ਜਲੰਧਰ: ਖੇਤ ‘ਚ ਕੰਮ ਕਰ ਰਹੇ ਕਿਸਾਨ ਨੂੰ ਬਦਮਾਸ਼ਾਂ ਨੇ ਮਾਰੀ ਗੋਲੀ, ਹਸਪਤਾਲ ‘ਚ ਭਰਤੀ

Updated On: 

05 Nov 2023 23:56 PM

ਜਲੰਧਰ ਦੇ ਪਿੰਡ ਸ਼ਾਮਪੁਰ ਨੇੜੇ ਕੰਮ ਕਰ ਰਹੇ ਇੱਕ ਕਿਸਾਨ 'ਤੇ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ। ਬਦਮਾਸ਼ਾਂ ਨੇ ਕਿਸਾਨ 'ਤੇ ਦੋ ਗੋਲੀਆਂ ਚਲਾਈਆਂ, ਜਿਸ 'ਚੋਂ ਇੱਕ ਗੋਲੀ ਉਸਦੀ ਗਰਦਨ 'ਤੇ ਜਾ ਲੱਗੀ। ਕਿਸਾਨ ਨੂੰ ਜ਼ਖ਼ਮੀ ਹਾਲਤ 'ਚ ਹਸਪਤਾਲ ਭਰਤੀ ਕਰਾਇਆ ਗਿਆ ਹੈ। ਪੁਲਿਸ ਇਸ ਘਟਨਾ ਦੀ ਜਾਂਚ ਵਿੱਚ ਝੁਟੀ ਹੋਈ ਹੈ।

ਜਲੰਧਰ: ਖੇਤ ਚ ਕੰਮ ਕਰ ਰਹੇ ਕਿਸਾਨ ਨੂੰ ਬਦਮਾਸ਼ਾਂ ਨੇ ਮਾਰੀ ਗੋਲੀ, ਹਸਪਤਾਲ ਚ ਭਰਤੀ
Follow Us On

ਕ੍ਰਾਈਮ ਨਿਊਜ। ਜਲੰਧਰ ਦੇ ਕਸਬਾ ਬਿਲਗਾ ਦੇ ਪਿੰਡ ਸ਼ਾਮਪੁਰ ਤੋਂ ਇੱਕ ਖ਼ਤਰਨਾਕ ਵਾਰਦਾਤ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਖੇਤ ਚ ਕੰਮ ਕਰ ਰਹੇ ਕਿਸਾਨ (Farmer) ‘ਤੇ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ। ਮੁਲਜ਼ਮਾਂ ਵੱਲੋਂ ਦੋ ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿੱਚੋਂ ਇੱਕ ਗੋਲੀ ਕਿਸਾਨ ਦੀ ਗਰਦਨ ਵਿੱਚ ਜਾ ਲੱਗੀ।

ਦੱਸ ਦਈਏ ਕਿ ਜ਼ਖ਼ਮੀ ਕਿਸਾਨ ਦੀ ਪਛਾਣ ਲਖਜੀਤ ਸਿੰਘ ਵਜੋਂ ਹੋਈ ਹੈ। ਗੋਲੀ ਲੱਗਣ ਤੋਂ ਬਾਅਦ ਉਸ ਨੂੰ ਤੁਰੰਤ ਨੂਰਮਹਿਲ ਦੇ ਸਿਵਲ ਹਸਪਤਾਲ (Hospital) ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਜਲੰਧਰ ਰੈਫਰ ਕਰ ਦਿੱਤਾ। ਇਸ ਪੂਰੀ ਵਾਰਦਾਤ (Incident)ਨੂੰ ਲੈ ਕੇ ਪੁਲਿਸ ਜਾਂਚ ਕਰ ਰਹੀ ਹੈ ਅਤੇ ਪੁਲਿਸ ਨੇ ਮੌਕੇ ਤੋਂ ਦੋ ਮ੍ਰਿਤਕ ਅਤੇ ਇੱਕ ਜ਼ਿੰਦਾ ਕਾਰਤੂਸ ਬਰਾਮਦ ਕੀਤਾ ਹੈ।

ਬਿਲਗਾ ਥਾਣੇ ਦੇ ਐੱਸਐੱਚਓ ਨੇ ਦਿੱਤੀ ਜਾਣਕਾਰੀ

ਇਸ ਘਟਨਾ ਨੂੰ ਲੈ ਬਿਲਗਾ ਥਾਣੇ ਦੇ ਐਸਐਚਓ ਮਹਿੰਦਰਪਾਲ ਸਿੰਘ ਨੇ ਦੱਸਿਆ ਕਿ ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਕਤ ਕਿਸਾਨ ਦੀ ਕਿਸੇ ਨਾਲ ਰੰਜਿਸ਼ ਸੀ ਜਾਂ ਕਿਸੇ ਹੋਰ ਕਾਰਨ ਉਸ ਤੇ ਹਮਲਾ ਹੋਇਆ ਹੈ। ਉਨ੍ਹਾਂ ਕਿਹਾ ਇਸ ਘਟਨਾ ਦੇ ਪਿੱਛੇ ਦੀ ਗੱਲ ਜਾਂਚ ਤੋਂ ਬਾਅਦ ਹੀ ਪਤਾ ਲੱਗੇਗੀ। ਇਸ ਦੇ ਨਾਲ ਹੀ ਪਰਿਵਾਰ ਨੇ ਵੀ ਕਿਸੇ ‘ਤੇ ਦੋਸ਼ ਨਹੀਂ ਲਗਾਇਆ ਹੈ। ਪੁਲਿਸ ਹੁਣ ਪਿੰਡ ਦੇ ਸੀਸੀਟੀਵੀ ਫੁਟੇਜ ਨੂੰ ਸਕੈਨ ਕਰ ਰਹੀ ਹੈ।

ਐਸਐਚਓ ਨੇ ਦੱਸਿਆ ਕਿ ਪਰਿਵਾਰ ਦੀ ਸ਼ਿਕਾਇਤ ਤੇ ਕਤਲ ਦੀ ਕੋਸ਼ਿਸ਼, ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਵਾਰਦਾਤ ਵਾਲੀ ਥਾਂ ਤੋਂ ਕੁਝ ਹੋਰ ਤੱਥ ਵੀ ਮਿਲੇ ਹਨ, ਜਿਨ੍ਹਾਂ ਦੇ ਆਧਾਰ ‘ਤੇ ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।