AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਮੋਗਾ ਵਿੱਚ ਲੁਟੇਰੀਆਂ ਔਰਤਾਂ ਦੇ ਗਿਰੋਹ ਦਾ ਪਰਦਾਫਾਸ਼, ਪੁਲਿਸ ਨੇ ਰਾਤ ਨੂੰ ਰੇਡ ਮਾਰ ਕੇ ਕੀਤਾ ਕਾਬੂ

Moga Women Gang Arrested: ਮੋਗਾ ਵਿੱਚ ਪੁਲਿਸ ਨੇ ਲੂੱਟਖੋਹ ਦੀਆਂ ਘਟਨਾਵਾਂ ਵਿੱਚ ਸ਼ਾਮਲ ਚਾਰ ਸ਼ਾਤਿਰ ਔਰਤਾਂ ਨੂੰ ਗ੍ਰਿਫਤਾਰ ਕੀਤਾ ਹੈ। ਸਾਰੀਆਂ ਚਾਰੋਂ ਔਰਤਾਂ ਫਿਰੋਜ਼ਪੁਰ ਦੀਆਂ ਰਹਿਣ ਵਾਲੀਆਂ ਹਨ। ਪੁਲਿਸ ਨੇ ਦੇਰ ਰਾਤ ਛਾਪਾ ਮਾਰ ਕੇ ਇਨ੍ਹਾਂ ਸਾਰੀਆਂ ਨੂੰ ਕਾਬੂ ਕੀਤਾ।

ਮੋਗਾ ਵਿੱਚ ਲੁਟੇਰੀਆਂ ਔਰਤਾਂ ਦੇ ਗਿਰੋਹ ਦਾ ਪਰਦਾਫਾਸ਼, ਪੁਲਿਸ ਨੇ ਰਾਤ ਨੂੰ ਰੇਡ ਮਾਰ ਕੇ ਕੀਤਾ ਕਾਬੂ
ਮੋਗਾ ਵਿੱਚ ਲੁਟੇਰੀਆਂ ਔਰਤਾਂ ਦੇ ਗਿਰੋਹ ਕਾਬੂ
munish-jindal
| Updated On: 09 Apr 2026 17:57 PM IST
Share

ਮੋਗਾ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਮੁਹਿੰਮ ਦੇ ਹਿੱਸੇ ਵਜੋਂ ਇੱਕ ਲੁੱਟਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਸਿਟੀ ਮੋਗਾ ਪੁਲਿਸ ਨੇ ਲੁੱਟ ਅਤੇ ਧੋਖਾਧੜੀ ਵਿੱਚ ਸ਼ਾਮਲ ਇੱਕ ਗਿਰੋਹ ਦੀਆਂ ਚਾਰ ਸ਼ਾਤਿਰ ਔਰਤਾਂ ਨੂੰ ਗ੍ਰਿਫਤਾਰ ਕੀਤਾ ਹੈ।ਸਿਟੀ ਪੁਲਿਸ ਸਟੇਸ਼ਨ ਦੇ ਇੰਚਾਰਜ ਵਰੁਣ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਬੁੱਧਵਾਰ ਰਾਤ 11 ਵਜੇ ਦੇ ਕਰੀਬ ਸੂਚਨਾ ਮਿਲੀ ਸੀ, ਜਿਸ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਜੋਗਿੰਦਰ ਚੌਕ ਏਰੀਆ ਵਿੱਚ ਛਾਪਾ ਮਾਰਿਆ। ਛਾਪੇਮਾਰੀ ਦੌਰਾਨ, ਮੋਗਾ ਬੱਸ ਸਟੈਂਡ ਦੇ ਨੇੜੇ ਚਾਰ ਔਰਤਾਂ ਨੂੰ ਕਾਬੂ ਕੀਤਾ ਗਿਆ।

ਇਹ ਸਾਰੀਆਂ ਇੱਕ ਗਿਰੋਹ ਵਜੋਂ ਕੰਮ ਕਰਦੀਆਂ ਸਨ, ਲੋਕਾਂ ਨੂੰ ਗੁੰਮਰਾਹ ਕਰਕੇ ਲੁੱਟ ਅਤੇ ਧੋਖਾਧੜੀ ਵਰਗੇ ਅਪਰਾਧ ਕਰਦੀਆਂ ਸਨ। ਮੁਲਜ਼ਮਾਂ ਦੀ ਪਛਾਣ ਪ੍ਰਵੀਨ, ਸੋਨੀਆ, ਸੋਮਾ ਅਤੇ ਪ੍ਰਬੀਨ ਵਜੋਂ ਹੋਈ ਹੈ।ਫਿਰੋਜ਼ਪੁਰ ਦੀਆਂ ਰਹਿਣ ਵਾਲੀਆਂ ਹਨ।

ਲੰਬੇ ਸਮੇਂ ਤੋਂ ਕਰ ਰਹੀਆਂ ਸਨ ਅਪਰਾਧ

ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਸ਼ਾਤਿਰ ਔਰਤਾਂ ਪਹਿਲਾਂ ਵੀ ਇਸੇ ਤਰ੍ਹਾਂ ਦੇ ਅਪਰਾਧਾਂ ਵਿੱਚ ਸ਼ਾਮਲ ਰਹੀਆਂ ਹਨ। ਇਨ੍ਹਾਂ ਖਿਲਾਫ ਵੱਖ-ਵੱਖ ਥਾਣਿਆਂ ਵਿੱਚ ਕਈ ਮਾਮਲੇ ਦਰਜ ਹਨ। ਇਹ ਸਾਰੀਆਂ ਔਰਤਾਂ ਆਮ ਲੋਕਾਂ ਨੂੰ ਨਿਸ਼ਾਨਾ ਬਣਾਉਂਦੀਆਂ ਸਨ, ਉਨ੍ਹਾਂ ਨਾਲ ਧੋਖਾਧੜੀ ਕਰਦੀਆਂ ਸਨ ਅਤੇ ਮੌਕਾ ਮਿਲਣ ‘ਤੇ ਉਨ੍ਹਾਂ ਤੋਂ ਪੈਸੇ ਅਤੇ ਸੋਨੇ ਦੇ ਗਹਿਣੇ ਲੁੱਟ ਕੇ ਫਰਾਰ ਹੋ ਜਾਂਦੀਆਂ ਸਨ।

ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ

ਆਈਪੀਸੀ ਦੀ ਧਾਰਾ 304 ਅਤੇ 111 ਦੇ ਤਹਿਤ ਸਿਟੀ ਪੁਲਿਸ ਸਟੇਸ਼ਨ, ਮੋਗਾ ਵਿਖੇ ਮਾਮਲਾ ਨੰਬਰ 78 ਦਰਜ ਕੀਤਾ ਗਿਆ ਹੈ, ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਹੋਰ ਮਾਮਲਿਆਂ ਦਾ ਪਤਾ ਲਗਾਉਣ ਲਈ ਮੁਲਜ਼ਮਾਂ ਤੋਂ ਵਿਆਪਕ ਪੁੱਛਗਿੱਛ ਕਰ ਰਹੀ ਹੈ। ਚਾਰਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ।

Follow Us
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ...
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ...