ਮੋਗਾ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਐਨਕਾਊਂਟਰ, 32 ਬੋਰ ਦਾ ਰਿਵਾਲਵਰ ਅਤੇ ਜ਼ਿੰਦਾ ਕਾਰਤੂਸ ਬਰਾਮਦ

munish-jindal
Published: 

12 Mar 2025 15:48 PM

Moga Police Encounter: ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਮੋਗਾ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਵਿਦੇਸ਼ ਵਿੱਚ ਰਹਿੰਦੇ ਬਦਨਾਮ ਗੈਂਗਸਟਰ ਲੱਕੀ ਪਟਿਆਲਾ ਅਤੇ ਦਵਿੰਦਰ ਬੰਬੀਹਾ ਗੈਂਗ ਲਈ ਕੰਮ ਕਰਨ ਵਾਲੇ ਇੱਕ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੁਲਿਸ ਤੇ ਮੁਲਜ਼ਮ ਵਿਚਕਾਰ ਗੋਲੀਬਾਰੀ ਵੀ ਹੋਈ।

ਮੋਗਾ ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਐਨਕਾਊਂਟਰ, 32 ਬੋਰ ਦਾ ਰਿਵਾਲਵਰ ਅਤੇ ਜ਼ਿੰਦਾ ਕਾਰਤੂਸ ਬਰਾਮਦ

ਮੋਗਾ 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਐਨਕਾਊਂਟਰ

Follow Us On

Moga Police Encounter: ਮੋਗਾ ਵਿੱਚ ਇੱਕ ਵਾਰ ਫਿਰ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ ਹੋਇਆ ਹੈ। ਇਸ ਵਾਰ ਮੋਗਾ ਦੇ AGTF ਤੇ CIA ਸਟਾਫ ਨੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਇਸ ਸਬੰਧ ਵਿੱਚ ਕਾਰਵਾਈ ਕੀਤੀ ਅਤੇ ਬਦਮਾਸ਼ ਨੂੰ ਕਾਬੂ ਕਰ ਲਿਆ ਹੈ। ਜਾਣਕਾਰੀ ਦਿੰਦੇ ਹੋਏ ਐਸਐਸਪੀ ਮੋਗਾ ਆਈਪੀਐਸ ਅਜੇ ਗਾਂਧੀ ਨੇ ਦੱਸਿਆ ਕਿ ਜਿਵੇਂ ਹੀ ਪੁਲਿਸ ਨੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਬਦਮਾਸ਼ ਮਲਕੀਤ ਸਿੰਘ ਉਰਫ਼ ਮਨੂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਗਈ।

ਉਸ ਦੇ ਪਾਸਿਓਂ ਪੁਲਿਸ ‘ਤੇ ਦੋ ਗੋਲੀਆਂ ਚਲਾਈਆਂ ਗਈਆਂ। ਉਨ੍ਹਾਂ ਨੇ ਦੱਸਿਆ ਕਿ ਜਦੋਂ ਪੁਲਿਸ ਨੇ ਜਵਾਬੀ ਕਾਰਵਾਈ ਵਿੱਚ ਗੋਲੀ ਚਲਾਈ ਤਾਂ ਉਹ ਜ਼ਖਮੀ ਹੋ ਗਿਆ।

ਉਨ੍ਹਾਂ ਕਿਹਾ ਕਿ ਬਦਮਾਸ਼ ਮਲਕੀਤ ਉਰਫ਼ ਮਨੂ ਦੇ ਕਬਜ਼ੇ ਵਿੱਚੋਂ ਇੱਕ 32 ਬੋਰ ਦਾ ਰਿਵਾਲਵਰ ਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਉਸ ਵਿਰੁੱਧ ਪਹਿਲਾਂ ਹੀ 6 ਮਾਮਲੇ ਦਰਜ ਹਨ। ਜਿਸ ਵਿੱਚੋਂ ਇਹ ਦੋ ਮਾਮਲਿਆਂ ਵਿੱਚ ਲੋੜੀਂਦਾ ਸੀ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਜਾਂਚ ਤੋਂ ਪਤਾ ਲੱਗਾ ਹੈ ਕਿ ਬਾਜੀ ਨਾਮ ਦਾ ਇੱਕ ਨੌਜਵਾਨ ਜੋ ਇਸ ਸਮੇਂ ਜੇਲ੍ਹ ਵਿੱਚ ਹੈ, ਉਸ ਦਾ ਸਾਥੀ ਹੈ। ਮਿਲੀ ਜਾਣਕਾਰੀ ਮੁਤਾਬਕ ਉਸ ਨੇ ਜਗਰਾਉਂ, ਦੇ ਜ਼ਿਲ੍ਹਾ ਲੁਧਿਆਣਾ ਦੇ ਰਾਜਾ ਢਾਬੇ ‘ਤੇ ਵੀ ਗੋਲੀਬਾਰੀ ਕੀਤੀ ਸੀ। ਇਸ ਵੇਲੇ ਮਲਕੀਤ ਉਸ ਜਗ੍ਹਾ ‘ਤੇ ਕਿਰਾਏ ‘ਤੇ ਰਹਿ ਰਿਹਾ ਸੀ ਜਿੱਥੇ ਮੁਕਾਬਲਾ ਹੋਇਆ ਸੀ।

ਮਿਲੀ ਜਾਣਕਾਰੀ ਮੁਤਾਬਕ ਇਸ ਕੋਠੀ ਵਿੱਚ ਬਦਮਾਸ਼ਾਂ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾਈ ਜਾ ਹੀ ਸੀ। ਮੁਲਜ਼ਮ ਮਨਕੀਲ ਸਿੰਘ ਮੰਨੂ ਦਵਿੰਦਰ ਬੰਬੀਹਾ ਗਰੁੱਪ ਦਾ ਸ਼ੂਟਰ ਸੀ। ਉਸ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ।