲੰਡਾ ‘ਤੇ ਪਾਕਿਸਤਾਨ (Pakistan) ਤੋਂ ਭਾਰਤ ‘ਚ ਹਥਿਆਰਾਂ ਅਤੇ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (IED) ਦੀ ਤਸਕਰੀ ‘ਤੇ ਨਜ਼ਰ ਰੱਖਣ ਦਾ ਦੋਸ਼ ਹੈ। ਇਸ ਤੋਂ ਇਲਾਵਾ ਪਾਕਿਸਤਾਨੀ ਖੁਫੀਆ ਏਜੰਸੀ ਦੇ ਇਸ਼ਾਰੇ ‘ਤੇ ਉਹ ਪੰਜਾਬ ‘ਚ ਹਿੰਦੂ ਨੇਤਾਵਾਂ ਨੂੰ ਫੰਡਿੰਗ ਦੇ ਆਧਾਰ ‘ਤੇ ਨਿਸ਼ਾਨਾ ਬਣਾ ਰਿਹਾ ਹੈ। ਉਹ 9 ਮਈ 2022 ਨੂੰ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਹਮਲੇ ਦਾ ਮਾਸਟਰਮਾਈਂਡ ਹੈ।

ਲੰਡਾ ਆਰਪੀਜੀ ਹਮਲੇ ਦਾ ਮਾਸਟਰਮਾਈਂਡ

ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਲੰਡਾ ਪਾਕਿਸਤਾਨ ਤੋਂ ਭਾਰਤ ਵਿੱਚ ਤਸਕਰੀ ਕੀਤੇ ਹਥਿਆਰਾਂ ਅਤੇ ਆਈਈਡੀ ਯੰਤਰਾਂ ਦੀ ਨਿਗਰਾਨੀ ਕਰਦਾ ਹੈ। ਉਹ ਮੁਹਾਲੀ ਆਰਪੀਜੀ ਹਮਲੇ ਦਾ ਮਾਸਟਰਮਾਈਂਡ ਵੀ ਹੈ। ਉਸ ਦਾ ਪਾਕਿਸਤਾਨੀ ਖੁਫੀਆ ਏਜੰਸੀ ਨਾਲ ਗਠਜੋੜ ਹੈ। ਪੰਜਾਬ ਦੇ ਨਾਲ-ਨਾਲ ਉਹ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਅੱਤਵਾਦੀ ਮਾਡਿਊਲ ਸਥਾਪਤ ਕਰਦਾ ਹੈ। ਪੰਜਾਬ ਪੁਲਿਸ ਅਤੇ NIA ਨੇ ਉਸਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਲੰਡਾ ‘ਤੇ 15 ਲੱਖ ਰੁਪਏ ਦਾ ਇਨਾਮ

ਲੰਡਾ ਪੰਜਾਬ ਦੇ ਤਰਨਤਾਰਨ ਦਾ ਵਸਨੀਕ ਹੈ, ਜਿਸ ਦੇ ਖਿਲਾਫ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਰੈੱਡ ਕਾਰਨਰ ਨੋਟਿਸ (2021 ਵਿੱਚ) ਵੀ ਜਾਰੀ ਕੀਤਾ ਹੈ। NIA ਨੇ 2017 ‘ਚ ਕੈਨੇਡਾ ਤੋਂ ਫਰਾਰ ਹੋਏ ਲਖਬੀਰ ਸਿੰਘ ਲੰਡਾ ਦੇ ਸਿਰ ‘ਤੇ 15 ਲੱਖ ਰੁਪਏ ਦੇ ਇਨਾਮ ਦਾ ਐਲਾਨ ਵੀ ਕੀਤਾ ਹੈ। ਖੁਫੀਆ ਏਜੰਸੀ ਮੁਤਾਬਕ ਉਹ ਫਿਲਹਾਲ ਕੈਨੇਡਾ ਦੇ ਅਲਬਰਟਾ ਚ ਲੁਕਿਆ ਹੋਇਆ ਹੈ।