MP ਤੋਂ ਹਥਿਆਰ ਮੰਗਵਾ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਮੈਂਬਰ ਕਾਬੂ, ਵਿਦੇਸ਼ ਬੈਠੇ ਗੈਂਗਸਟਰਾਂ ਨਾਲ ਸਨ ਲਿੰਕ
Jalandhar Gang Arrested: ਪੁਲਿਸ ਨੇ ਦੱਸਿਆ ਕਿ ਮੁਲਜ਼ਮ ਪੈਸੇ ਲੈ ਕੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ ਅਤੇ ਲੋਕਾਂ ਦੇ ਘਰਾਂ ਵਿੱਚ ਗੋਲੀਆਂ ਚਲਾਉਂਦੇ ਸਨ। ਇਸ ਮਾਮਲੇ ਵਿੱਚ ਉਨ੍ਹਾਂ ਦੀ ਟੀਮ ਨੇ ਪਹਿਲਾਂ ਵੀ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਜੋ 6 ਗ੍ਰਿਫ਼ਤਾਰ ਮੁਲਜ਼ਮਾਂ ਨੂੰ ਪਿਸਤੌਲ ਮੁਹੱਈਆ ਕਰਵਾ ਕੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ।
Jalandhar Gang Arrested: ਜਲੰਧਰ ਦੀਆਂ ਅਪਰਾਧਿਕ ਘਟਨਾਵਾਂ ‘ਤੇ ਸ਼ਿਕੰਜਾ ਕੱਸਦਿਆਂ ਦੇਹਟ ਪੁਲਿਸ ਨੇ ਦੋ ਵੱਖ-ਵੱਖ ਥਾਣਿਆਂ ‘ਚ ਦਰਜ ਕੇਸਾਂ ‘ਚ ਹਥਿਆਰਾਂ ਸਮੇਤ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਦਿਹਾਤੀ ਦੇ ਐਸਐਸਪੀ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਸੀਆਈਏ ਇੰਚਾਰਜ ਪੁਸ਼ਪ ਬਾਲੀ ਅਤੇ ਡੀਐਸਪੀ ਓਕਾਂਰ ਸਿੰਘ ਬਰਾੜ ਦੀ ਅਗਵਾਈ ਵਿੱਚ ਥਾਣਾ ਲੋਹੀਆਂ ਦੀ ਪੁਲਿਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪੁਲਿਸ ਨੇ ਦੱਸਿਆ ਕਿ ਮੁਲਜ਼ਮ ਪੈਸੇ ਲੈ ਕੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ ਅਤੇ ਲੋਕਾਂ ਦੇ ਘਰਾਂ ਵਿੱਚ ਗੋਲੀਆਂ ਚਲਾਉਂਦੇ ਸਨ। ਇਸ ਮਾਮਲੇ ਵਿੱਚ ਉਨ੍ਹਾਂ ਦੀ ਟੀਮ ਨੇ ਪਹਿਲਾਂ ਵੀ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਜੋ 6 ਗ੍ਰਿਫ਼ਤਾਰ ਮੁਲਜ਼ਮਾਂ ਨੂੰ ਪਿਸਤੌਲ ਮੁਹੱਈਆ ਕਰਵਾ ਕੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਐਸਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7 ਪਿਸਤੌਲ, 10 ਜਿੰਦਾ ਕਾਰਤੂਸ, ਇੱਕ ਟੋਇਟਾ ਕਾਰ ਅਤੇ ਐਕਟਿਵਾ ਬਰਾਮਦ ਕੀਤੀ ਗਈ ਹੈ। ਐਸਐਸਪੀ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਨ੍ਹਾਂ ਦੇ ਵਿਦੇਸ਼ਾਂ ਵਿੱਚ ਸਬੰਧ ਸਨ।
ਐਸਐਸਪੀ ਨੇ ਦੱਸਿਆ ਕਿ ਨਾਕਾਬੰਦੀ ਦੌਰਾਨ ਉਨ੍ਹਾਂ ਦੀ ਟੀਮ ਨੇ ਤਿੰਨ ਨੌਜਵਾਨਾਂ ਅਮਨਦੀਪ, ਜਗਵਿੰਦਰ ਸਿੰਘ ਅਤੇ ਜਸਕਰਨ ਸਿੰਘ ਨੂੰ ਰੋਕ ਕੇ ਤਲਾਸ਼ੀ ਲਈ। ਪੁਲਿਸ ਵੱਲੋਂ ਲਈ ਗਈ ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ 32 ਬੋਰ ਦੇ 2 ਪਿਸਤੌਲ, 6 ਜਿੰਦਾ ਰੌਂਦ ਤੇ 5 ਮੈਗਜ਼ੀਨ ਬਰਾਮਦ ਹੋਏ। ਐਸਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਕਈ ਗੱਲਾਂ ਸਾਹਮਣੇ ਆਈਆਂ ਹਨ।
ਵਿਦੇਸ਼ ਬੈਠੇ ਗੈਂਗਸਟਰਾਂ ਨਾਲ ਲਿੰਕ
ਇਨ੍ਹਾਂ ਦਾ ਆਪ੍ਰੇਸ਼ਨ ਯੂਕੇ ਸਥਿਤ ਕਿੰਗਪਿਨ ਜਗਦੀਪ ਸਿੰਘ ਉਰਫ਼ ਜੱਗਾ, ਗ੍ਰੀਸ ‘ਚ ਰਹਿਣ ਵਾਲੇ ਪਰਮਜੀਤ ਸਿੰਘ ਉਰਫ਼ ਪੰਮਾ ਤੇ ਮਨੀਲਾ ਦਾ ਰਹਿਣ ਵਾਲਾ ਮਨਜਿੰਦਰ ਸਿੰਘ ਉਰਫ ਮਨੀ ਦੀ ਮਦਦ ਨਾਲ ਚਲਾ ਰਿਹਾ ਸੀ। ਗਿਰੋਹ ਨੇ ਹਾਲ ਹੀ ਵਿੱਚ ਮੱਧ ਪ੍ਰਦੇਸ਼ ਦੇ ਖਰਗੋਨ ਸ਼ਹਿਰ ਤੋਂ ਪਿਸਤੌਲ ਮੰਗਵਾਏ ਸਨ। 13 ਨਵੰਬਰ ਨੂੰ ਇੱਕ ਫਾਲੋ-ਅਪ ਆਪ੍ਰੇਸ਼ਨ ਵਿੱਚ, ਪੁਲਿਸ ਟੀਮ ਨੇ ਗਿਰੋਹ ਦੇ ਤਿੰਨ ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ।
ਇੱਕ ਬਦਨਾਮ ਗਿਰੋਹ ਤਿੰਨ ਵੱਡੀਆਂ ਅਪਰਾਧਿਕ ਘਟਨਾਵਾਂ ਵਿੱਚ ਸ਼ਾਮਲ ਪਾਇਆ ਗਿਆ। ਜਗਦੀਪ ਸਿੰਘ ਉਰਫ ਜੱਗਾ ਨੇ ਅਜੈ ਕੁਮਾਰ ਉਰਫ ਬਿੱਲਾ ਦੀ ਮਦਦ ਨਾਲ ਭੁਲੱਥ ਦੇ ਇਕ ਵਪਾਰੀ ਨੂੰ ਨਿਸ਼ਾਨਾ ਬਣਾਇਆ ਸੀ। ਇੱਕ ਹੋਰ ਮਾਮਲੇ ਵਿੱਚ ਗਿਰੋਹ ਦੇ ਪੰਜ ਮੈਂਬਰ 32 ਬੋਰ ਦੇ ਪਿਸਤੌਲ ਅਤੇ ਕਾਰਤੂਸ ਸਮੇਤ ਕਾਬੂ ਕੀਤੇ ਗਏ ਹਨ। ਪੁਲਿਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਇਸ ਗਿਰੋਹ ਨੂੰ ਹਥਿਆਰਾਂ ਦੀ ਖਰੀਦਦਾਰੀ ਲਈ ਵਿਦੇਸ਼ਾਂ ਤੋਂ ਵਿੱਤੀ ਸਹਾਇਤਾ ਮਿਲੀ ਸੀ, ਜਿਸ ਦੇ ਮੈਂਬਰਾਂ ਨੇ ਮੱਧ ਪ੍ਰਦੇਸ਼ ਤੋਂ ਪਿਸਤੌਲ ਅਤੇ ਅਸਲਾ ਖਰੀਦਿਆ ਸੀ।
ਇਹ ਵੀ ਪੜ੍ਹੋ
ਪੁਲਿਸ ਨੇ ਦਿੱਤੀ ਜਾਣਕਾਰੀ
ਐਸਐਸਪੀ ਨੇ ਦੱਸਿਆ ਕਿ ਮੁਲਜ਼ਮ ਹਰਵਿੰਦਰ ਸਿੰਘ ਉਰਫ਼ ਰਾਜੂ ਖ਼ਿਲਾਫ਼ ਪਹਿਲਾਂ ਵੀ ਥਾਣਾ ਸਦਰ ਕਪੂਰਥਲਾ ਵਿੱਚ ਐਨਡੀਪੀਐਸ ਐਕਟ ਤਹਿਤ ਥਾਣਾ ਲਾਂਬੜਾ ਅਤੇ ਥਾਣਾ ਕੈਂਟ ਸੀਪੀ ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਅਧੀਨ ਦਰਜ ਕੀਤਾ ਗਿਆ ਹੈ। ਦੋਵਾਂ ਕਾਰਵਾਈਆਂ ਦੌਰਾਨ ਬਰਾਮਦ ਹੋਏ ਕੁੱਲ 7 ਪਿਸਤੌਲ , 18 ਜਿੰਦਾ ਕਾਰਤੂਸ ਸਮੇਤ 10 ਮੈਗਜ਼ੀਨ, ਇੱਕ ਟੋਇਟਾ ਕੋਰੋਲਾ ਐਲਟਿਸ, ਇੱਕ ਜੁਪੀਟਰ ਸਕੂਟਰ, ਇੱਕ ਪਲੈਟੀਨਾ ਮੋਟਰਸਾਈਕਲ, ਇੱਕ ਐਕਟਿਵਾ ਸਕੂਟਰ ਅਤੇ ਦੋ ਮੋਬਾਈਲ ਫੋਨ ਸ਼ਾਮਲ ਹਨ।