ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਮੋਗਾ ‘ਚ ਪੁਲਿਸ ਤੇ ਬਦਮਾਸ਼ਾ ਵਿਚਾਲੇ ਐਨਕਾਊਂਟਰ, ਮੁਲਜ਼ਮ ਗੁਰਦੀਪ ਮਾਨਾ ਦੇ ਪੈਰ ਵਿੱਚ ਲੱਗੀ ਗੋਲੀ

Moga Police Encounter: ਮੋਗਾ 'ਚ ਪੁਲਿਸ ਤੇ ਬਦਮਾਸ਼ ਵਿਚਾਲੇ ਐਨਕਾਊਂਟਰ ਹੋਇਆ ਹੈ। ਪੁਲਿਸ ਹਥਿਆਰਾਂ ਦੀ ਰਿਕਵਰੀ ਕਰਨ ਦੇ ਲਈ ਗਈ ਸੀ। ਪੁਲਿਸ ਮੁਤਾਬਕ ਗੈਂਗਸਟਰ ਗੁਰਦੀਪ ਸਿੰਘ ਮਾਨਾ ਵਿਰੁੱਧ ਹੁਣ ਤੱਕ 43 ਮਾਮਲੇ ਦਰਜ ਹਨ। ਸ਼ੁੱਕਰਵਾਰ ਸਵੇਰੇ ਪੁਲਿਸ ਟੀਮ ਮੁਲਜ਼ਮ ਦੇ ਇਸ਼ਾਰੇ 'ਤੇ ਹਥਿਆਰ ਬਰਾਮਦ ਕਰਨ ਗਈ ਸੀ। ਇਸ ਦੌਰਾਨ ਮੁਲਜ਼ਮਾਂ ਨੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਗੋਲੀਬਾਰੀ ਵਿੱਚ ਗੈਂਗਸਟਰ ਜ਼ਖਮੀ ਹੋ ਗਿਆ।

ਮੋਗਾ ‘ਚ ਪੁਲਿਸ ਤੇ ਬਦਮਾਸ਼ਾ ਵਿਚਾਲੇ ਐਨਕਾਊਂਟਰ, ਮੁਲਜ਼ਮ ਗੁਰਦੀਪ ਮਾਨਾ ਦੇ ਪੈਰ ਵਿੱਚ ਲੱਗੀ ਗੋਲੀ
ਮੋਗਾ ‘ਚ ਪੁਲਿਸ ਤੇ ਬਦਮਾਸ਼ਾ ਵਿਚਾਲੇ ਐਨਕਾਊਂਟਰ
Follow Us
munish-jindal
| Updated On: 28 Feb 2025 14:36 PM

ਮੋਗਾ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਐਨਕਾਊਂਟਰ ਹੋਇਆ ਹੈ। ਪੁਲਿਸ ਹਥਿਆਰਾਂ ਦੀ ਰਿਕਵਰੀ ਕਰਨ ਦੇ ਲਈ ਗਈ ਸੀ। ਜਿੱਥੇ ਪੁਲਿਸ ਅਤੇ ਬਦਮਾਸ਼ ਵਿਚਾਲੇ ਚੂਹੜ ਚੱਕ ਲਿੰਕ ਰੋੜ ਨੇੜੇ ਮੁਠਭੇੜ ਹੋ ਗਈ। ਇਸ ਦੌਰਾਨ ਮੁਲਜ਼ਮ ਗੁਰਦੀਪ ਮਾਨਾ ਦੇ ਪੈਰ ਵਿੱਚ ਗੋਲੀ ਲੱਗੀ ਹੈ। ਜਿਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਮੋਗਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ।

ਜਾਣਕਾਰੀ ਦਿੰਦਿਆ SPD ਬਾਲ ਕ੍ਰਿਸ਼ਨ ਸਿੰਗਲਾ ਨੇ ਦੱਸਿਆ ਕਿ ਗੁਰਦੀਪ ਸਿੰਘ ਮਾਨਾ A ਕੈਟਿਗਰੀ ਦਾ ਗੈਂਗਸਟਰ ਹੈ। ਪੁਲਿਸ ਨੇ ਦੋ ਦਿਨ ਪਹਿਲਾਂ ਗੁਰਦੀਪ ਮਾਨਾ ਨੂੰ 400 ਗ੍ਰਾਮ ਹੈਰੋਇਨ, ਇੱਕ BMW ਕਾਰ ਅਤੇ ਇੱਕ ਪਿਸਤੌਲ ਨਾਲ ਫੜੀਆ ਸੀ। ਇਸ ਦੌਰਾਨ ਪੁਲਿਸ ਨੇ ਇੱਕ ਹੋਰ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਕੋਰਟ ਤੋਂ ਰਿਮਾਂਡ ਲੈ ਕੇ ਮਾਮਲੇ ਦੀ ਜਾਂਚ ਸਬੰਧੀ ਮੁਲਜ਼ਮ ਨੂੰ ਲੈ ਕੇ ਮੌਕੇ ‘ਤੇ ਪਹੁੰਚੀ ਸੀ। ਮੁਲਜ਼ਮ ਨੇ ਪੁੱਛਗਿੱਛ ਵਿੱਚ ਦੱਸਿਆ ਸੀ ਕਿ ਉਸ ਨੇ ਪਿਸਤੌਲ ਕਿੱਥੇ ਰੱਖਿਆ ਹੋਇਆ ਹੈ ਅਤੇ ਇਹ ਸਪੌਟ ਮੁਲਜ਼ਮ ਨਸ਼ਾ ਵੇਚਣ ਲਈ ਵਰਤਦੇ ਸਨ।

ਪੁਲਿਸ ਜਦੋਂ ਮੁਲਜ਼ਮ ਨੂੰ ਲੈ ਕੇ ਮੌਕੇ ‘ਤੇ ਪਹੁੰਚੀ ਤਾਂ ਉਸ ਵੇਲੇ ਮੀਂਹ ਪੈ ਰਿਹਾ ਸੀ। ਮੁਲਜ਼ਮ ਨੇ ਮੌਕੇ ਦਾ ਫਾਇਦਾ ਚੁੱਕਦਾ ਹੋਇਆ ਜਿਥੇ ਉਸ ਨੇ ਪਿਸਤੌਲ ਰੱਖਿਆ ਹੋਇਆ ਸੀ ਉਥੋਂ ਉਸ ਨੇ ਪਿਸਤੌਲ ਕੱਢ ਲਿਆ। ਜਿਸ ਤੋਂ ਬਾਅਦ ਉਸ ਨੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾਈਆਂ। ਪੁਲਿਸ ਨੇ ਵੀ ਜਵਾਬੀ ਕਾਰਵਾਈ ਵਿੱਚ ਫਾਇਰਿੰਗ ਕੀਤੀ। ਜਿਸ ਤੋਂ ਬਾਅਦ ਇੱਕ ਗੋਲੀ ਮੁਲਜ਼ਮ ਗੁਰਦੀਪ ਦੀ ਲੱਤ ਵਿੱਚ ਜਾ ਲੱਗੀ। ਪੁਲਿਸ ਵੱਲੋਂ ਮੁਲਜ਼ਮ ਨੂੰ ਤੁਰੰਤ ਮੋਗਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਗੁਰਦੀਪ ਸਿੰਘ ਮਾਨਾ ਖਿਲਾਫ ਹੁਣ ਤੱਕ 43 ਮਾਮਲੇ ਦਰਜ

ਪੁਲਿਸ ਮੁਤਾਬਕ ਗੁਰਦੀਪ ਸਿੰਘ ਮਾਨਾ ਖਿਲਾਫ ਹੁਣ ਤੱਕ 43 ਵੱਖ- ਵੱਖ ਮਾਮਲੇ ਦਰਜ ਹਨ। ਇਹ ਬਰਨਾਲਾ ਦਾ ਰਹਿਣ ਵਾਲਾ ਹੈ। ਉਹ ਬਰਨਾਲਾ ਛੱਡ ਕੇ ਚੂਹੜ ਚੱਕ ਵਿੱਚ ਰਹਿ ਰਿਹਾ ਸੀ। ਪੁਲਿਸ ਨੇ ਦੱਸਿਆ ਕਿ ਉਹ ਨਸ਼ੇ ਦੀ ਸਪਲਾਈ ਕਰਨ ਦਾ ਕੰਮ ਕਰਦਾ ਸੀ। ਇਸ ਗੋਲੀਬਾਰੀ ਵਿੱਚ ਪੁਲਿਸ ਪਾਰਟੀ ਨੂੰ ਕੋਈ ਵੀ ਨੁਕਸਾਨ ਨਹੀਂ ਹੋਇਆ ਹੈ। ਪੁਲਿਸ ਵੱਲੋਂ 5 ਗੋਲੀਆਂ ਚਲਾਈਆਂ ਗਈਆਂ ਅਤੇ ਮੁਲਜ਼ਮ ਨੇ ਰਾਊਂਡ ਫਾਈਰ ਕੀਤੇ।

Video : ਫਿਰੋਜ਼ਪੁਰ ਵਿੱਚ ਪਿਆ ਮੀਂਹ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
Video : ਫਿਰੋਜ਼ਪੁਰ ਵਿੱਚ ਪਿਆ ਮੀਂਹ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ...
ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ, ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ
ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ,  ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ...
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!...
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ...
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'...
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ...
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ...
Plane Crash in Ahmedabad: ਏਅਰ ਇੰਡੀਆ ਦਾ ਯਾਤਰੀ ਜਹਾਜ਼ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ, ਦੇਖੋ ਹਾਦਸੇ ਦੀ VIDEO
Plane Crash in Ahmedabad: ਏਅਰ ਇੰਡੀਆ ਦਾ ਯਾਤਰੀ ਜਹਾਜ਼ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ, ਦੇਖੋ ਹਾਦਸੇ ਦੀ VIDEO...
ਸ੍ਰੀ ਹੇਮਕੁੰਡ ਸਾਹਿਬ ਦਾ ਸਮਝੋ ਮਤਲਬ... ਦਸ਼ਮ ਪਿਤਾ ਨੇ ਸੰਗਤਾਂ ਨੂੰ ਕੀ ਦਿੱਤਾ ਸੀ ਸੰਦੇਸ਼...ਵੇਖੋ VIDEO
ਸ੍ਰੀ ਹੇਮਕੁੰਡ ਸਾਹਿਬ ਦਾ ਸਮਝੋ ਮਤਲਬ... ਦਸ਼ਮ ਪਿਤਾ ਨੇ ਸੰਗਤਾਂ ਨੂੰ ਕੀ ਦਿੱਤਾ ਸੀ ਸੰਦੇਸ਼...ਵੇਖੋ VIDEO...