ਮੋਗਾ ਵਿੱਚ ਪੁਲਿਸ ਅਤੇ ਬਦਮਾਸ਼ ਵਿਚਾਲੇ ਮੁਠਭੇੜ, ਹਥਿਆਰ ਹੋਏ ਬਰਾਮਦ

Updated On: 

17 Mar 2025 12:52 PM

ਮੋਗਾ ਪੁਲਿਸ ਵੱਲੋਂ ਇੱਕ ਮੁਲਜ਼ਮ ਦਾ ਇਨਕਾਉਂਟਰ ਕੀਤਾ ਗਿਆ ਹੈ ਜੋ ਕਿ ਪੁਲਿਸ ਨੂੰ ਇੱਕ ਮਾਮਲੇ ਵਿੱਚ ਲੋੜੀਂਦਾ ਸੀ। ਜਾਣਕਾਰੀ ਅਨੁਸਾਰ ਮੁਲਜ਼ਮ ਤੇ ਇਲਜ਼ਾਮ ਹੈ ਕਿ ਉਸ ਨੇ ਕੁੱਝ ਦਿਨ ਪਹਿਲਾਂ ਪਿੰਡ ਡੱਲਾ ਵਿੱਚ ਕਿਸੇ ਘਰ ਉੱਪਰ ਗੋਲੀ ਬਾਰੀ ਕੀਤੀ ਸੀ। ਸ਼ੂਟਰ ਨੂੰ ਜਖਮੀ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ।

ਮੋਗਾ ਵਿੱਚ ਪੁਲਿਸ ਅਤੇ ਬਦਮਾਸ਼ ਵਿਚਾਲੇ ਮੁਠਭੇੜ, ਹਥਿਆਰ ਹੋਏ ਬਰਾਮਦ

ਮੋਗਾ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਠਭੇੜ, ਹਥਿਆਰ ਹੋਏ ਬਰਾਮਦ

Follow Us On

ਨਸ਼ਿਆਂ ਅਤੇ ਕ੍ਰਾਇਮ ਦੇ ਖਿਲਾਫ਼ ਛੇੜੀ ਮੁਹਿੰਮ ਦੇ ਤਹਿਤ ਪੰਜਾਬ ਪੁਲਿਸ ਵੱਲੋਂ ਮੋਗਾ ਜ਼ਿਲ੍ਹੇ ਦੇ ਪਿੰਡ ਰਾਮੂ ਵਾਲਾ ਦੇ ਨੇੜੇ ਇੱਕ ਸ਼ੂਟਰ ਨੂੰ ਘੇਰ ਕੇ ਉਸ ਦਾ ਐਨਕਾਉਂਟਰ ਕਰ ਦਿੱਤਾ ਗਿਆ। ਮੁਲਜ਼ਮ ਦੇ ਪੈਰ ਵਿੱਚ ਗੋਲੀ ਲੱਗੀ ਹੈ ਜਿਸ ਤੋਂ ਬਾਅਦ ਉਸ ਨੂੰ ਜਖ਼ਮੀ ਹਸਪਤਾਲ ਵਿੱਚ ਇਲਾਜ਼ ਲਈ ਲਿਆਂਦਾ ਗਿਆ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਨੇ ਕੁੱਝ ਦਿਨ ਪਹਿਲਾਂ ਪਿੰਡ ਡੱਲਾ ਵਿੱਚ ਕਿਸੇ ਘਰ ਉੱਪਰ ਗੋਲੀਬਾਰੀ ਕੀਤੀ ਸੀ।

ਗ੍ਰਿਫ਼ਤਾਰ ਕੀਤੇ ਗਏ ਅਪਰਾਧੀ ਦੀ ਪਛਾਣ ਅਮਨ ਵਜੋਂ ਹੋਈ ਹੈ, ਜੋ ਕਿ ਮੋਹਾ ਦਾ ਰਹਿਣ ਵਾਲਾ ਹੈ। ਜਾਣਕਾਰੀ ਅਨੁਸਾਰ ਅਮਨ ਪਿਛਲੇ ਦਿਨੀਂ ਪਿੰਡ ਡਾਲਾ ਵਿੱਚ ਇੱਕ ਪੰਚਾਇਤ ਮੈਂਬਰ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਦੇ ਦੋਸ਼ ਵਿੱਚ ਫਰਾਰ ਸੀ। ਮੁਲਜ਼ਮ ਨੇ ਆਪਣੇ ਇੱਕ ਸਾਥੀ ਨਾਲ ਮਿਲ ਕੇ ਦਿਨ-ਦਿਹਾੜੇ ਇਹ ਅਪਰਾਧ ਕੀਤਾ ਸੀ। ਜਿਸ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਿਆ।

ਪੁਲਿਸ ਨੂੰ ਦੇਖ ਚਲਾਈ ਗੋਲੀ

ਪੁਲਿਸ ਅਨੁਸਾਰ, ਮੋਗਾ ਪੁਲਿਸ ਨੇ ਕਾਫ਼ੀ ਸਮੇਂ ਤੋਂ ਮੁਲਜ਼ਮਾਂ ਲਈ ਜਾਲ ਵਿਛਾਇਆ ਹੋਇਆ ਸੀ। ਅੱਜ ਸਵੇਰੇ ਗੁਪਤ ਸੂਚਨਾ ਮਿਲੀ ਕਿ ਉਕਤ ਮੁਲਜ਼ਮਾਂ ਦੀਆਂ ਗਤੀਵਿਧੀਆਂ ਮੋਗਾ ਵਿੱਚ ਵੇਖੀਆਂ ਗਈਆਂ ਹਨ। ਜਾਣਕਾਰੀ ਦੇ ਆਧਾਰ ‘ਤੇ, ਮੋਗਾ ਪੁਲਿਸ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਨੂੰ ਘੇਰ ਲਿਆ।

ਜਦੋਂ ਮੁਲਜ਼ਮ ਨੇ ਪੁਲਿਸ ਨੂੰ ਦੇਖਿਆ ਤਾਂ ਉਸਨੇ ਤੁਰੰਤ ਗੋਲੀ ਚਲਾ ਦਿੱਤੀ। ਪੁਲਿਸ ਨੇ ਲੁਕ ਕੇ ਆਪਣੀ ਜਾਨ ਬਚਾਈ। ਜਦੋਂ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ ਤਾਂ ਮੁਲਜ਼ਮ ਮੌਕੇ ‘ਤੇ ਹੀ ਜ਼ਖਮੀ ਹੋ ਗਿਆ। ਫਿਲਹਾਲ ਮੁਲਜ਼ਮ ਦੇ ਇਲਾਜ ਤੋਂ ਬਾਅਦ ਉਸਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ। ਫਿਲਹਾਲ ਮੁਲਜ਼ਮ ਤੋਂ .32 ਬੋਰ ਦਾ ਹਥਿਆਰ ਬਰਾਮਦ ਕੀਤਾ ਗਿਆ ਹੈ। ਜੋ ਕਿ ਲੋਡ ਕੀਤਾ ਗਿਆ ਸੀ।