ਪਠਾਨਕੋਟ 'ਚ ਮਾਈਨਿੰਗ ਮਾਫੀਆ ਦੇ ਹੌਸਲੇ ਬੁਲੰਦ, ਪਿੰਡ ਵਾਸੀਆਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਦੋ ਜ਼ਖਮੀ | Mining mafia attack with sharp weapons on villagers of Pathankot two injured know in Punjabi Punjabi news - TV9 Punjabi

ਪਠਾਨਕੋਟ ‘ਚ ਮਾਈਨਿੰਗ ਮਾਫੀਆ ਦੇ ਹੌਸਲੇ ਬੁਲੰਦ, ਪਿੰਡ ਵਾਸੀਆਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਦੋ ਜ਼ਖਮੀ

Published: 

23 Jun 2024 18:15 PM

ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਹੁਣ ਉਹ ਪਿੰਡ ਵਾਸੀਆਂ ਨੂੰ ਧਮਕੀਆਂ ਦੇਣ ਅਤੇ ਉਨ੍ਹਾਂ 'ਤੇ ਹਮਲਾ ਕਰਨ ਤੋਂ ਵੀ ਗੁਰੇਜ਼ ਨਹੀਂ ਕਰਦੇ। ਮਾਈਨਿੰਗ ਮਾਫੀਆ ਨਾਲ ਜੁੜੇ ਲੋਕਾਂ ਨੇ ਬੋਲੈਰੋ 'ਚ ਸਵਾਰ ਹੋ ਕੇ ਪਿੰਡ ਵਾਸੀਆਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ 'ਚ ਦੋ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਪਿੰਡ ਵਾਸੀਆਂ ਦਾ ਸਿਰਫ਼ ਇੱਕ ਹੀ ਰੋਸ ਸੀ ਕਿ ਉਨ੍ਹਾਂ ਦੇ ਪਿੰਡ ਨੇੜੇ ਉਨ੍ਹਾਂ ਦੀ ਨਿੱਜੀ ਜ਼ਮੀਨ ਵਿੱਚੋਂ ਨਾਜਾਇਜ਼ ਮਾਈਨਿੰਗ ਵਾਲੇ ਵਾਹਨ ਲੰਘ ਰਹੇ ਹਨ।

ਪਠਾਨਕੋਟ ਚ ਮਾਈਨਿੰਗ ਮਾਫੀਆ ਦੇ ਹੌਸਲੇ ਬੁਲੰਦ, ਪਿੰਡ ਵਾਸੀਆਂ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਦੋ ਜ਼ਖਮੀ
Follow Us On

ਪਠਾਨਕੋਟ ਦੇ ਹਲਕਾ ਭੋਆ ਦੇ ਪਿੰਡ ਅਖਬਾੜਾ ‘ਚ ਜਦੋਂ ਕਰੱਸ਼ਰ ਦੀਆਂ ਗੱਡੀਆਂ ਨੂੰ ਰੋਕਿਆ ਗਿਆ ਤਾਂ ਕਰੱਸ਼ਰ ‘ਤੇ ਮੌਜੂਦ ਲੋਕਾਂ ਨੇ ਟਰੱਕਾਂ ਨੂੰ ਰੋਕਣ ‘ਤੇ ਪਿੰਡ ਵਾਸੀਆਂ ‘ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਦੱਸ ਦੇਈਏ ਕਿ ਇਹ ਟਰੱਕ ਕਿਸੇ ਦੀ ਨਿੱਜੀ ਜ਼ਮੀਨ ਤੋਂ ਲੰਘ ਰਹੇ ਸੀ। ਇਸ ਹਮਲੇ ਵਿੱਚ ਟਰੱਕ ਰੋਕਣ ਵਾਲੇ ਪਿੰਡ ਵਾਸੀਆਂ ਵਿੱਚੋਂ ਦੋ ਵਿਅਕਤੀ ਜ਼ਖ਼ਮੀ ਹੋ ਗਏ ਹਨ। ਪਿੰਡ ਵਾਸੀਆਂ ਨੇ ਚਾਰ ਟਰੱਕ ਅਤੇ ਇੱਕ ਜੇਸੀਬੀ ਕਬਜ਼ੇ ਵਿੱਚ ਲੈ ਕੇ ਪੁਲਿਸ ਨੂੰ ਸੂਚਨਾ ਦਿੱਤੀ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਖਿਲਾਫ ਪ੍ਰਦਰਸ਼ਨ ਕੀਤਾ। ਸਥਾਨਕ ਲੋਕ ਹਿਮਾਚਲ ਦੇ ਇੱਕ ਵਿਧਾਇਕ ‘ਤੇ ਵੀ ਦੋਸ਼ ਲਗਾ ਰਹੇ ਹਨ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਹੁਣ ਉਹ ਪਿੰਡ ਵਾਸੀਆਂ ਨੂੰ ਧਮਕੀਆਂ ਦੇਣ ਅਤੇ ਉਨ੍ਹਾਂ ‘ਤੇ ਹਮਲਾ ਕਰਨ ਤੋਂ ਵੀ ਗੁਰੇਜ਼ ਨਹੀਂ ਕਰਦੇ। ਮਾਈਨਿੰਗ ਮਾਫੀਆ ਨਾਲ ਜੁੜੇ ਲੋਕਾਂ ਨੇ ਬੋਲੈਰੋ ‘ਚ ਸਵਾਰ ਹੋ ਕੇ ਪਿੰਡ ਵਾਸੀਆਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ‘ਚ ਦੋ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਪਿੰਡ ਵਾਸੀਆਂ ਦਾ ਸਿਰਫ਼ ਇੱਕ ਹੀ ਰੋਸ ਸੀ ਕਿ ਉਨ੍ਹਾਂ ਦੇ ਪਿੰਡ ਨੇੜੇ ਉਨ੍ਹਾਂ ਦੀ ਨਿੱਜੀ ਜ਼ਮੀਨ ਵਿੱਚੋਂ ਨਾਜਾਇਜ਼ ਮਾਈਨਿੰਗ ਵਾਲੇ ਵਾਹਨ ਲੰਘ ਰਹੇ ਹਨ। ਪਿੰਡ ਵਾਸੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਵਾਹਨਾਂ ਦੀ ਆਵਾਜਾਈ ਦਾ ਵਿਰੋਧ ਕਰ ਰਹੇ ਸਨ ਪਰ ਰਾਤ ਸਮੇਂ ਪਿੰਡ ਵਾਸੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਲੈਸ ਵਿਅਕਤੀਆਂ ਤੇ ਹਮਲਾ ਕਰ ਦਿੱਤਾ ਗਿਆ, ਜਿਸ ਵਿੱਚ ਦੋ ਵਿਅਕਤੀ ਜ਼ਖ਼ਮੀ ਹੋ ਗਏ।

ਸਥਾਨਕ ਲੋਕਾਂ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ। ਪੁਲੀਸ ਇਸ ਪੂਰੇ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ ਅਤੇ ਸਥਾਨਕ ਲੋਕਾਂ ਵੱਲੋਂ ਕਬਜ਼ੇ ਵਿੱਚ ਲਏ ਚਾਰ ਟਰੱਕ ਅਤੇ ਇੱਕ ਜੇਸੀਬੀ ਮਸ਼ੀਨ ਵੀ ਪੁਲੀਸ ਹਵਾਲੇ ਕਰ ਦਿੱਤੀ ਗਈ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਕਰੱਸ਼ਰ ਮਾਲਕ ਆਪਣੀ ਨਿੱਜੀ ਜ਼ਮੀਨ ਤੋਂ ਨਾਜਾਇਜ਼ ਮਾਈਨਿੰਗ ਕਰ ਰਹੇ ਹਨ ਅਤੇ ਜਦੋਂ ਉਨ੍ਹਾਂ ਨੇ ਮਾਈਨਿੰਗ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਹਮਲਾ ਕਰ ਕੇ ਜ਼ਖਮੀ ਕਰ ਦਿੱਤਾ।

Exit mobile version