ਭਾਜਪਾ ਵਿੱਚ ਸ਼ਾਮਿਲ ਹੋਣ ਦੇ ਆਫ਼ਰ ਦੇਣ ਵਾਲੇ ਖਿਲਾਫ਼ 'ਆਪ' ਵਿਧਾਇਕ ਨੇ ਦਰਜ ਕਰਵਾਈ ਸ਼ਿਕਾਇਤ | MLA Goldie Kamboj filed FIR against the person who offered to join the BJP through a phone call Punjabi news - TV9 Punjabi

ਭਾਜਪਾ ਵਿੱਚ ਸ਼ਾਮਿਲ ਹੋਣ ਦੇ ਆਫ਼ਰ ਦੇਣ ਵਾਲੇ ਖਿਲਾਫ਼ ‘ਆਪ’ ਵਿਧਾਇਕ ਨੇ ਦਰਜ ਕਰਵਾਈ ਸ਼ਿਕਾਇਤ

Updated On: 

30 Mar 2024 15:02 PM

ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ਼ ਨੇ ਪੰਜਾਬ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ ਕਿ ਇੱਕ ਵਿਦੇਸ਼ੀ ਨੰਬਰ ਤੋਂ ਉਹਨਾਂ ਨੂੰ ਕਾਲ ਆਈ ਹੈ। ਜਿਸ ਰਾਹੀਂ ਉਹਨਾਂ ਨੂੰ ਲਾਲਚ ਦਿੰਦਿਆਂ ਭਾਜਪਾ ਵਿੱਚ ਸ਼ਾਮਿਲ ਹੋਣ ਦਾ ਲਾਲਚ ਦਿੱਤਾ ਗਿਆ ਸੀ। ਗੋਲਡੀ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਹਰਾ ਕੇ ਵਿਧਾਇਕ ਬਣੇ ਸਨ।

ਭਾਜਪਾ ਵਿੱਚ ਸ਼ਾਮਿਲ ਹੋਣ ਦੇ ਆਫ਼ਰ ਦੇਣ ਵਾਲੇ ਖਿਲਾਫ਼ ਆਪ ਵਿਧਾਇਕ ਨੇ ਦਰਜ ਕਰਵਾਈ ਸ਼ਿਕਾਇਤ

ਵਿਧਾਇਕ ਗੋਲਡੀ ਕੰਬੋਜ਼ ਨੇ ਦਰਜ ਕਰਵਾਈ FIR

Follow Us On

ਆਮ ਆਦਮੀ ਪਾਰਟੀ (ਆਪ) ਦੇ ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ ਵਿਦੇਸ਼ੀ ਨੰਬਰ ਤੋਂ ਫੋਨ ਕਰਨ ਅਤੇ ਬਦਲੇ ਵਿੱਚ 25 ਕਰੋੜ ਰੁਪਏ ਦੀ ਪੇਸ਼ਕਸ਼ ਕਰਨ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਵਿਧਾਇਕ ਦੀ ਸ਼ਿਕਾਇਤ ਤੇ ਥਾਣਾ ਜਲਾਲਾਬਾਦ ਦੀ ਪੁਲੀਸ ਨੇ ਸੇਵਕ ਸਿੰਘ ਨਾਂ ਦੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਇਸ ਮਾਮਲੇ ਦੀ ਜਾਂਚ ਲਈ ਵਿਜੀਲੈਂਸ ਨੂੰ ਪੱਤਰ ਵੀ ਲਿਖਿਆ ਗਿਆ ਹੈ। ਤਾਂ ਜੋ ਇਸ ਨਾਲ ਜੁੜਿਆ ਸਾਰਾ ਸੱਚ ਸਾਹਮਣੇ ਲਿਆਂਦਾ ਜਾ ਸਕੇ।

ਪੁਲੀਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਵਿਧਾਇਕ ਨੇ ਦੱਸਿਆ ਕਿ ਚਾਰ ਦਿਨ ਪਹਿਲਾਂ ਉਹਨਾਂ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਫੋਨ ਆਇਆ ਸੀ। ਫੋਨ ਕਰਨ ਵਾਲੇ ਸੇਵਕ ਸਿੰਘ ਨੇ 20-25 ਕਰੋੜ ਰੁਪਏ ਲੈ ਕੇ ਉਹਨਾਂ ਨੂੰ ‘ਆਪ’ ਛੱਡ ਕੇ ਭਾਜਪਾ ‘ਚ ਸ਼ਾਮਲ ਹੋਣ ਲਈ ਦਬਾਅ ਪਾਇਆ। ਇਸ ਤੋਂ ਇਲਾਵਾ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਅਤੇ ਲੋਕ ਸਭਾ ਚੋਣ ਟਿਕਟ ਦੀ ਪੇਸ਼ਕਸ਼ ਕੀਤੀ ਗਈ ਸੀ।

ਗੋਲਡੀ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਹਰਾ ਕੇ ਵਿਧਾਇਕ ਬਣੇ ਸਨ। ਇਸ ਦੇ ਨਾਲ ਹੀ ਇਲਾਕੇ ਵਿੱਚ ਉਹਨਾਂ ਵੱਲੋਂ ਕਰਵਾਏ ਗਏ ਕੰਮਾਂ ਦੀਆਂ ਵੀ ਕਾਫੀ ਚਰਚਾਵਾਂ ਵੀ ਹੋਈਆਂ ਸਨ ।

ਭਾਜਪਾ ਮੁਖੀ ਨੇ ਇਸ ਤਰ੍ਹਾਂ ਦਾ ਤਾਅਨਾ ਮਾਰਿਆ ਸੀ

ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਇਸ ਮਾਮਲੇ ‘ਤੇ ਵਿਅੰਗ ਕੱਸਦੇ ਹੋਏ ਕਿਹਾ ਸੀ ਕਿ ਭਾਜਪਾ ‘ਤੇ ਕਦੇ ਵੀ ਟਾਲ-ਮਟੋਲ ਦਾ ਇਲਜ਼ਾਮ ਨਹੀਂ ਲੱਗਾ। 5,000 ਰੁਪਏ ਵਿੱਚ ਵਿਕ ਰਹੀ ਇੱਕ ਵਸਤੂ ਲਈ 25 ਕਰੋੜ ਰੁਪਏ ਕੌਣ ਦੇਵੇਗਾ? ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਪਣੀ ਕੀਮਤ ਜ਼ਿਆਦਾ ਵਧਾ ਦਿੱਤੀ ਹੈ, ਲੋਕ ਇਨ੍ਹਾਂ ਦੀ ਅਸਲ ਕੀਮਤ ਦੱਸਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਇਸ ਮਾਮਲੇ ਦੀ ਈਡੀ ਤੋਂ ਜਾਂਚ ਦੀ ਮੰਗ ਕੀਤੀ ਸੀ। ਤਾਂ ਜੋ ਸਾਰੀ ਸੱਚਾਈ ਸਾਹਮਣੇ ਲਿਆਂਦੀ ਜਾ ਸਕੇ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੇ ਘਟਾਈ ਸੁਰੱਖਿਆ ਤਾਂ ਅਮਿਤ ਸ਼ਾਹ ਨੂੰ ਮਿਲੇ ਰਿੰਕੂ-ਅੰਗੁਰਾਲ, ਮੰਗੀ ਸੁਰੱਖਿਆ

Exit mobile version