ਰਿਸ਼ਵਤ ਲੈਣ ਦੇ ਮਾਮਲੇ ਚ ਮਹਿਲਾ SHO ਇੰਸਪੈਕਟਰ ਖਿਲਾਫ਼ FIR, ਮੁੱਖ ਮੰਤਰੀ ਨਾਲ ਵੀਡੀਓ ਕਾਲ ਕਾਰਨ ਆਈ ਸੀ ਚਰਚਾ

tv9-punjabi
Published: 

24 Oct 2024 09:45 AM IST

ਜਾਣਕਾਰੀ ਅਨੁਸਾਰ ਪੁਲਿਸ ਨੇ 1 ਅਕਤੂਬਰ ਨੂੰ ਅਮਰਜੀਤ ਸਿੰਘ ਵਾਸੀ ਦਾਤੇਵਾਲ ਰੋਡ ਕੋਟ ਈਸੇ ਖਾਂ ਤੋਂ 2 ਕਿਲੋ ਅਫੀਮ ਬਰਾਮਦ ਕਰਨ ਦੇ ਇਲਜ਼ਾਮ 'ਚ ਮੁਕੱਦਮਾ ਦਰਜ ਕੀਤਾ ਸੀ, ਜਦਕਿ ਉਸ ਦੇ ਭਰਾਵਾਂ ਕੋਲੋਂ 3 ਕਿਲੋ ਅਫੀਮ ਵੀ ਬਰਾਮਦ ਹੋਈ ਸੀ। ਤਿੰਨਾਂ ਪੁਲੀਸ ਮੁਲਾਜ਼ਮਾਂ ਨੇ ਇੱਕ ਪ੍ਰਾਈਵੇਟ ਵਿਅਕਤੀ ਨਾਲ 8 ਲੱਖ ਰੁਪਏ ਵਿੱਚ ਸੌਦਾ ਕੀਤਾ ਸੀ ਅਤੇ 5 ਲੱਖ ਰੁਪਏ ਲੈ ਕੇ ਚਲੇ ਗਏ।

ਰਿਸ਼ਵਤ ਲੈਣ ਦੇ ਮਾਮਲੇ ਚ ਮਹਿਲਾ SHO ਇੰਸਪੈਕਟਰ ਖਿਲਾਫ਼ FIR, ਮੁੱਖ ਮੰਤਰੀ ਨਾਲ ਵੀਡੀਓ ਕਾਲ ਕਾਰਨ ਆਈ ਸੀ ਚਰਚਾ

ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ (ਫੋਟੋ - ਸੋਸ਼ਲ ਮੀਡੀਆ)

Follow Us On

FIR Against SHO: ਮੋਗਾ ‘ਚ ਬੀਤੀ ਦੇਰ ਰਾਤ ਈਸੇ ਖਾਂ ਦੀ ਐੱਸਐੱਚਓ ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ ਅਤੇ 2 ਹੋਰ ਪੁਲਸ ਮੁਲਾਜ਼ਮਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਪੁਲਿਸ ਮੁਲਾਜ਼ਮਾਂ ‘ਤੇ ਅਫੀਮ ਤਸਕਰਾਂ ਦੀ ਮਦਦ ਕਰਨ ਦਾ ਇਲਜ਼ਾਮ ਹੈ। ਪੁਲੀਸ ਨੇ ਫਿਲਹਾਲ ਇਸ ਮਾਮਲੇ ਵਿੱਚ ਐਸਐਚਓ ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ, ਮੁਨਸ਼ੀ ਗੁਰਪ੍ਰੀਤ ਸਿੰਘ, ਚੌਕੀ ਇੰਚਾਰਜ ਬਲਖੰਡੀ, ਅਫੀਮ ਤਸਕਰ ਮਨਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਸੀਨੀਅਰ ਪੁਲਿਸ ਅਧਿਕਾਰੀ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ। ਮੁਲਜ਼ਮ ਪੁਲੀਸ ਮੁਲਾਜ਼ਮਾਂ ਦੇ ਪੁਰਾਣੇ ਰਿਕਾਰਡ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ।

8 ਲੱਖ ‘ਚ ਡੀਲ ਫਾਈਨਲ, 5 ਲੱਖ ਮਿਲੇ

ਜਾਣਕਾਰੀ ਅਨੁਸਾਰ ਪੁਲਿਸ ਨੇ 1 ਅਕਤੂਬਰ ਨੂੰ ਅਮਰਜੀਤ ਸਿੰਘ ਵਾਸੀ ਦਾਤੇਵਾਲ ਰੋਡ ਕੋਟ ਈਸੇ ਖਾਂ ਤੋਂ 2 ਕਿਲੋ ਅਫੀਮ ਬਰਾਮਦ ਕਰਨ ਦੇ ਇਲਜ਼ਾਮ ‘ਚ ਮੁਕੱਦਮਾ ਦਰਜ ਕੀਤਾ ਸੀ, ਜਦਕਿ ਉਸ ਦੇ ਭਰਾਵਾਂ ਕੋਲੋਂ 3 ਕਿਲੋ ਅਫੀਮ ਵੀ ਬਰਾਮਦ ਹੋਈ ਸੀ। ਤਿੰਨਾਂ ਪੁਲੀਸ ਮੁਲਾਜ਼ਮਾਂ ਨੇ ਇੱਕ ਪ੍ਰਾਈਵੇਟ ਵਿਅਕਤੀ ਨਾਲ 8 ਲੱਖ ਰੁਪਏ ਵਿੱਚ ਸੌਦਾ ਕੀਤਾ ਸੀ ਅਤੇ 5 ਲੱਖ ਰੁਪਏ ਲੈ ਕੇ ਚਲੇ ਗਏ।

ਅਰਸ਼ਪ੍ਰੀਤ ਦੇ ਲੁਧਿਆਣਾ ਨਾਲ ਸਬੰਧ

ਐਸਐਚਓ ਅਰਸ਼ਪ੍ਰੀਤ ਕੌਰ ਦੇ ਲੁਧਿਆਣਾ ਨਾਲ ਕਾਫੀ ਸਬੰਧ ਹਨ। ਅਰਸ਼ਪ੍ਰੀਤ ਨੇ ਜ਼ਿਆਦਾਤਰ ਸਮਾਂ ਲੁਧਿਆਣਾ ਵਿੱਚ ਹੀ ਡਿਊਟੀ ਕੀਤੀ ਹੈ। ਥਾਣਾ ਬਸਤੀ ਜੋਧੇਵਾਲ ਅਤੇ ਡਵੀਜ਼ਨ ਨੰਬਰ 2 ਵਿੱਚ ਐਸਐਚਓ ਵਜੋਂ ਕੰਮ ਕੀਤਾ। ਅਰਸ਼ਪ੍ਰੀਤ ਲੁਧਿਆਣਾ ਦੀ ਪਹਿਲੀ ਕੋਰੋਨਾ ਵਾਰੀਅਰ ਸੀ। ਅਰਸ਼ਪ੍ਰੀਤ ਪਹਿਲਾ ਐਸਐਚਓ ਹੈ ਜਿਸ ਨਾਲ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਵੀਡੀਓ ਕਾਲ ਰਾਹੀਂ ਗੱਲਬਾਤ ਕੀਤੀ ਸੀ। ਉਹਨਾਂ ਨੇ ਉਸਨੂੰ ਕੋਵਿਡ ਨਾਲ ਲੜਨ ਲਈ ਪ੍ਰੇਰਿਤ ਕੀਤਾ ਸੀ। ਕੋਵਿਡ ਸਮੇਂ ਅਰਸ਼ਪ੍ਰੀਤ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਵੀਡੀਓ ਕਾਲ ਦੀ ਸੋਸ਼ਲ ਮੀਡੀਆ ‘ਤੇ ਕਾਫੀ ਚਰਚਾ ਹੋਈ ਸੀ।

ਤਤਕਾਲੀ ਡੀਜੀਪੀ ਦਿਨਕਰ ਗੁਪਤਾ ਨੇ ਵੀ ਪੰਜਾਬ ਪੁਲਿਸ ਦੀ ਤਰਫੋਂ ਅਰਸ਼ਪ੍ਰੀਤ ਦੇ ਨਾਮ ‘ਤੇ ਇੱਕ ਪੋਸਟ ਸਾਂਝੀ ਕੀਤੀ ਸੀ ਕਿ ਲੋਕਾਂ ਨੂੰ ਕੋਵਿਡ ਤੋਂ ਡਰਨਾ ਨਹੀਂ ਚਾਹੀਦਾ। ਇਸ ਦੇ ਨਾਲ ਹੀ ਗਾਇਕ ਐਮੀ ਵਿਰਕ ਸਮੇਤ ਕਈ ਕਲਾਕਾਰਾਂ ਨੇ ਅਰਸ਼ਪ੍ਰੀਤ ਦੇ ਕੋਵਿਡ ਟੈਸਟ ਪਾਜ਼ੇਟਿਵ ਆਉਣ ‘ਤੇ ਉਹਨਾਂ ਨੂੰ ਵੀਡੀਓ ਕਾਲ ਕਰਕੇ ਹੌਸਲਾ ਦਿੱਤਾ ਸੀ।

Related Stories