ਜੰਗਲ ‘ਚ ਹਥਿਆਰ ਲੈਣ ਗਈ ਪੁਲਿਸ ‘ਤੇ ਮੁਲਜ਼ਮ ਨੇ ਚਲਾਈ ਗੋਲੀ, ਜਵਾਬੀ ਕਾਰਵਾਈ ‘ਚ ਜ਼ਖਮੀ

Updated On: 

21 Nov 2024 12:33 PM

ਮੋਗਾ 'ਚ ਵੀਰਵਾਰ ਦੀ ਸਵੇਰ ਨੂੰ ਮੋਗਾ ਪੁਲਿਸ ਅਤੇ ਮੁਲਜ਼ਮ ਵਿਚਾਲੇ ਮੁਠਭੇੜ ਹੋ ਗਈ। ਜਿਸ ਵਿੱਚ ਗੋਲੀ ਲੱਗਣ ਕਾਰਨ ਮੁਲਜ਼ਮ ਜਖ਼ਮੀ ਹੋ ਗਿਆ। ਪੁਲਿਸ ਵੱਲੋਂ ਕਾਰਵਾਈ ਕਰਨ ਤੋਂ ਬਾਅਦ ਮੌਕੇ ਤੋਂ ਦੋ ਪਿਸਤੌਲ ਅਤੇ 20 ਕਾਰਤੂਸ ਬਰਾਮਦ ਕੀਤੇ ਗਏ। ਜਾਣਕਾਰੀ ਦਿੰਦਿਆਂ ਮੋਗਾ ਦੇ ਐਸਐਸਪੀ ਅਜੇ ਗਾਂਧੀ ਨੇ ਦੱਸਿਆ ਕਿ ਮੁਲਜ਼ਮ ਸੁਨੀਲ ਕੁਮਾਰ ਉਰਫ਼ ਬਾਬਾ ਖ਼ਿਲਾਫ਼ ਮੋਗਾ ਵਿੱਚ ਕਈ ਕੇਸ ਦਰਜ ਹਨ।

ਜੰਗਲ ਚ ਹਥਿਆਰ ਲੈਣ ਗਈ ਪੁਲਿਸ ਤੇ ਮੁਲਜ਼ਮ ਨੇ ਚਲਾਈ ਗੋਲੀ, ਜਵਾਬੀ ਕਾਰਵਾਈ ਚ ਜ਼ਖਮੀ

ਘਟਨਾ ਵਾਲੀ ਥਾਂ ਤੇ ਪੁਲਿਸ ਮੁਲਾਜ਼ਮ

Follow Us On

ਮੋਗਾ ਪੁਲਿਸ ਨੇ ਮੁਲਜ਼ਮ ਸੁਨੀਲ ਨੂੰ ਦੇਹਰਾਦੂਨ ਤੋਂ ਗ੍ਰਿਫਤਾਰ ਕੀਤਾ ਸੀ। ਉਸ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਧਾਰ ਤੇ ਪੁਲਿਸ ਹਥਿਆਰ ਬਰਾਮਦਗੀ ਲਈ ਆਪਣੇ ਨਾਲ ਲੈ ਗਈ। ਇਸ ਦੌਰਾਨ ਮੁਲਜ਼ਮਾਂ ਨੇ ਪੁਲਿਸ ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਉਹ ਜ਼ਖ਼ਮੀ ਹੋ ਗਿਆ।

ਮੋਗਾ ‘ਚ ਵੀਰਵਾਰ ਦੀ ਸਵੇਰ ਨੂੰ ਮੋਗਾ ਪੁਲਿਸ ਅਤੇ ਮੁਲਜ਼ਮ ਵਿਚਾਲੇ ਮੁਠਭੇੜ ਹੋ ਗਈ। ਜਿਸ ਵਿੱਚ ਗੋਲੀ ਲੱਗਣ ਕਾਰਨ ਮੁਲਜ਼ਮ ਜਖ਼ਮੀ ਹੋ ਗਿਆ। ਪੰਜਾਬ ਪੁਲਿਸ ਬੁੱਧਵਾਰ ਨੂੰ ਉੱਤਰਾਖੰਡ ਤੋਂ ਫੜੇ ਗਏ ਮੁਲਜ਼ਮ ਸੁਨੀਲ ਬਾਬਾ ਦੇ ਨਾਲ ਐਮ.ਪੀ ਬਸਤੀ ਦੇ ਜੰਗਲ ‘ਚ ਹਥਿਆਰ ਬਰਾਮਦ ਕਰਨ ਗਈ ਸੀ। ਉਥੇ ਮੁਲਜ਼ਮਾਂ ਨੇ ਲੁਕਾਏ ਗਏ ਹਥਿਆਰ ਨਾਲ ਪੁਲਿਸ ‘ਤੇ ਦੋ ਰਾਉਂਡ ਫਾਇਰ ਕਰ ਦਿੱਤੇ।

ਜਿਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਵਿੱਚ ਦੋ ਗੋਲੀਆਂ ਚਲਾਈਆਂ। ਇਸ ਵਿੱਚ ਇੱਕ ਗੋਲੀ ਮੁਲਜ਼ਮ ਦੀ ਲੱਤ ਵਿੱਚ ਲੱਗੀ। ਉਸ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ਲਿਜਾਇਆ ਗਿਆ ਹੈ।

ਪੁਲਿਸ ਨੇ ਹਥਿਆਰ ਕੀਤੇ ਬਰਾਮਦ

ਪੁਲਿਸ ਵੱਲੋਂ ਕਾਰਵਾਈ ਕਰਨ ਤੋਂ ਬਾਅਦ ਮੌਕੇ ਤੋਂ ਦੋ ਪਿਸਤੌਲ ਅਤੇ 20 ਕਾਰਤੂਸ ਬਰਾਮਦ ਕੀਤੇ ਗਏ। ਜਾਣਕਾਰੀ ਦਿੰਦਿਆਂ ਮੋਗਾ ਦੇ ਐਸਐਸਪੀ ਅਜੇ ਗਾਂਧੀ ਨੇ ਦੱਸਿਆ ਕਿ ਮੁਲਜ਼ਮ ਸੁਨੀਲ ਕੁਮਾਰ ਉਰਫ਼ ਬਾਬਾ ਖ਼ਿਲਾਫ਼ ਮੋਗਾ ਵਿੱਚ ਕਈ ਕੇਸ ਦਰਜ ਹਨ। ਸੁਨੀਲ ਬਾਬਾ ਖਿਲਾਫ ਪਹਿਲਾਂ ਹੀ 17 ਅਪਰਾਧਿਕ ਮਾਮਲੇ ਦਰਜ ਹਨ। ਹੁਣ ਸੁਨੀਲ ਕੁਮਾਰ ਨੂੰ ਮੋਗਾ ਪੁਲਿਸ ਨੇ ਬੁੱਧਵਾਰ ਨੂੰ ਉਤਰਾਖੰਡ ਦੇ ਦੇਹਰਾਦੂਨ ਤੋਂ ਗ੍ਰਿਫਤਾਰ ਕੀਤਾ ਸੀ।

ਮੋਗਾ ਦਾ ਰਹਿਣ ਵਾਲਾ ਹੈ ਮੁਲਜ਼ਮ

ਸੁਨੀਲ ਕੁਮਾਰ ਉਰਫ ਬਾਬਾ ਮੋਗਾ ਦਾ ਰਹਿਣ ਵਾਲਾ ਹੈ। ਐਸਐਸਪੀ ਅਜੇ ਗਾਂਧੀ ਨੇ ਦੱਸਿਆ ਕਿ ਮੁਲਜ਼ਮ ਦੋ ਭਰਾਵਾਂ ਤੇ ਹਮਲਾ ਕਰਨ ਤੋਂ ਬਾਅਦ ਫਰਾਰ ਹੋ ਗਿਆ ਸੀ। ਜਿਸ ਤੋਂ ਬਾਅਦ ਇਹ ਫਰਾਰ ਗਿਆ ਸੀ। ਜਿਸ ਦੀ ਪੁਲਿਸ ਭਾਲ ਕਰ ਰਹੀ ਸੀ। ਬੀਤੇ ਕੱਲ੍ਹ ਇਸ ਨੂੰ ਉੱਤਰਾਖੰਡ ਦੇ ਦੇਹਰਾਦੂਨ ਤੋਂ ਕਾਬੂ ਕਰ ਲਿਆ ਗਿਆ ਸੀ।

ਰਿਕਵਰੀ ਲਈ ਲੈਕੇ ਗਈ ਸੀ ਪੁਲਿਸ

ਐਸਐਸਪੀ ਨੇ ਦੱਸਿਆ ਕਿ ਪੁਲਿਸ ਨੂੰ ਮਾਮਲੇ ਵਿੱਚ ਹਥਿਆਰਾਂ ਦੀ ਬਰਾਮਦਗੀ ਚਾਹੀਦੀ ਸੀ ਜਿਸ ਕਾਰਨ ਉਹ ਮੁਲਜ਼ਮ ਨੂੰ ਲੈਕੇ ਗਈ ਸੀ ਪਰ ਉਸ ਨੇ ਪੁਲਿਸ ਤੇ ਹਮਲਾ ਕਰਨ ਦੀ ਕੋਸ਼ਿਸ ਕੀਤੀ। ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ।