ਮੋਗਾ ਦੀ ਭੁਜੀਆ ਬਣਾਉਣ ਵਾਲੀ ਫੈਕਟਰੀ ‘ਚ ਲੱਗੀ ਅੱਗ, ਇੱਕ ਮਜ਼ਦੂਰ ਦੀ ਮੌਤ

Published: 

11 Sep 2023 18:21 PM

Fire in Factory: ਮੋਗਾ ਵਿੱਚ ਇਕ ਭੁਜੀਆ ਬਣਾਉਣ ਵਾਲੀ ਫੈਕਟਰੀ ਵਿੱਚ ਅਚਾਨਕ ਅੱਗ ਲੱਗ ਗਈ। ਇਸ ਹਾਦਸੇ ਦੌਰਾਨ ਫੈਕਟਰੀ ਵਿੱਚ 10 ਤੋਂ 13 ਮਜ਼ਦੂਰ ਕੰਮ ਕਰ ਰਹੇ ਸਨ। ਜਿਨ੍ਹਾਂ ਵਿੱਚੋਂ ਇੱਕ ਮਜ਼ਦੂਰ ਦੀ ਮੌਤ ਹੋ ਗਈ ਹੈ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਅੱਜੇ ਤੱਕ ਪਤਾ ਨਹੀਂ ਲੱਗਿਆ ਹੈ।

ਮੋਗਾ ਦੀ ਭੁਜੀਆ ਬਣਾਉਣ ਵਾਲੀ ਫੈਕਟਰੀ ਚ ਲੱਗੀ ਅੱਗ, ਇੱਕ ਮਜ਼ਦੂਰ ਦੀ ਮੌਤ

File Photo

Follow Us On

ਮੋਗਾ ਦੇ ਫੋਕਲ ਪੁਆਇੰਟ ਵਿੱਚ ਸਥਿਤ ਭੁਜੀਆ ਬਣਾਉਣ ਵਾਲੀ ਫੈਕਟਰੀ ‘ਚ ਸੋਮਵਾਰ ਦੁਪਿਹਰ ਨੂੰ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਵਿੱਚ ਇਕ ਵਿਅਕਤੀ ਬੁਰੀ ਤਰ੍ਹਾਂ ਨਾਲ ਝੁਲਸ ਗਿਆ, ਜਿਸ ਨੂੰ ਹਸਪਤਾਲ ਲੈ ਜਾਇਆ ਗਿਆ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਨਾਲ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।

ਇਸ ਘਟਨਾ ਦੀ ਜਾਣਕਾਰੀ ਦਿੰਦਿਆ ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚਾਨੀ ਨੇ ਦੱਸਿਆ ਕਿ ਹਾਦਸੇ ਸਮੇਂ ਫੈਕਟਰੀ ਵਿੱਚ 10 ਤੋਂ 13 ਮਜ਼ਦੂਰ ਕੰਮ ਕਰ ਰਹੇ ਸਨ। ਸੂਚਨਾ ਮਿਲਦੇ ਹੀ ਉਹ ਮੌਕੇ ‘ਤੇ ਪਹੁੰਚ ਗਏ, ਜਿਸ ਕਰਕੇ ਬਾਕੀ ਲੋਕਾਂ ਦਾ ਬਚਾਅ ਹੋ ਗਿਆ।

ਅੱਗ ਦੀ ਲਪੇਟ ‘ਚ ਆਇਆ ਇੱਕ ਮਜ਼ਦੂਰ

ਇੱਕ ਮਜ਼ਦੂਰ ਅੱਗ ਦੀ ਲਪੇਟ ਵਿੱਚ ਆ ਗਿਆ। ਜਿਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਪਰ ਹਸਪਤਾਲ ਦੇ ਰਾਹ ਵਿੱਚ ਹੀ ਉਸਦੀ ਮੌਤ ਹੋ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਇਸ ਦੌਰਾਨ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਨੇ ਤੁਰੰਤ ਅੱਗ ਤੇ ਕਾਬੂ ਪਾ ਲਿਆ। ਇਸ ਘਟਨਾ ਵਿੱਚ ਫੈਕਟਰੀ ਮਾਲਕ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।