ਲਾਰੈਂਸ ਤੇ ਗੌਰਵ ਪਟਿਆਲ ਗੈਂਗ ਦੇ 4 ਮੈਂਬਰ ਕਾਬੂ, ਹਥਿਆਰ ਵੀ ਕੀਤੇ ਬਰਾਮਦ – Punjabi News

ਲਾਰੈਂਸ ਤੇ ਗੌਰਵ ਪਟਿਆਲ ਗੈਂਗ ਦੇ 4 ਮੈਂਬਰ ਕਾਬੂ, ਹਥਿਆਰ ਵੀ ਕੀਤੇ ਬਰਾਮਦ

Updated On: 

21 Oct 2024 17:47 PM

Lawrence bishnoi Gaurav Patial gang: ਡੀਜੀਪੀ ਵੱਲੋਂ ਦੱਸਿਆ ਗਿਆ ਕਿ ਫੜੇ ਗਏ ਮੁਲਜ਼ਮ 2 ਵੱਖ-ਵੱਖ ਗੈਂਗਾਂ ਨਾਲ ਜੁੜੇ ਹੋਏ ਹਨ। ਇਸ ਮਾਮਲੇ ਵਿੱਚ ਦੋ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਫੜੇ ਗਏ ਮੁਲਜ਼ਮਾਂ ਵਿੱਚੋਂ ਇੱਕ ਲੱਕੀ ਪਟਿਆਲਾ ਦੇ ਸਿੱਧੇ ਸੰਪਰਕ ਵਿੱਚ ਸੀ। ਜਦਕਿ ਦੂਜੇ ਮੁਲਜ਼ਮ ਦਾ ਸਬੰਧ ਲਾਰੈਂਸ ਬਿਸ਼ਨੋਈ ਗੈਂਗ ਦੇ ਮਨਪ੍ਰੀਤ ਉਰਫ਼ ਮਨੀ ਨਾਲ ਸੀ।

ਲਾਰੈਂਸ ਤੇ ਗੌਰਵ ਪਟਿਆਲ ਗੈਂਗ ਦੇ 4 ਮੈਂਬਰ ਕਾਬੂ, ਹਥਿਆਰ ਵੀ ਕੀਤੇ ਬਰਾਮਦ

ਲਾਰੈਂਸ ਬਿਸ਼ਨੋਈ

Follow Us On

Lawrence Bishnoi Gang: ਪੰਜਾਬ ਪੁਲਿਸ ਨੇ ਗੈਂਗਸਟਰ ਲੱਕੀ ਪਟਿਆਲ ਅਤੇ ਲਾਰੈਂਸ ਗੈਂਗ ਦੇ ਚਾਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਛੇ ਨਾਜਾਇਜ਼ ਹਥਿਆਰ ਬਰਾਮਦ ਹੋਏ ਹਨ। ਮੋਗਾ ਪੁਲਿਸ ਨੇ ਇਨ੍ਹਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁਲਜ਼ਮ ਮੋਗਾ ਦੇ ਇੱਕ ਵਪਾਰੀ ਤੋਂ ਪੈਸੇ ਵਸੂਲਣ ਦੀ ਯੋਜਨਾ ਬਣਾ ਰਹੇ ਸਨ।

ਡੀਜੀਪੀ ਵੱਲੋਂ ਦੱਸਿਆ ਗਿਆ ਕਿ ਫੜੇ ਗਏ ਮੁਲਜ਼ਮ 2 ਵੱਖ-ਵੱਖ ਗੈਂਗਾਂ ਨਾਲ ਜੁੜੇ ਹੋਏ ਹਨ। ਇਸ ਮਾਮਲੇ ਵਿੱਚ ਦੋ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਫੜੇ ਗਏ ਮੁਲਜ਼ਮਾਂ ਵਿੱਚੋਂ ਇੱਕ ਲੱਕੀ ਪਟਿਆਲਾ ਦੇ ਸਿੱਧੇ ਸੰਪਰਕ ਵਿੱਚ ਸੀ। ਜਦਕਿ ਦੂਜੇ ਮੁਲਜ਼ਮ ਦਾ ਸਬੰਧ ਲਾਰੈਂਸ ਬਿਸ਼ਨੋਈ ਗੈਂਗ ਦੇ ਮਨਪ੍ਰੀਤ ਉਰਫ਼ ਮਨੀ ਨਾਲ ਸੀ। ਇਹ ਦੋਵੇਂ ਗੈਂਗ ਇੱਕ ਦੂਜੇ ਦੇ ਖਿਲਾਫ ਹਨ। ਪੁਲਿਸ ਹੁਣ ਉਸ ਬਾਰੇ ਹਰ ਗੱਲ ਦੀ ਜਾਂਚ ਵਿੱਚ ਜੁਟੀ ਹੋਈ ਹੈ। ਇਸ ਤੋਂ ਇਲਾਵਾ ਮੁਲਜ਼ਮ ਹਥਿਆਰ ਕਿੱਥੋਂ ਲੈ ਕੇ ਆਏ ਸਨ। ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਐਤਵਾਰ ਨੂੰ ਜਲੰਧਰ ਸੀ.ਆਈ.ਏ ਸਟਾਫ ਨੇ ਤਰਨਤਾਰਨ, ਹੁਸ਼ਿਆਰਪੁਰ ਅਤੇ ਜਲੰਧਰ ਤੋਂ 3 ਹਥਿਆਰ ਸਮੱਗਲਰਾਂ ਨੂੰ 6 ਨਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 32 ਬੋਰ ਦੇ 5 ਨਜਾਇਜ਼ ਪਿਸਤੌਲ ਅਤੇ 12 ਜਿੰਦਾ ਕਾਰਤੂਸ, 30 ਬੋਰ ਦਾ ਇੱਕ ਪਿਸਤੌਲ ਅਤੇ 3 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਬੰਬੀਹਾ ਗਰੋਹ ਨਾਲ ਸਬੰਧਤ ਸਨ।

Exit mobile version