ਮੋਗਾ ‘ਚ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਦੇ 4 ਮੈਂਬਰ ਗ੍ਰਿਫ਼ਤਾਰ, 32 ਬੋਰ ਦੇ 9 ਪਿਸਤੌਲ ਤੇ 20 ਕਾਰਤੂਸ ਬਰਾਮਦ
Moga Police arrested Arms Smugglers: ਐਸਐਸਪੀ ਮੋਗਾ ਅਜੈ ਗਾਂਧੀ ਦੇ ਮੁਤਾਬਕ ਇੱਕ ਗੁਪਤ ਸੂਚਨਾ ਦੇ ਆਧਾਰ 'ਤੇ ਮੋਗਾ-ਲੁਧਿਆਣਾ ਜੀਟੀ ਰੋਡ 'ਤੇ ਅਜੀਤਵਾਲ ਨੇੜੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਅਜੈ ਕੁਮਾਰ ਫਾਜ਼ਿਲਕਾ ਤੇ ਸੁਖਪਾਲ ਸਿੰਘ ਸੰਗਰੂਰ ਸ਼ਾਮਲ ਹਨ। ਸੁਖਪਾਲ ਸਿੰਘ ਵਿਰੁੱਧ ਪਹਿਲਾਂ ਹੀ ਪਟਿਆਲਾ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਚਾਰ ਮਾਮਲੇ ਦਰਜ ਹਨ।

ਮੋਗਾ ਪੁਲਿਸ ਦੀ ਕ੍ਰਾਈਮ ਇਨਵੈਟੀਗੇਸ਼ਨ ਏਜੰਸੀ (CIA) ਨੇ ਇੱਕ ਵੱਡੀ ਕਾਰਵਾਈ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਮਲੇ ਵਿੱਚ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਤੋਂ 32 ਬੋਰ ਦੀਆਂ 9 ਪਿਸਤੌਲ ਅਤੇ 20 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁਲਿਸ ਟੀਮ ਪੁੱਛਗਿੱਛ ਕਰ ਰਹੀ ਹੈ।
ਗੁਪਤ ਸੂਚਨਾ ਦੇ ਆਧਾਰ ‘ਤੇ CIA ਵੱਲੋਂ ਛਾਪਾ
ਐਸਐਸਪੀ ਮੋਗਾ ਅਜੈ ਗਾਂਧੀ ਦੇ ਮੁਤਾਬਕ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਮੋਗਾ-ਲੁਧਿਆਣਾ ਜੀਟੀ ਰੋਡ ‘ਤੇ ਅਜੀਤਵਾਲ ਨੇੜੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਅਜੈ ਕੁਮਾਰ ਫਾਜ਼ਿਲਕਾ ਤੇ ਸੁਖਪਾਲ ਸਿੰਘ ਸੰਗਰੂਰ ਸ਼ਾਮਲ ਹਨ। ਸੁਖਪਾਲ ਸਿੰਘ ਵਿਰੁੱਧ ਪਹਿਲਾਂ ਹੀ ਪਟਿਆਲਾ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਚਾਰ ਮਾਮਲੇ ਦਰਜ ਹਨ।
Major Crackdown on Illegal Arms Trade, @MogaPolice arrests 4 members of a network involved in illegal arms smuggling. During the operation, police team recovers 9 pistols (.32 bore), magazines, and 20 live rounds.
Investigations are ongoing to track down other individuals pic.twitter.com/LfLSkT309Y
— Punjab Police India (@PunjabPoliceInd) March 20, 2025
ਪੁਲਿਸ ਨੇ ਅਦਾਲਤ ਤੋਂ ਰਿਮਾਂਡ ਦੀ ਕੀਤੀ ਮੰਗ
ਜਾਂਚ ਤੋਂ ਪਤਾ ਲੱਗਾ ਕਿ ਫਰੀਦਕੋਟ ਜੇਲ੍ਹ ਵਿੱਚ ਬੰਦ ਇੱਕ ਹੈਂਡਲਰ ਨੇ ਮੁਲਜ਼ਮਾਂ ਨੂੰ ਇੱਕ ਦੂਜੇ ਨਾਲ ਮਿਲਾਇਆ ਸੀ। ਪੁਲਿਸ ਨੇ ਸ਼ੇਰਪੁਰ ਤਾਇਬਾ ਦੇ ਗੁਰਪ੍ਰੀਤ ਸਿੰਘ ਅਤੇ ਧਰਮਕੋਟ ਦੇ ਸੁਰਜੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਹਥਿਆਰ ਸਪਲਾਈ ਕਰਦੇ ਸਨ। ਪੁਲਿਸ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰੇਗੀ ਅਤੇ ਉਨ੍ਹਾਂ ਦੇ ਰਿਮਾਂਡ ਦੀ ਮੰਗ ਕਰੇਗੀ। ਰਿਮਾਂਡ ਦੌਰਾਨ, ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਅਤੇ ਇਸ ਵਿੱਚ ਸ਼ਾਮਲ ਹੋਰ ਲੋਕਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਕਾਰਵਾਈ ਸ਼ੁਰੂ ਕੀਤੀ ਗਈ ਹੈ। ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਦਾ ਬੁਲਡੋਜ਼ਰ ਨਸ਼ਾ ਤਸਕਰਾਂ ਦੇ ਘਰਾਂ ‘ਤੇ ਗਰਜ ਰਿਹਾ ਹੈ। ਨਸ਼ੇ ਦੀ ਲਤ ਨਾਲ ਸਬੰਧਤ ਜਾਣਕਾਰੀ ਪ੍ਰਦਾਨ ਕਰਨ ਲਈ ਹੈਲਪਲਾਈਨ ਨੰਬਰ 9779100200 ਵੀ ਸ਼ੁਰੂ ਕੀਤਾ ਗਿਆ ਸੀ।